25 C
Patiāla
Monday, April 29, 2024

ਮਾਨਸਾ ਦੇ ਲੋਕਾਂ ਨੂੰ ਨਾ ਹੋਇਆ ਕੈਬਨਿਟ ਮੀਟਿੰਗ ਦਾ ਕੋਈ ਲਾਭ

Must read


ਪੱਤਰ ਪ੍ਰੇਰਕ

ਮਾਨਸਾ, 10 ਜੂਨ

ਮਾਨਸਾ ਵਿੱਚ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਜ਼ਿਲ੍ਹੇ ਲਈ ਰਾਸ ਨਹੀਂ ਆਈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੀ ਕੈਬਨਿਟ ਨੇ ਨਾ ਤਾਂ ਮਾਨਸਾ ਦੇ ਵਿਕਾਸ ਲਈ ਕੋਈ ਐਲਾਨ ਕੀਤਾ ਅਤੇ ਨਾ ਹੀ ਕਿਸੇ ਸਮਾਜਿਕ, ਅਧਿਆਪਕ, ਬੇਰੁਜ਼ਗਾਰ, ਕਿਸਾਨ-ਮਜ਼ਦੂਰ ਜਥੇਬੰਦੀ ਨਾਲ ਮੁਲਾਕਾਤ ਕੀਤੀ।

ਭਾਵੇਂ ਮਾਨਸਾ ਇਲਾਕੇ ਵਿੱਚ ‘ਪੰਜਾਬ ਸਰਕਾਰ ਤੁਹਾਡੇ ਦੁਆਰ’ ਦੇ ਸੈਂਕੜੇ ਬੋਰਡ ਲਾ ਕੇ ਲੋਕ ਮਸਲੇ ਸੁਣਨ ਦਾ ਹੋਕਾ ਦਿੱਤਾ ਗਿਆ ਪਰ ਮੁੱਖ ਮੰਤਰੀ ਦੇ ਆਉਣ ਤੋਂ ਪਹਿਲਾਂ ਹੀ ਹੱਕ ਮੰਗਣ ਵਾਲੀਆਂ ਦਰਜਨਾਂ ਜਥੇਬੰਦੀਆਂ ਦੇ ਕਾਰਕੁਨਾਂ ਦੀ ਖਿੱਚ-ਧੂਹ ਕੀਤੀ ਗਈ ਤੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ। ਲੋਕਾਂ ਨੂੰ ਆਸ ਸੀ ਕਿ ਕੈਬਨਿਟ ਮੀਟਿੰਗ ਤੋਂ ਬਾਅਦ ਮੰਤਰੀ ਮੰਡਲ ਵੱਲੋਂ ਉਨ੍ਹਾਂ ਦੇ ਮਸਲੇ ਸੁਣੇ ਜਾਣਗੇ ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇੱਥੇ ‘ਈਡਨ ਗਾਰਡਨ ਪੈਲੇਸ’ ਲਿੱਚ ਸੰਬੋਧਨ ਕਰ ਕੇ ਤੁਰਦੇ ਬਣੇ। ਦਰਜਨਾਂ ਜਥੇਬੰਦੀਆਂ ਦੇ ਆਗੂਆਂ ਨੂੰ ਪੈਲੇਸ ਅੰਦਰ ਜਾਣ ਨਹੀਂ ਦਿੱਤਾ ਗਿਆ, ਜਿਸ ਕਰਕੇ ਬੇਰੁਜ਼ਗਾਰ, ਕੱਚੇ ਅਧਿਆਪਕਾਂ ਅਤੇ ਹੋਰਨਾਂ ਵਿਭਾਗਾਂ ਦੇ ਕਰਮਚਾਰੀ ਨਿਰਾਸ਼ ਹਨ। ਇਸ ਦੌਰਾਨ ਪੁਰਾਣੀ ਪੈਨਸ਼ਨ ਬਹਾਲ ਕਮੇਟੀ ਦੇ ਆਗੂਆਂ ਕਰਮਜੀਤ ਤਾਮਕੋਟ ਤੇ ਦਰਸ਼ਨ ਅਲੀਸ਼ੇਰ ਨੇ ਕਿਹਾ ਕਿ ‘ਆਪ’ ਸਰਕਾਰ ਜਿੰਨਾ ਮਰਜ਼ੀ ਜ਼ੁਲਮ ਢਾਹ ਲਵੇ, ਉਹ ਸਰਕਾਰ ਨੂੰ ਸਬਕ ਸਿਖਾ ਕੇ ਹੀ ਰਹਿਣਗੇ। ਕੱਚੇ ਅਧਿਆਪਕ ਯੂਨੀਅਨ ਦੇ ਆਗੂ ਸੁਖਚੈਨ ਗੁਰਨੇ ਨੇ ਕਿਹਾ ਕਿ ਪੁਲੀਸ ਨੇ ਸਵੇਰ ਤੋਂ ਦਰਜਨਾਂ ਜਥੇਬੰਦਕ ਆਗੂਆਂ ਨੂੰ ਘੁੰਮਣਘੇਰੀਆਂ ’ਚ ਪਾਈ ਰੱਖਿਆ। ਜਦੋਂ ਮੁੱਖ ਮੰਤਰੀ ਚਲੇ ਗਏ ਪੁਲੀਸ ਉਨ੍ਹਾਂ ਨੂੰ ਬੱਚਤ ਭਵਨ ਲੈ ਆਈ। ਬਾਅਦ ’ਚ ਪਤਾ ਲੱਗਿਆ ਕਿ ਮੁੱਖ ਮੰਤਰੀ ਈਡਨ ਗਾਰਡਨ ਪੈਲੇਸ ’ਚ ਉਨ੍ਹਾਂ ਦੇ ਮਸਲੇ ਸੁਣਨਗੇ। ਜਦੋਂ ਉਥੇ ਗਏ ਤਾਂ ਉਹ ਉਥੋਂ ਵੀ ਚਲੇ ਗਏ।

