30 C
Patiāla
Monday, April 29, 2024

ਪੇਡਾ ਨੇ ਪੀਐੱਮ-ਕੁਸੁਮ ਸਕੀਮ ਤਹਿਤ ਸੋਲਰ ਪੰਪ ਲਗਾਉਣ ਲਈ ਅਰਜ਼ੀਆਂ ਦੀ ਮੰਗ ਨਹੀਂ ਕੀਤੀ, ਲੋਕ ਧੋਖੇਬਾਜ਼ਾਂ ਤੋਂ ਬਚਣ: ਅਮਨ ਅਰੋੜਾ

Must read


ਚੰਡੀਗੜ੍ਹ, 30 ਮਈ

ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਅੱਜ ਸਪੱਸ਼ਟ ਕੀਤਾ ਹੈ ਕਿ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਪੀਐੱਮ-ਕੁਸੁਮ ਸਕੀਮ ਤਹਿਤ ਸੂਬੇ ਵਿੱਚ ਖੇਤੀਬਾੜੀ ਸੋਲਰ ਪੰਪ ਲਗਾਉਣ ਲਈ ਅਰਜ਼ੀਆਂ ਦੀ ਮੰਗ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਭੋਲੇ-ਭਾਲੇ ਲੋਕਾਂ ਨੂੰ ਸੋਲਰ ਪੰਪ ਲਗਵਾਉਣ ਦਾ ਝਾਂਸਾ ਦੇਣ ਲਈ ਫਰਜ਼ੀ ਫੇਸਬੁੱਕ ਅਕਾਊਂਟ ਅਤੇ ਪੀਐੱਮ-ਕੁਸੁਮ ਪੋਰਟਲ ਬਣਾਇਆ ਗਿਆ ਹੈ। ਇਹ ਸ਼ਰਾਰਤੀ ਅਨਸਰ ਕਿਸਾਨਾਂ ਤੋਂ ਐਡਵਾਂਸ ਰਕਮ ਤੋਂ ਇਲਾਵਾ ਉਨ੍ਹਾਂ ਦੇ ਜ਼ਮੀਨ, ਬੈਂਕ ਖਾਤਿਆਂ, ਆਧਾਰ ਕਾਰਡ ਸਬੰਧੀ ਦਸਤਾਵੇਜ਼ ਅਤੇ ਫੋਟੋਆਂ ਮੰਗ ਰਹੇ ਹਨ। ਅਜਿਹੇ ਸ਼ਰਾਰਤੀ ਅਨਸਰਾਂ ਨੂੰ ਸਖ਼ਤ ਕਾਰਵਾਈ ਦੀ ਚਿਤਾਵਨੀ ਦਿੰਦਿਆਂ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਨੇ ਪੇਡਾ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਇਸ ਮਾਮਲੇ ਦੀ ਜਾਂਚ ਕਰਵਾਉਣ ਲਈ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਜਾਵੇ। ਉਨ੍ਹਾਂ ਨੇ ਪੇਡਾ ਦੇ ਅਧਿਕਾਰੀਆਂ ਦੇ ਸੰਪਰਕ ਨੰਬਰ ਜਾਰੀ ਕੀਤੇ ਹਨ ਤਾਂ ਜੋ ਜੇ ਕੋਈ ਇਸ ਸਕੀਮ ਤਹਿਤ ਸੋਲਰ ਪੰਪ ਲਗਵਾਉਣ ਲਈ ਪੈਸੇ ਜਾਂ ਦਸਤਾਵੇਜ਼ਾਂ ਦੀ ਮੰਗ ਕਰਦਾ ਹੈ ਤਾਂ ਇਸ ਸਬੰਧੀ ਤੁਰੰਤ ਜੁਆਇੰਟ ਡਾਇਰੈਕਟਰ ਰਾਜੇਸ਼ ਬਾਂਸਲ (94174-80801), ਸੀਨੀਅਰ ਮੈਨੇਜਰ ਹਰਨੇਕ ਸਿੰਘ (94178-51616) ਅਤੇ ਮੈਨੇਜਰ ਨਯਾਬ ਮਿੱਤਲ (79867-37895) ਨਾਲ ਸੰਪਰਕ ਕੀਤਾ ਜਾਵੇ। ਕਿਸਾਨਾਂ ਨੂੰ ਅਜਿਹੇ ਸ਼ਰਾਰਤੀ ਅਨਸਰਾਂ ਦੇ ਝਾਂਸੇ ਵਿੱਚ ਨਾ ਆਉਣ ਦੀ ਅਪੀਲ ਕਰਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਜੇ ਕਿਸਾਨਾਂ ਨੂੰ ਇਸ ਸਬੰਧੀ ਕੋਈ ਇਸ਼ਤਿਹਾਰ ਜਾਂ ਸੋਸ਼ਲ ਮੀਡੀਆ ਸੰਦੇਸ਼ ਮਿਲਦਾ ਹੈ ਤਾਂ ਉਹ ਪੇਡਾ ਅਧਿਕਾਰੀਆਂ ਨਾਲ ਤੁਰੰਤ ਫ਼ੋਨ ਉਤੇ ਸੰਪਰਕ ਕਰਨ। ਉਨ੍ਹਾਂ ਕਿਹਾ ਕਿ ਜਦੋਂ ਵੀ ਪੇਡਾ ਵੱਲੋਂ ਪੀਐੱਮ-ਕੁਸੁਮ ਸਕੀਮ ਤਹਿਤ ਸੋਲਰ ਪੰਪ ਸੈੱਟ ਲਗਾਉਣ ਲਈ ਅਰਜ਼ੀਆਂ ਮੰਗੀਆਂ ਜਾਣਗੀਆਂ ਤਾਂ ਇਸ ਸਬੰਧੀ ਅਖ਼ਬਾਰਾਂ ਅਤੇ ਹੋਰ ਅਧਿਕਾਰਤ ਮੀਡੀਆ ਪਲੇਟਫਾਰਮਾਂ ਰਾਹੀਂ ਸਾਰਿਆਂ ਨੂੰ ਸੂਚਿਤ ਕੀਤਾ ਜਾਵੇਗਾ।





News Source link

- Advertisement -

More articles

- Advertisement -

Latest article