28.6 C
Patiāla
Sunday, April 28, 2024

ਮੁਹਾਲੀ: ਕੇਂਦਰੀ ਮੰਤਰੀ ਨੇ 9 ਸਾਲਾਂ ਦੀ ਮੋਦੀ ਸਰਕਾਰ ਦੇ ਗੁਣ ਗਾਏ ਪਰ ਭਲਵਾਨਾਂ ਦੇ ਜਿਨਸੀ ਸ਼ੋਸ਼ਣ ਤੇ ਕਿਸਾਨ ਮੰਗਾਂ ਬਾਰੇ ਚੁੱਪ ਕਰ ਗਏ

Must read


ਦਰਸ਼ਨ ਸਿੰਘ ਸੋਢੀ

ਮੁਹਾਲੀ, 2 ਜੂਨ

ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨੇ ਅੱਜ ਇਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ 9 ਸਾਲਾਂ ਦੀਆਂ ਪ੍ਰਾਪਤੀਆਂ ਗਿਣਵਾਈਆਂ। ਇਸ ਦੌਰਾਨ ਕੇਂਦਰੀ ਮੰਤਰੀ ਨੇ ਮੀਡੀਆ ਦੇ ਸਵਾਲਾਂ ਦੇ ਗੋਲ-ਮੋਲ ਜਵਾਬ ਦਿੱਤੇ। ਭਾਜਪਾ ਆਗੂ ਵੱਲੋਂ ਮਹਿਲਾ ਸ਼ਸ਼ਕਤੀਕਰਨ ਅਤੇ ਖੇਤੀ ਸੈਕਟਰ ਬਾਰੇ ਵੱਡੇ ਦਾਅਵੇ ਕੀਤੇ ਗੲੇ ਪਰ ਜਦੋਂ ਪੱਤਰਕਾਰਾਂ ਨੇ ਜਿਨਸੀ ਸ਼ੋਸ਼ਣ ਮਾਮਲੇ ’ਤੇ ਪਹਿਲਵਾਨਾਂ ਦੇ ਪ੍ਰਦਰਸ਼ਨ ਅਤੇ ਕਿਸਾਨਾਂ ਦੀਆਂ ਲਟਕਦੀਆਂ ਮੰਗਾਂ ਬਾਰੇ ਪੁੱਛਿਆ ਤਾਂ ਉਨ੍ਹਾਂ ਨੇ ਜਵਾਬ ਦੇਣ ਤੋਂ ਟਾਲਾ ਵੱਟ ਲਿਆ। ਕੇਂਦਰੀ ਮੰਤਰੀ ਵਾਰ-ਵਾਰ ਇਹੋ ਕਹਿੰਦੇ ਰਹੇ ਕਿ ਮੋਦੀ ਸਰਕਾਰ ਦੇ 9 ਸਾਲਾਂ ਦੇ ਕਾਰਜਕਾਲ ਬਾਰੇ ਹੀ ਸਵਾਲ ਕੀਤੇ ਜਾਣ। ਉਨ੍ਹਾਂ ਕਿਹਾ ਕਿ ਲੰਮੇ ਸੰਘਰਸ਼ ਤੋਂ ਬਾਅਦ ਆਜ਼ਾਦੀ ਮਿਲੀ ਸੀ ਪਰ ਕਾਂਗਰਸ ਦੀਆਂ ਮਾੜੀਆਂ ਨੀਤੀਆਂ ਕਾਰਨ ਨਾ ਸਿਰਫ ਦੇਸ਼ ਪਿੱਛੇ ਚਲਾ ਗਿਆ ਬਲਕਿ 2004 ਤੇ ਲੈ ਕੇ 2015 ਤੱਕ ਭ੍ਰਿਸ਼ਟਾਚਾਰ ਦੇ ਝੰਡੇ ਗੱਡੇ ਗਏ। ਕੇਂਦਰੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜੈੱਡ ਪਲੱਸ ਸੁਰੱਖਿਆ ਦੀ ਲੋੜ ਹੈ ਜਾਂ ਨਹੀਂ ਪਰ ਪੰਜਾਬ ਦੇ ਲੋਕਾਂ ਨੂੰ ਬੇਹੱਦ ਸੁਰੱਖਿਆ ਦੀ ਲੋੜ ਹੈ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਸੁਭਾਸ਼ ਬਰਾਲਾ, ਸੂਬਾ ਜਨਰਲ ਸਕੱਤਰ ਸੁਭਾਸ਼ ਸ਼ਰਮਾ, ਮੀਤ ਪ੍ਰਧਾਨ ਬਲਬੀਰ ਸਿੰਘ ਸਿੱਧੂ, ਲਖਵਿੰਦਰ ਕੌਰ ਗਰਚਾ, ਸਾਬਕਾ ਮੰਤਰੀ ਤੀਕਸ਼ਣ ਸੂਦ, ਕਮਲ ਸੈਣੀ, ਸੁਖਵਿੰਦਰ ਸਿੰਘ ਗੋਲਡੀ, ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ, ਨਰਿੰਦਰ ਰਾਣਾ ਤੇ ਰਮੇਸ਼ ਵਰਮਾ ਮੌਜੂਦ ਸਨ।





News Source link

- Advertisement -

More articles

- Advertisement -

Latest article