‘ਸਰਕਾਰ ਤੁਹਾਡੇ ਦੁਆਰ’ ਦਾ ਮੰਤਵ ਆਮ ਆਦਮੀ ਨੂੰ ਵੱਧ ਅਖਤਿਆਰ ਦੇਣਾ: ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਕਿ ਸੂਬਾ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ ‘ਸਰਕਾਰ ਤੁਹਾਡੇ ਦੁਆਰ’ ਦਾ ਮੰਤਵ ਨਾਗਰਿਕ ਕੇਂਦਰਿਤ ਸੇਵਾਵਾਂ ਨੂੰ ਲੋਕਾਂ ਦੇ ਘਰਾਂ ਤੱਕ ਪਹੁੰਚਾਉਣਾ ਯਕੀਨੀ ਬਣਾ ਕੇ ਆਮ ਆਦਮੀ ਨੂੰ ਵੱਧ ਅਖ਼ਤਿਆਰ ਦੇਣਾ ਹੈ। ਅੱਜ ਇੱਥੇ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਕਦਮ ਨੇ ਸੂਬੇ ਵਿੱਚ ਪਹਿਲੀ ਵਾਰ ਅਫ਼ਸਰਸ਼ਾਹੀ ਨੂੰ ਸਿੱਧੇ ਤੌਰ ’ਤੇ ਲੋਕਾਂ ਪ੍ਰਤੀ ਜਵਾਬਦੇਹ ਬਣਾ ਕੇ ਸਮੁੱਚੀ ਸ਼ਾਸਨ ਪ੍ਰਣਾਲੀ ਵਿੱਚ ਕ੍ਰਾਂਤੀ ਲਿਆ ਦਿੱਤੀ ਹੈ। ਇਸ ਨਾਲ ਲੋਕਾਂ ਨੂੰ ਵੱਧ ਅਖ਼ਤਿਆਰ ਮਿਲੇ ਹਨ।





News Source link

- Advertisement -

More articles

- Advertisement -

Latest article