33.5 C
Patiāla
Friday, May 3, 2024

ਪ੍ਰਿਯੰਕਾ ਗਾਂਧੀ ਵੱਲੋਂ ਮੱਧ ਪ੍ਰਦੇਸ਼ ਲਈ ਚੋਣ ਗਾਰੰਟੀਆਂ ਦਾ ਐਲਾਨ; ਜਬਲਪੁਰ ਵਿੱਚ ਰੈਲੀ ਨਾਲ ਕਾਂਗਰਸ ਵੱਲੋਂ ਚੋਣ ਮੁਹਿੰਮ ਦਾ ਆਗਾਜ਼

Must read


ਟ੍ਰਿਬਿਊਨ ਨਿਊਜ਼ ਸਰਵਿਸ

ਨਵੀਂ ਦਿੱਲੀ, 12 ਜੂਨ

ਕਰਨਾਟਕ ਵਿੱਚ ਚੋਣ ਗਾਰੰਟੀਆਂ ਦੀ ਸਫਲਤਾ ਤੋਂ ਉਤਸ਼ਾਹਿਤ ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਅੱਜ ਮੱਧ ਪ੍ਰਦੇਸ਼ ਲਈ ਕਈ ਗਾਰੰਟੀਆਂ ਦਾ ਐਲਾਨ ਕੀਤਾ। 

ਜਬਲਪੁਰ ਵਿੱਚ ਰੈਲੀ ਨਾਲ ਸੂਬੇ ਵਿੱਚ ਕਾਂਗਰਸ ਦੀ ਚੋਣ ਮੁਹਿੰਮ ਦਾ ਆਗਾਜ਼ ਕਰਦਿਆਂ ਪ੍ਰਿਯੰਕਾ ਨੇ ਕਿਹਾ ਕਿ ਜੇਕਰ ਪਾਰਟੀ ਸੱਤਾ ਵਿੱਚ ਆਈ ਤਾਂ ਹਰ ਘਰ ਵਿੱਚ ਇੱਕ ਔਰਤ ਨੂੰ 1500 ਰੁਪਏ ਮਹੀਨਾ ਭੱਤਾ ਮਿਲੇਗਾ।

ਉਨ੍ਹਾਂ ਨਾਲ ਹੀ ਐਲਾਨ ਕੀਤਾ ਕਿ ਹਰ ਘਰ ਨੂੰ 100 ਯੂਨਿਟ ਬਿਜਲੀ ਮੁਫ਼ਤ ਦਿੱਤੀ ਜਾਵੇਗੀ ਅਤੇ ਹਰੇਕ ਨੂੰ 500 ਰੁਪਏ ਵਿੱਚ ਰਸੋਈ ਗੈਸ ਸਿਲੰਡਰ ਵੀ ਮਿਲੇਗਾ।

ਉਨ੍ਹਾਂ ਪੁਰਾਣੀ ਪੈਨਸ਼ਨ ਸਕੀਮ ਮੁੜ ਲਾਗੂ ਕਰਨ ਦਾ ਵਾਅਦਾ ਵੀ ਕੀਤਾ।

ਕਮਲਨਾਥ ਸਰਕਾਰ ਦੇ ਸੰਖੇਪ ਕਾਰਜਕਾਲ ਦੌਰਾਨ ਵੱਡੀ ਗਿਣਤੀ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਜਾਣ ਦੇ ਮਾਮਲੇ ਬਾਰੇ ਪ੍ਰਿਯੰਕਾ ਨੇ ਕਿਹਾ ਕਿ ਕਾਂਗਰਸ ਦੀ ਸਰਕਾਰ ਬਣਨ ’ਤੇ ਸੂਬੇ ਦੇ ਬਾਕੀ ਰਹਿੰਦੇ ਕਿਸਾਨਾਂ ਦਾ ਕਰਜ਼ਾ ਵੀ ਮੁਆਫ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕ ਹੁਣ ਭਾਜਪਾ ਨੂੰ ਹੋਰ ਮੌਕਾ ਨਾ ਦੇਣ।

ਪ੍ਰਿਯੰਕਾ ਨੇ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਕੀਤੇ ਹਨ। ਉਨ੍ਹਾਂ ਕਿਹਾ ਕਿ ਕਰਨਾਟਕ ਵਿੱਚ ਚੋਣ ਗਾਰੰਟੀਆਂ ਨੂੰ ਸੂਬਾਈ ਵਜ਼ਾਰਤ ਨੇ ਪਹਿਲਾਂ ਹੀ ਮਨਜ਼ੂਰੀ ਦੇ ਦਿੱਤੀ ਹੈ। ਇਸ ਮੌਕੇ ਸਾਬਕਾ ਮੁੱਖ ਮੰਤਰੀ ਕਮਲਨਾਥ ਵੀ ਮੌਜੂਦ ਸੀ। ਇਸ ਤੋਂ ਪਹਿਲਾਂ ਪ੍ਰਿਯੰਕਾ ਨੇ ਨਰਮਦਾ ਕੰਢੇ ਗਾਵੜੀਘਾਟ ’ਤੇ ਮੱਥਾ ਟੇਕਿਆ। 



News Source link

- Advertisement -

More articles

- Advertisement -

Latest article