33.1 C
Patiāla
Sunday, April 28, 2024

ਪੰਜਾਬ ’ਚ ਡੇਅਰੀ ਫਾਰਮਿੰਗ ਸਿਖਲਾਈ ਦਾ ਨਵਾਂ ਬੈਚ 3 ਜੁਲਾਈ ਤੋਂ ਹੋਵੇਗਾ ਸ਼ੁਰੂ: ਖੁੱਡੀਆਂ

Must read


ਚੰਡੀਗੜ੍ਹ, 16 ਜੂਨ

ਮੁੱਖ ਮੰਤਰੀ ਭਗਵੰਤ ਮਾਨ ਦੇ ਉਦੇਸ਼ ਅਨੁਸਾਰ ਪੰਜਾਬ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਦੇ ਕਾਬਲ ਬਣਾਉਣ ਲਈ ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਵੱਲੋਂ ਸੂਬੇ ਦੇ ਨੌਜਵਾਨਾਂ ਅਤੇ ਕਿਸਾਨਾਂ ਨੂੰ ਚਾਰ ਹਫ਼ਤਿਆਂ ਦੀ ਡੇਅਰੀ ਉੱਦਮ ਸਿਖਲਾਈ ਦਿੱਤੀ ਜਾਵੇਗੀ। ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਪਹਿਲਕਦਮੀ ਦਾ ਉਦੇਸ਼ ਨੌਜਵਾਨਾਂ ਨੂੰ ਡੇਅਰੀ ਕਿੱਤੇ ਵਿੱਚ ਹੁਨਰਮੰਦ ਬਣਾਉਣਾ ਹੈ ਤਾਂ ਜੋ ਉਹ ਖੇਤੀਬਾੜੀ ਦੇ ਸਹਿਯੋਗੀ ਧੰਦੇ ਡੇਅਰੀ ਫਾਰਮਿੰਗ ਨੂੰ ਅਪਣਾ ਸਕਣ, ਜਿਸ ਨਾਲ ਖੇਤੀਬਾੜੀ ਅਰਥਵਿਵਸਥਾ ਨੂੰ ਹੁਲਾਰਾ ਮਿਲੇਗਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਡੇਅਰੀ ਵਿਕਾਸ ਵਿਭਾਗ ਵੱਲੋਂ ਚਾਰ ਹਫ਼ਤੇ ਦਾ ਨਵਾਂ ਬੈਚ 3 ਜੁਲਾਈ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਕਿਸਾਨਾਂ ਖਾਸ ਕਰਕੇ ਨੌਜਵਾਨ ਕਿਸਾਨਾਂ ਨੂੰ ਅਪੀਲ ਹੈ ਕਿ ਇਹ ਸਿਖਲਾਈ ਪ੍ਰਾਪਤ ਕਰਕੇ ਉਹ ਡੇਅਰੀ ਫਾਰਮਿੰਗ ਦਾ ਕਿੱਤਾ ਵਪਾਰਕ ਪੱਧਰ ਉਤੇ ਕਰਨ ਤਾਂ ਜੋ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਹੋ ਸਕੇ। ਸਿਖਲਾਈ ਪ੍ਰਾਪਤ ਕਰਨ ਦੇ ਇੱਛੁਕ ਨੌਜਵਾਨ ਪ੍ਰਾਸਪੈਕਟ ਫਾਰਮ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਕਿਸੇ ਵੀ ਜ਼ਿਲ੍ਹਾ ਦਫ਼ਤਰ ਜਾਂ ਸਬੰਧਤ ਸਿਖਲਾਈ ਕੇਂਦਰ ਅਬੁਲ ਖੁਰਾਣਾ (ਸ੍ਰੀ ਮੁਕਤਸਰ ਸਾਹਿਬ), ਚਤਾਮਲੀ (ਰੋਪੜ), ਬੀਜਾ (ਲੁਧਿਆਣਾ), ਫਗਵਾੜਾ (ਕਪੂਰਥਲਾ), ਸਰਦੂਲਗੜ੍ਹ (ਮਾਨਸਾ), ਵੇਰਕਾ (ਅੰਮ੍ਰਿਤਸਰ), ਗਿੱਲ (ਮੋਗਾ), ਤਰਨ ਤਾਰਨ ਅਤੇ ਸੰਗਰੂਰ ਤੋਂ ਪ੍ਰਾਪਤ ਕਰ ਸਕਦੇ ਹਨ। ਇਸ ਤੋਂ ਬਾਅਦ ਪ੍ਰਾਰਥੀ ਪ੍ਰਾਸਪੈਕਟ ਵਿੱਚ ਨੱਥੀ ਬਿਨੈ ਪੱਤਰ ਮੁਕੰਮਲ ਕਰਕੇ ਅਤੇ ਸਬੰਧਤ ਜ਼ਿਲ੍ਹੇ ਦੇ ਡਿਪਟੀ ਡਾਇਰੈਕਟਰ ਡੇਅਰੀ ਤੋਂ ਤਸਦੀਕ ਕਰਵਾਕੇ ਆਪਣੇ ਤਰਜੀਹੀ ਸਿਖਲਾਈ ਕੇਂਦਰ ਵਿੱਚ ਜਮ੍ਹਾਂ ਕਰਵਾਉਣ ਜਾਂ ਕਾਊਂਸਲਿੰਗ ਸਮੇਂ ਦਸਤਾਵੇਜ਼ਾਂ ਸਮੇਤ ਨਾਲ ਲੈ ਕੇ ਪਹੁੰਚਣ। ਮੰਤਰੀ ਨੇ ਦੱਸਿਆ ਕਿ ਸਿਖਲਾਈ ਪ੍ਰਾਪਤ ਕਰਨ ਦੇ ਇਛੁੱਕ ਉਮੀਦਵਾਰਾਂ ਦੀ ਉਮਰ 18-45 ਸਾਲ ਅਤੇ ਵਿਦਿਅਕ ਯੋਗਤਾ ਘੱਟੋ ਘੱਟ 10ਵੀਂ ਪਾਸ ਹੋਣੀ ਚਾਹੀਦੀ ਹੈ। ਯੋਗ ਉਮੀਦਵਾਰਾਂ ਦੀ ਚੋਣ ਵਿਭਾਗੀ ਕਮੇਟੀ ਵੱਲੋਂ ਸਬੰਧਿਤ ਸਿਖਲਾਈ ਕੇਂਦਰਾਂ ਉਤੇ 28 ਜੂਨ ਨੂੰ ਪਹਿਲਾਂ ਆਓ ਪਹਿਲਾਂ ਪਾਓ ਦੇ ਆਧਾਰ ’ਤੇ ਕੀਤੀ ਜਾਵੇਗੀ। ਸ੍ਰੀ ਖੁੱਡੀਆਂ ਨੇ ਦੱਸਿਆ ਕਿ ਸਿਖਲਾਈ ਪ੍ਰਾਪਤ ਕਰਨ ਦੇ ਇਛੁੱਕ ਪ੍ਰਾਰਥੀ ਵਧੇਰੇ ਜਾਣਕਾਰੀ ਲਈ ਵਿਭਾਗ ਦੇ ਟੈਲੀਫੋਨ ਨੰਬਰ 0172-5027285 ਉਤੇ ਸੰਪਰਕ ਕਰ ਸਕਦੇ ਹਨ ਜਾਂ ਆਪਣੇ ਜ਼ਿਲ੍ਹੇ ਦੇ ਡਿਪਟੀ ਡਾਇਰੈਕਟਰ ਡੇਅਰੀ ਦੇ ਦਫ਼ਤਰ ਨਾਲ ਰਾਬਤਾ ਕਰ ਸਕਦੇ ਹਨ।



News Source link

- Advertisement -

More articles

- Advertisement -

Latest article