32 C
Patiāla
Saturday, May 4, 2024

ਲੋੜ ਪਈ ਲਈ ਤਾਂ ਪੀੜਤ ਭਲਵਾਨਾਂ ਨੂੰ ਇਨਸਾਫ਼ ਦਿਵਾਉਣ ਲਈ ਰਾਸ਼ਟਰਪਤੀ ਨੂੰ ਵੀ ਮਿਲਾਂਗੇ: ਟਿਕੈਤ

Must read


ਮੁਜ਼ੱਫਰਨਗਰ (ਯੂਪੀ), 1 ਜੂਨ

ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਨੇਤਾਵਾਂ ਨੇ ਕਿਹਾ ਕਿ ਭਾਰਤੀ ਕੁਸ਼ਤੀ ਸੰਘ ਦੇ ਸਾਬਕਾ ਮੁਖੀ ਬ੍ਰਿਜ ਭੂਸ਼ਨ ਸ਼ਰਨ ਸਿੰਘ ਖ਼ਿਲਾਫ਼ ਪਹਿਲਵਾਨਾਂ ਦੇ ਚੱਲ ਰਹੇ ਵਿਰੋਧ ‘ਤੇ ਚਰਚਾ ਕਰਨ ਲਈ ਖਾਪ ‘ਮਹਾਪੰਚਾਇਤ’ ਅੱਜ ਇਥੋਂ ਦੇ ਸੋਰਮ ਪਿੰਡ ਵਿੱਚ  ਹੋਈ।ਖਾਪਾਂ ਦੀ ਮਹਾਪੰਚਾਇਤ ਨੇ ਫੈਸਲਾ ਕੀਤਾ ਹੈ ਕਿ ਜੇ ਲੋੜ ਪਈ ਤਾਂ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਜਾਵੇਗੀ ਅਤੇ ਕੁਸ਼ਤੀ ਫੈਡਰੇਸ਼ਨ ਆਫ ਇੰਡੀਆ ਦੇ ਸਾਬਕਾ ਮੁਖੀ ਬ੍ਰਿਜ ਭੂਸ਼ਨ ਸ਼ਰਨ ਸਿੰਘ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ ਗ੍ਰਿਫਤਾਰ ਕਰਨ ਦੀ ਮੰਗ ਕਰ ਰਹੇ ਪ੍ਰਦਰਸ਼ਨਕਾਰੀ ਪਹਿਲਵਾਨਾਂ ਲਈ ਇਨਸਾਫ ਦੀ ਮੰਗ ਕੀਤੀ ਜਾਵੇਗੀ। ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਕਿ ਪਹਿਲਵਾਨਾਂ ਦੇ ਵਿਰੋਧ ਦੇ ਮੁੱਦੇ ‘ਤੇ ਅੰਤਿਮ ਫੈਸਲਾ ਸ਼ੁੱਕਰਵਾਰ ਨੂੰ ਹਰਿਆਣਾ ਵਿੱਚ ਹੋਣ ਵਾਲੀ ਮੀਟਿੰਗ ਵਿੱਚ ਲਿਆ ਜਾਵੇਗਾ। ‘ਮਹਾਂਪੰਚਾਇਤ’ ਬੀਕੇਯੂ ਦੇ ਨੇਤਾ ਨਰੇਸ਼ ਟਿਕੈਤ ਵੱਲੋਂ  ਸੱਦੀ ਗਈ ਸੀ। ਟਿਕੈਤ ਬਲਿਆਨ ਖਾਪ ਦਾ ਮੁਖੀ ਹਨ। ਇਸ ‘ਮਹਾਂਪੰਚਾਇਤ’ ‘ਚ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਦਿੱਲੀ ਦੇ ਖਾਪ ਨੇਤਾਵਾਂ ਵੱਲੋਂ ਸ਼ਿਰਕਤ ਕੀਤੀ। 





News Source link

- Advertisement -

More articles

- Advertisement -

Latest article