38.5 C
Patiāla
Saturday, April 27, 2024

ਕੈਨੇਡਾ ’ਚ ਭਾਰਤੀ ਵਿਦਿਆਰਥਣ ਹਰਮਨਦੀਪ ਕੌਰ ਦੇ ਕਾਤਲ ’ਤੇ ਚੱਲੇਗਾ ਮੁਕੱਦਮਾ

Must read


ਟੋਰਾਂਟੋ, 31 ਮਈ

ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਵਿਚ 2022 ਵਿਚ ਭਾਰਤੀ ਵਿਦਿਆਰਥਣ ਦੀ ਹੱਤਿਆ ਕਰਨ ਦੇ ਮੁਲਜ਼ਮ ’ਤੇ ਕਤਲ ਦੇ ਦੋਸ਼ ਵਿਚ ਮੁਕੱਦਮਾ ਚੱਲੇਗਾ। ਬ੍ਰਿਟਿਸ਼ ਕੋਲੰਬੀਆ ਯੂਨੀਵਰਸਿਟੀ ਦੇ ਓਕਾਨਾਗਨ ਕੈਂਪਸ ਵਿਚ 24 ਸਾਲਾ ਹਰਮਨਦੀਪ ਕੌਰ ‘ਤੇ 26 ਫਰਵਰੀ 2022 ਨੂੰ ਹੋਏ ਹਮਲੇ ਤੋਂ ਬਾਅਦ 23 ਸਾਲਾ ਡੈਂਟੇ ਓਗਨੀਬੇਨ-ਹੇਬਰਨ ਨੂੰ ਮਾਨਸਿਕ ਸਿਹਤ ਕਾਨੂੰਨ ਤਹਿਤ ਗ੍ਰਿਫਤਾਰ ਕੀਤਾ ਗਿਆ ਸੀ। ਮਹੀਨੇ ਬਾਅਦ ਉਸ ‘ਤੇ ਕਤਲ ਦਾ ਦੋਸ਼ ਲਗਾਇਆ ਗਿਆ ਸੀ ਅਤੇ ਉਦੋਂ ਤੋਂ ਉਹ ਹਿਰਾਸਤ ਵਿਚ ਹੈ। ਗਲੋਬਲ ਨਿਊਜ਼ ਨੇ ਰਿਪੋਰਟ ਦਿੱਤੀ ਕਿ ਹੁਣ ਮੁਕੱਦਮੇ ਦੀ ਤਰੀਕ ਤੈਅ ਕਰਨ ਲਈ ਉਸ ਦੇ 12 ਜੂਨ ਨੂੰ ਅਦਾਲਤ ਵਿੱਚ ਮੁੜ ਹਾਜ਼ਰ ਹੋਣ ਦੀ ਉਮੀਦ ਹੈ। ਹਰਮਨਦੀਪ ਕੌਰ ਪੜ੍ਹਾਈ ਦੇ ਨਾਲ ਨਾਲ ਕੋਲੰਬੀਆ ਯੂਨੀਵਰਸਿਟੀ ਦੇ ਓਕਾਨਾਗਨ ਕੈਂਪਸ ਵਿੱਚ ਸੁਰੱਖਿਆ ਗਾਰਡ ਵੀ ਸੀ, ਜਦੋਂ ਉਸ ਉੱਤੇ ਜਾਨਲੇਵਾ ਹਮਲਾ ਹੋਇਆ ਸੀ। ਉਹ ਕੈਨੇਡਾ ਵਿੱਚ ਪੰਜ ਸਾਲਾਂ ਤੋਂ ਰਹਿ ਰਹੀ ਸੀ ਅਤੇ ਪੈਰਾਮੈਡਿਕ ਬਣਨ ਦੀ ਇੱਛਾ ਰੱਖਦੀ ਸੀ। ਉਸ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਸ ਨੂੰ ਆਪਣੀ ਮੌਤ ਤੋਂ ਕੁਝ ਹਫ਼ਤੇ ਪਹਿਲਾਂ ਹੀ ਆਪਣਾ ਪੱਕਾ ਰਿਹਾਇਸ਼ੀ ਕਾਰਡ ਮਿਲਿਆ ਸੀ। 



News Source link
#ਕਨਡ #ਚ #ਭਰਤ #ਵਦਆਰਥਣ #ਹਰਮਨਦਪ #ਕਰ #ਦ #ਕਤਲ #ਤ #ਚਲਗ #ਮਕਦਮ

- Advertisement -

More articles

- Advertisement -

Latest article