40.4 C
Patiāla
Friday, April 26, 2024

ਮਹਾਰਾਸ਼ਟਰ ਦੇ ਕੋਲਹਾਪੁਰ ਵਿੱਚ ਤਣਾਅ ਦਾ ਮਾਹੌਲ

Must read


ਪੁਣੇ, 7 ਜੂਨ

ਮਹਾਰਾਸ਼ਟਰ ਦੇ ਕੋਲਹਾਪੁਰ ਵਿੱਚ ਕੁਝ ਸਥਾਨਕ ਵਸਨੀਕਾਂ ਵੱਲੋਂ ਟੀਪੂ ਸੁਲਤਾਨ ਦੀ ਤਸਵੀਰ ਨਾਲ ਇਤਰਾਜ਼ਯੋਗ ਆਡੀਓ ਸੁਨੇਹਾ ਸੋਸ਼ਲ ਮੀਡੀਆ ’ਤੇ ਪੋਸਟ ਕਰਨ ਦੇ ਵਿਰੋਧ ’ਚ ਇਕੱਠੀ ਹੋਈ ਭੀੜ ਨੂੰ ਖਿੰਡਾਉਣ ਲਈ ਪੁਲੀਸ ਨੇ ਅੱਜ ਸਖਤ ਐਕਸ਼ਨ ਲਿਆ ਜਿਸ ਨਾਲ ਇਲਾਕੇ ਵਿੱਚ ਤਣਾਅ ਪੈਦਾ ਹੋ ਗਿਆ। ਵੇਰਵਿਆਂ ਅਨੁਸਾਰ ਦੱਖਣਪੰਥੀ ਜਥੇਬੰਦੀ ਨੇ ਟੀਪੂ ਸੁਲਤਾਨ ਦੀ ਤਸਵੀਰ ਨਾਲ ਇਤਰਾਜ਼ਯੋਗ ਸੰਵਾਦ ਸ਼ੋਸਲ ਮੀਡੀਆ ’ਤੇ ਪੋਸਟ ਕਰਨ ਖ਼ਿਲਾਫ਼ ਕਾਰਵਾਈ ਦੀ ਮੰਗ ਕਰਦਿਆਂ ਬਾਤੇ ਦਿਨ ਪ੍ਰਦਰਸ਼ਨ ਕੀਤਾ ਸੀ। ਪੁਲੀਸ ਨੇ ਉਨ੍ਹਾਂ ਨੂੰ ਸਮਝਾ ਕੇ ਸ਼ਾਂਤ ਕਰ ਦਿੱਤਾ ਸੀ। ਪੁਲੀਸ ਅਨਸਾਰ ਕੁਝ ਜਥੇਬੰਦੀਆਂ ਨੇ ਅੱਜ ਮੁੜ ਪ੍ਰਦਰਸ਼ਨ ਕੀਤਾ ਤੇ ਕੋਹਲਾਪੁਰ ਬੰਦ ਕਰਨ ਦੀ ਅਪੀਲ ਕੀਤੀ। ਇਸ ਦੌਰਾਨ ਕੁਝ ਲੋਕਾਂ ਨੇ ਪੱਥਰਬਾਜ਼ੀ ਸ਼ੁਰੂ ਕਰ ਦਿੱਤੀ। ਭੀੜ ਨੂੰ ਕਾਬੂ ਕਰਨ ਲਈ ਪੁਲੀਸ ਨੂੰ ਸਖ਼ਤੀ ਵਰਤਣੀ ਪਈ। ਪੁਲੀਸ ਅਨਸਾਰ ਟੀਪੂ ਸੁਲਤਾਨ ਦੀ ਤਸਵੀਰ ਨਾਲ ਇਤਰਾਜ਼ਯੋਗ ਸੁਨੇਹਾ ਦੇਣ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। -ਪੀਟੀਆਈ



News Source link

- Advertisement -

More articles

- Advertisement -

Latest article