33.5 C
Patiāla
Thursday, May 2, 2024

ਮਹਿਲਾ ਪਹਿਲਵਾਨਾਂ ਦੇ ਹੱਕ ਵਿੱਚ ਰੋਸ ਰੈਲੀ

Must read


ਹਰਚਰਨ ਸਿੰਘ ਪ੍ਰਹਾਰ

ਕੈਲਗਰੀ: ਮਹਿਲਾ ਪਹਿਲਵਾਨਾਂ ਦੇ ਹੱਕ ਵਿੱਚ ਨਾਅਰੇ ਮਾਰਦਾ ਇੱਕ ਪ੍ਰਭਾਵਸ਼ਾਲੀ ਰੋਸ ਪ੍ਰਦਰਸ਼ਨ ਕੈਲਗਰੀ (ਕੈਨੇਡਾ) ਵਿੱਚ ਹੋਇਆ। ਇਹ ਰੋਸ ਰੈਲੀ ਪ੍ਰੌਗਰੈਸਿਵ ਕਲਚਰਲ ਐਸੋਸੀਏਸ਼ਨ ਕੈਲਗਰੀ, ਸਿੱਖ ਵਿਰਸਾ ਇੰਟਰਨੈਸ਼ਨਲ, ਪ੍ਰੌਗਰੈਸਿਵ ਕਲਾ ਮੰਚ ਕੈਲਗਰੀ, ਸ਼ਹੀਦ ਭਗਤ ਸਿੰਘ ਬੁੱਕ ਸੈਂਟਰ ਅਤੇ ਯੰਗਸਤਾਨ ਕੈਲਗਰੀ ਦੇ ਸਹਿਯੋਗ ਨਾਲ ਕੀਤੀ ਗਈ।

ਇਸ ਮੌਕੇ ’ਤੇ ਮਾਸਟਰ ਭਜਨ ਸਿੰਘ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਹਰਿਆਣਾ ਦੀਆਂ ਪਹਿਲਵਾਨ ਕੁੜੀਆਂ ਨਾਲ ਰੈਸਲਿੰਗ ਫੈਡਰੇਸ਼ਨ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਵੱਲੋਂ ਕੀਤੇ ਜਾ ਰਹੇ ਜਿਨਸੀ ਸ਼ੋਸ਼ਣ ਦੀ ਸਖ਼ਤ ਨਿਖੇਧੀ ਕਰਦੇ ਹਾਂ। ਸਰਕਾਰ ਤੋਂ ਪੁਰਜ਼ੋਰ ਮੰਗ ਕਰਦੇ ਹਾਂ ਕਿ ਮੁਲਜ਼ਮਾਂ ਨੂੰ ਉਨ੍ਹਾਂ ਦੇ ਅਹੁਦਿਆਂ ਤੋਂ ਲਾਂਭੇ ਕਰਕੇ ਕੇਸ ਦਰਜ ਕੀਤੇ ਜਾਣ। ਹਰਕੇਸ਼ ਚੌਧਰੀ ਨੇ ਕਿਹਾ ਕਿ ਰਾਜਸੀ ਕਾਰਨਾਂ ਕਰਕੇ ਮੁਲਜ਼ਮਾਂ ਖਿਲਾਫ਼ ਕਾਰਵਾਈ ਨਾ ਕਰਨੀ ਮੰਦਭਾਗਾ ਵਰਤਾਰਾ ਹੈ। ਸਰਕਾਰ ਨੂੰ ਜਲਦੀ ਤੋਂ ਜਲਦੀ ਮੁਲਜ਼ਮਾਂ ਖਿਲਾਫ਼ ਕਾਰਵਾਈ ਕਰਕੇ ਲੜਕੀਆਂ ਨੂੰ ਇਨਸਾਫ਼ ਦਿਵਾਉਣਾ ਚਾਹੀਦਾ ਹੈ।

