ਲੰਡਨ, 7 ਜੂਨ
ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਰੋਹਿਤ ਸ਼ਰਮਾ ਨੇ ਵਿਸ਼ਵ ਟੈਸਟ ਚੈਂਪੀਅਨਸ਼ਿਪ (ਡਬਲਿਊਟੀਸੀ) ਦੇ ਫਾਈਨਲ ਵਿੱਚ ਅੱਜ ਇਥੇ ਆਸਟਰੇਲੀਆ ਖ਼ਿਲਾਫ਼ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਭਾਰਤ ਨੇ ਇਸ ਮੈਚ ਵਿੱਚ ਚਾਰ ਤੇਜ਼ ਗੇਂਦਬਾਜ਼ਾਂ ਨਾਲ ਉਤਾਰਨ ਦਾ ਫੈਸਲਾ ਕੀਤਾ ਹੈ ਜਿਸ ਕਾਰਨ ਆਫ ਸਪਿੰਨਰ ਰਵੀਚੰਦਰਨ ਅਸ਼ਵਿਨ ਨੂੰ ਅਖੀਰਲੇ ਗਿਆਰਾਂ ਵਿੱਚ ਥਾਂ ਨਹੀਂ ਮਿਲੀ ਹੈ। ਮੁਹੰਮਦ ਸ਼ਮੀ, ਮੁਹਿੰਮਦ ਸਿਰਾਜ, ਉਮੇਸ਼ ਯਾਦਵ ਤੇ ਆਲ ਰਾਊਂਡਰ ਸ਼ਾਰਦੂਲ ਠਾਕੁਰ ਤੇਜ਼ ਗੇਂਦਬਾਜ਼ ਹਨ ਜਦੋਂ ਕਿ ਰਵਿੰਦਰ ਜਡੇਜਾ ਟੀਮ ਵਿਚ ਇਕਲੌਤਾ ਸਪਿੰਨਰ ਹੈ। -ਪੀਟੀਆਈ