22.1 C
Patiāla
Tuesday, April 30, 2024

ਅਟਾਰੀ: ਗੁਰੂ ਅਰਜਨ ਦੇਵ ਜੀ ਦਾ ਲਾਹੌਰ ’ਚ ਸ਼ਹੀਦੀ ਦਿਹਾੜਾ ਮਨਾ ਕੇ ਭਾਰਤੀ ਸਿੱਖ ਜਥਾ ਵਤਨ ਪਰਤਿਆ

Must read


ਦਿਲਬਾਗ ਸਿੰਘ ਗਿੱਲ

ਅਟਾਰੀ, 17 ਜੂਨ

ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਪਾਕਿਸਤਾਨ ਸਥਿਤ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਉਣ ਅਤੇ ਗੁਰਧਾਮਾਂ ਦੇ ਦਰਸ਼ਨ ਕਰਨ ਉਪਰੰਤ ਅੱਜ ਭਾਰਤੀ ਸਿੱਖ ਸ਼ਰਧਾਲੂਆਂ ਦਾ ਜਥਾ ਵਾਹਗਾ-ਅਟਾਰੀ ਸਰਹੱਦ ਦੇ ਸੜਕ ਰਸਤੇ ਵਤਨ ਪਰਤਿਆ। ਜਥੇ ਵਿੱਚ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਅਤੇ ਸੁਖਮਨੀ ਸਾਹਿਬ ਸੁਸਾਇਟੀ ਡੱਬਵਾਲੀ ਦੇ ਸ਼ਰਧਾਲੂ ਸ਼ਾਮਲ ਸਨ।

ਵਤਨ ਵਾਪਸੀ ਉਪਰੰਤ ਅਟਾਰੀ ਸਰਹੱਦ ਵਿਖੇ ਗੱਲਬਾਤ ਕਰਦਿਆਂ ਜੰਗ ਸਿੰਘ ਨੇ ਦੱਸਿਆ ਕਿ ਭਾਰਤੀ ਸਿੱਖ ਸ਼ਰਧਾਲੂਆਂ ਵੱਲੋਂ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਵਿਖੇ 16 ਜੂਨ ਨੂੰ ਸ਼ਹੀਦਾਂ ਦੇ ਸਿਰਤਾਜ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਔਕਾਫ਼ ਬੋਰਡ ਅਤੇ ਸਿੱਖ ਸੰਗਤਾਂ ਵੱਲੋਂ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਤੋਂ ਇਲਾਵਾ ਸਿੱਖ ਸ਼ਰਧਾਲੂਆਂ ਨੇ ਪਾਕਿਸਤਾਨ ਸਥਿਤ ਗੁਰਦੁਆਰਾ ਪੰਜਾ ਸਾਹਿਬ (ਹਸਨ ਅਬਦਾਲ), ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ (ਸਥਾਨਕ ਗਰਦੁਆਰਿਆ ਸਮੇਤ), ਗੁਰਦੁਆਰਾ ਸੱਚਾ ਸੌਦਾ ਸਾਹਿਬ (ਮੰਡੀ ਚੂਹੜਕਾਣਾ), ਗੁਰਦੁਆਰਾ ਡੇਹਰਾ ਸਾਹਿਬ ਲਾਹੌਰ (ਸਥਾਨਕ ਗੁਰਦੁਆਰਿਆਂ ਸਮੇਤ), ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਕਰਤਾਰਪੁਰ (ਨਾਰੋਵਾਲ) ਅਤੇ ਗੁਰਦੁਆਰਾ ਰੋੜੀ ਸਾਹਿਬ (ਐਮਨਾਬਾਦ) ਦੇ ਦਰਸ਼ਨ ਕੀਤੇ।

ਵੱਖ-ਵੱਖ ਸ਼ਰਧਾਲੂਆਂ ਨੇ ਦੱਸਿਆ ਕਿ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਵਾਤਾਨਕੂਲ ਬੱਸਾਂ ਰਾਹੀਂ ਗੁਰਧਾਮਾਂ ਦੀ ਸਮੁੱਚੀ ਯਾਤਰਾ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਇਸ ਵਾਰ ਸ਼ਰਧਾਲੂ ਖੁੱਲਦਿਲੀ ਨਾਲ ਲਾਹੌਰ ਦੇ ਬਾਜ਼ਾਰਾਂ ਵਿੱਚ ਘੁੰਮੇ ਤੇ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਤੋਂ ਬਾਹਰ ਜਾਣ ਦੀ ਕੋਈ ਰੋਕ-ਟੋਕ ਨਹੀਂ ਸੀ। ਉਨ੍ਹਾਂ ਦੱਸਿਆ ਕਿ ਕੁਝ ਲੋਕ ਆਪਣੇ ਪੁਰਖਿਆਂ ਦੇ ਪਿੰਡਾਂ ਜਿੱਥੋਂ ਉਹ ਵੰਡ ਵੇਲੇ ਆਪਣੇ ਘਰ ਛੱਡ ਕੇ ਭਾਰਤੀ ਪੰਜਾਬ ਵਿੱਚ ਆ ਗਏ ਸਨ, ਵੇਖਣ ਲਈ ਗਏ।





News Source link

- Advertisement -

More articles

- Advertisement -

Latest article