28.6 C
Patiāla
Sunday, April 28, 2024

ਸਚਿਨ ਪਾਇਲਟ ਦੀ ਅਗਲੀ ਰਣਨੀਤੀ ਬਾਰੇ ਕਿਆਸ ਤੇਜ਼

Must read


ਨਵੀਂ ਦਿੱਲੀ, 6 ਜੂਨ

ਰਾਜਸਥਾਨ ਦਾ ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਹਾਲੇ ਵੀ ਆਪਣੀਆਂ ਮੰਗਾਂ ਮਨਵਾਉਣ ਲਈ ਦ੍ਰਿੜ ਹੈ ਤੇ ਉਸ ਦਾ ਅਗਲਾ ਕਦਮ ਕਿਹੜਾ ਹੋਵੇਗਾ, ਇਸ ਬਾਰੇ ਕਿਆਸਅਰਾਈਆਂ ਲਗਾਈਆਂ ਜਾ ਰਹੀਆਂ ਹਨ। ਜ਼ਿਕਰਯੋਗ ਹੈ ਕਿ ਸਚਿਨ ਪਾਇਲਟ ਰਾਜਸਥਾਨ ਵਿੱਚ ਵਸੁੰਧਰਾ ਰਾਜੇ ਦੀ ਅਗਵਾਈ ਵਾਲੀ ਪਿਛਲੀ ਭਾਜਪਾ ਸਰਕਾਰ ਦੌਰਾਨ ਹੋਏ ਭ੍ਰਿਸ਼ਟਾਚਾਰ ਦੇ ਕੇਸਾਂ ਦੀ ਜਾਂਚ ਕਰਵਾਉਣ ਦੀ ਮੰਗ ’ਤੇ ਅੜਿਆ ਹੋਇਆ ਹੈ ਤੇ ਇਸ ਬਾਰੇ ਕਾਂਗਰਸ ਹਾਈ ਕਮਾਨ ਦੇ ਹਾਂ-ਪੱਖੀ ਹੁੰਗਾਰੇ ਦੀ ਉਡੀਕ ਵਿੱਚ ਹੈ। ਇਸੇ ਦੌਰਾਨ ਕੁਝ ਰਿਪੋਰਟਾਂ ਵਿੱਚ ਇਹ ਵੀ ਦਾਅਵਾ ਕੀਤਾ ਜਾ ਰਿਹਾ ਹੈ ਕਿ ਸਚਿਨ ਨਵੀਂ ਸਿਆਸੀ ਪਾਰਟੀ ਦਾ ਵੀ ਐਲਾਨ ਕਰ ਸਕਦਾ ਹੈ। ਕਰੀਬੀ ਸੂਤਰਾਂ ਅਨੁਸਾਰ ਮੌਜੂਦਾ ਸਮੇਂ ਸਚਿਨ ਆਪਣੀਆਂ ਮੰਗਾਂ ਮਨਵਾਉਣ ’ਤੇ ਧਿਆਨ ਕੇਂਦਰਿਤ ਕਰ ਰਿਹਾ ਹੈ ਅਤੇ ਚਾਹੁੰਦਾ ਹੈ ਕਿ ਅਸ਼ੋਕ ਗਹਿਲੋਤ ਸਰਕਾਰ ਭਾਜਪਾ ਦੀ ਸੱਤਾ ਦੌਰਾਨ ਹੋਏ ਭ੍ਰਿਸ਼ਟਾਚਾਰ ਖ਼ਿਲਾਫ ਅਤੇ ਸਰਕਾਰੀ ਭਰਤੀ ਪੇਪਰ ਲੀਕ ਮਾਮਲੇ ’ਚ ਕਾਰਵਾਈ ਕਰੇ ਤੇ ਨੌਜਵਾਨਾਂ ਦੀ ਭਲਾਈ ਲਈ ਕਦਮ ਚੁੱਕੇ ਜਾਣ। -ਪੀਟੀਆਈ



News Source link

- Advertisement -

More articles

- Advertisement -

Latest article