ਇਸ ਮੌਕੇ ’ਤੇ ਹਾਜ਼ਰ ਮੁਜ਼ਾਹਰਕਾਰੀਆਂ ਵੱਲੋਂ ਲਗਾਤਾਰ ਮਹਿਲਾ ਪਹਿਲਵਾਨਾਂ ਦੇ ਹੱਕ ਅਤੇ ਭਾਰਤ ਸਰਕਾਰ ਤੇ ਰੈਸਲਰ ਫੈਡਰੇਸ਼ਨ ਦੇ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਸਰਬਸੰਮਤੀ ਨਾਲ ਮਹਿਲਾ ਪਹਿਲਵਾਨਾਂ ਦੇ ਹੱਕ ਵਿੱਚ ਮਤਾ ਪਾਸ ਕੀਤਾ ਗਿਆ ਤੇ ਉਨ੍ਹਾਂ ਦੇ ਸੰਘਰਸ਼ ਨੂੰ ਹਰ ਤਰ੍ਹਾਂ ਦੀ ਮਦਦ ਦਾ ਅਹਿਦ ਲਿਆ ਗਿਆ। ਖਿਡਾਰੀ ਜਗਤ ਨੂੰ ਇਨ੍ਹਾਂ ਲੜਕੀਆਂ ਦੇ ਹੋ ਰਹੇ ਜਿਨਸੀ ਸ਼ੋਸ਼ਣ ਖਿਲਾਫ਼ ਲਾਮਬੰਦ ਹੋਣ ਦਾ ਸੱਦਾ ਦਿੱਤਾ ਗਿਆ। ਬੁਲਾਰਿਆਂ ਨੇ ਕਿਹਾ ਕਿ ਉਹ ਦੇਸ਼ ਦੀਆਂ ਧੀਆਂ ਹਨ ਜੇਕਰ ਉਨ੍ਹਾਂ ਨਾਲ ਕਿਸੇ ਪੱਧਰ ’ਤੇ ਜ਼ਿਆਦਤੀ ਹੋਈ ਹੈ ਤਾਂ ਇਸ ਦੀ ਜਾਂਚ ਕਰਕੇ ਉਨ੍ਹਾਂ ਨੂੰ ਇਨਸਾਫ਼ ਦੇਣਾ ਸਰਕਾਰ ਦਾ ਫਰਜ਼ ਬਣਦਾ ਹੈ, ਪਰ ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਭੱਜਦੇ ਹੋਏ ਮੁਲਜ਼ਮਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਨਾਲ ਮੌਜੂਦਾ ਪਹਿਲਵਾਨਾਂ ਦੇ ਹੀ ਮਨੋਬਲ ਨੂੰ ਠੇਸ ਨਹੀਂ ਪੁੱਜੀ, ਬਲਕਿ ਭਵਿੱਖ ਵਿੱਚ ਪਹਿਲਵਾਨੀ ਵਿੱਚ ਕਦਮ ਰੱਖਣ ਵਾਲੀਆਂ ਬੱਚੀਆਂ ਲਈ ਵੀ ਇਸ ਨੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕਰ ਦਿੱਤੇ ਹਨ। ਇਸ ਲਈ ਸਰਕਾਰ ਨੂੰ ਤੁਰੰਤ ਇਸ ’ਤੇ ਗੰਭੀਰਤਾ ਨਾਲ ਕਾਰਵਾਈ ਕਰਕੇ ਮਹਿਲਾ ਪਹਿਲਵਾਨਾਂ ਨੂੰ ਇਨਸਾਫ਼ ਦਿਵਾਉਣਾ ਚਾਹੀਦਾ ਹੈ। ਨਹੀਂ ਤਾਂ ਉਹ ਦਿਨ ਦੂਰ ਨਹੀਂ ਜਦੋਂ ਲੜਕੀਆਂ ਅਜਿਹੇ ਵਿਤਕਰਿਆਂ ਨੂੰ ਦੇਖਦਿਆਂ ਖੇਡਾਂ ਤੋਂ ਆਪਣੇ ਆਪ ਨੂੰ ਪਿੱਛੇ ਕਰ ਲੈਣਗੀਆਂ। 



News Source link
#ਮਹਲ #ਪਹਲਵਨ #ਦ #ਹਕ #ਵਚ #ਰਸ #ਰਲ

- Advertisement -

More articles

- Advertisement -

Latest article