30.2 C
Patiāla
Friday, May 10, 2024

ਕੇਂਦਰ ਵੱਲੋਂ ਸਾਂਝੇ ਸਿਵਲ ਕੋਡ ਦੀ ਚਰਚਾ ਕਰਨੀ ਮੰਦਭਾਗੀ: ਚੀਮਾ

Must read


ਬੀ.ਐੱਸ. ਚਾਨਾ

ਸ੍ਰੀ ਆਨੰਦਪੁਰ ਸਾਹਿਬ, 16 ਜੂਨ

ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਾਂਝੇ ਸਿਵਲ ਕੋਡ ਬਾਰੇ ਚਰਚਾ ਸ਼ੁਰੂ ਕੀਤੀ ਜਾਣੀ ਮੰਦਭਾਗੀ ਹੈ। ਉਨ੍ਹਾਂ ਕਿਹਾ, ‘‘ਸਾਡਾ ਦੇਸ਼ ਬਹੁਧਰਮੀ, ਬਹੁਭਾਸ਼ਾਈ ਦੇਸ਼ ਹੈ ਅਤੇ ਇੱਥੇ ਵੱਖ-ਵੱਖ ਖਿਤਿਆਂ ਦੇ ਲੋਕ ਰਹਿੰਦੇ ਹਨ। ਜਦੋਂ ਸਾਡਾ ਸੰਵਿਧਾਨ ਬਣਿਆ ਸੀ ਉਦੋਂ ਹੀ ਇਸ ਨੂੰ ਸੂਬਿਆਂ ’ਤੇ ਛੱਡ ਦਿਤਾ ਗਿਆ ਸੀ ਤਾਂ ਜੋ ਸੂਬੇ ਆਪਣੇ ਰੀਤੀ ਰਿਵਾਜ਼ਾਂ ਮੁਤਾਬਕ ਕਾਨੂੰਨ ਬਣਾ ਸਕਣ, ਇਸ ਲਈ ਕੇਂਦਰ ਨੂੰ ਚਾਹੀਦਾ ਹੈ ਕਿ ਇਸ ਬੇਲੋੜੀ ਚਰਚਾ ਨੂੰ ਨਾ ਛੇੜੇ ਕਿਉਂਕਿ ਇਸ ਤੋਂ ਬਿਨਾਂ ਹੀ ਦੇਸ਼ ਵਧੀਆ ਚੱਲ ਰਿਹਾ ਹੈ।’’ ਉਹ ਅੱਜ ਇੱਥੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰ ਰਹੇ ਸਨ। ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪਬ੍ਰੰਧਕ ਕਮੇਟੀ ਨੇ ਆਪਣੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਤਖਤਾਂ ਦੇ ਜਥੇਦਾਰਾਂ ਦੀ ਨਿਯੁਕਤੀ ਕੀਤੀ ਹੈ ਜਿਸ ਦਾ ਸ਼੍ਰੋਮਣੀ ਅਕਾਲੀ ਦਲ ਨੇ ਨਿੱਘਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਅਤੇ ਸਮੁੱਚੀ ਕਾਰਜਕਰਨੀ ਨੇ ਸਿੱਖ ਪੰਥ ਦੀਆਂ ਭਾਵਨਾਵਾਂ ਦੇ ਅਨੁਕੂਲ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਸਿੰਘ ਸਾਹਿਬ ਗਿਆਨੀ ਰਘਬੀਰ

ਸਿੰਘ ਨੇ ਲੰਬਾ ਸਮਾਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬਤੌਰ ਜਥੇਦਾਰ ਸੇਵਾ ਨਿਭਾਈ ਹੈ ਜਿਨ੍ਹਾਂ ਨੂੰ ਹੁਣ ਸ੍ਰੀ ਅਕਾਲ ਤਖਤ ਦਾ ਜਥੇਦਾਰ ਨਿਯੁਕਤ ਕੀਤਾ ਗਿਆ ਹੈ। ਗਿਆਨੀ ਹਰਪ੍ਰੀਤ ਸਿੰਘ ਦੇ ‘ਆਪ’ ਆਗੂ ਰਾਘਵ ਚੱਢਾ ਦੇ ਘਰ ਜਾਣ ਸਬੰਧੀ ਸਵਾਲ ’ਤੇ ਡਾ. ਚੀਮਾ ਨੇ ਕਿਹਾ ਕਿ ਕੁੱਝ ਲੋਕਾਂ ਦਾ ਕੰਮ ਹੀ ਵਿਰੋਧ ਕਰਨਾ ਹੁੰਦਾ ਹੈ ਅਤੇ ਉਹ ਚੰਗੇ ਕੰਮਾਂ ਨੂੰ ਵੀ ਵਿਰੋਧ ਵਜੋਂ ਦੇਖਦੇ ਹਨ। ਉਨ੍ਹਾਂ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਨੇ ਖੁਦ ਇਸ ਸੇਵਾ ਤੋਂ ਮੁਕਤ ਹੋਣ ਦੀ ਗੱਲ ਕਹੀ ਸੀ। ਇਕ ਹੋਰ ਸਵਾਲ ਦੇ ਜਵਾਬ ਵਿੱਚ ਡਾ. ਚੀਮਾ ਨੇ ਕਿਹਾ ਕਿ ਇਸ ਸਬੰਧੀ ਵਿਧਾਨ ਹੋਣਾ ਚਾਹੀਦਾ ਹੈ ਕਿ ਜਥੇਦਾਰਾਂ ਨੂੰ ਸੇਵਾਮੁਕਤੀ ਤੋਂ ਬਾਅਦ ਵੀ ਮਾਣ ਸਤਿਕਾਰ ਮਿਲਦਾ ਰਹੇ।





News Source link

- Advertisement -

More articles

- Advertisement -

Latest article