31.5 C
Patiāla
Wednesday, May 15, 2024

ਖ਼ਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੁਖੀ ਤੇ ਅੰਮ੍ਰਿਤਪਾਲ ਸਿੰਘ ਦੇ ਨੇੜਲੇ ਅਵਤਾਰ ਸਿੰਘ ਖੰਡਾ ਦੀ ਇੰਗਲੈਂਡ ’ਚ ਮੌਤ

Must read


ਨਵੀਂ ਦਿੱਲੀ, 15 ਜੂਨ

ਪਾਬੰਦੀਸ਼ੁਦਾ ਖਾਲਿਸਤਾਨ ਲਿਬਰੇਸ਼ਨ ਫੋਰਸ (ਕੇਐੱਲਐੱਫ) ਦੇ ਅਖੌਤੀ ਮੁਖੀ ਅਤੇ ਜੇਲ੍ਹ ’ਚ ਬੰਦ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਸਾਥੀ ਅਵਤਾਰ ਸਿੰਘ ਖੰਡਾ ਦੀ ਬਰਤਾਨੀਆ ਦੇ ਬਰਮਿੰਘਮ ‘ਚ ਮੌਤ ਹੋ ਗਈ। ਸੂਤਰਾਂ ਨੇ ਮੌਤ ਦਾ ਕਾਰਨ ਕੈਂਸਰ ਦੱਸਿਆ ਹੈ। ਉਸ ਦੇ ਸਮਰਥਕਾਂ ਨੇ ਦਾਅਵਾ ਕੀਤਾ ਕਿ ਉਸ ਦੀ ਮੌਤ ਜ਼ਹਿਰ ਨਾਲ ਹੋਈ ਹੈ। ਸੈਂਡਵੈਲ ਹਸਪਤਾਲ ਤੋਂ ਮੈਡੀਕਲ ਰਿਪੋਰਟ ਦੀ ਉਡੀਕ ਕੀਤੀ ਜਾ ਰਹੀ ਹੈ, ਜਿੱਥੇ ਉਸ ਦੀ ਮੌਤ ਹੋ ਗਈ ਸੀ। ਖੰਡਾ ਕੁਝ ਦਿਨਾਂ ਤੋਂ ਲੰਡਨ ਦੇ ਹਸਪਤਾਲ ‘ਚ ਵੈਂਟੀਲੇਟਰ ’ਤੇ ਸੀ। ਕੌਮੀ ਜਾਂਚ ਏਜੰਸੀ ਦਾ ਮੰਨਣਾ ਹੈ ਕਿ ਉਹ ਲੰਡਨ ਵਿਚ ਭਾਰਤੀ ਹਾਈ ਕਮਿਸ਼ਨ ਵਿਚ 19 ਮਾਰਚ ਦੀ ਹਿੰਸਾ ਦਾ ਮਾਸਟਰਮਾਈਂਡ ਸੀ। ਖੰਡਾ ਦਾ ਜਨਮ ਮੋਗਾ ਜ਼ਿਲ੍ਹੇ ਵਿੱਚ ਹੋਇਆ। ਖੰਡਾ ਨੂੰ ਜਗਤਾਰ ਸਿੰਘ ਤਾਰਾ ਅਤੇ ਪਰਮਜੀਤ ਸਿੰਘ ਪੰਮਾ ਸਮੇਤ ਕੇਐੱਲਐੱਫ ਦੇ ਹੋਰ ਆਗੂਆਂ ਦੇ ਨੇੜੇ ਮੰਨਿਆ ਜਾਂਦਾ ਸੀ। ਉਸ ਦਾ ਸਬੰਧ ਖਾੜਕੂ ਗੁਰਜੰਟ ਸਿੰਘ ਬੁੱਧਸਿੰਘਵਾਲਾ ਨਾਲ ਵੀ ਸੀ। 



News Source link

- Advertisement -

More articles

- Advertisement -

Latest article