23.9 C
Patiāla
Friday, May 3, 2024

ਲੰਡਨ ਵਿੱਚ ਭਾਰਤੀ ਮੂਲ ਦੇ 38 ਸਾਲਾ ਵਿਅਕਤੀ ਦੀ ਚਾਕੂ ਮਾਰ ਕੇ ਹੱਤਿਆ

Must read


ਲੰਡਨ, 18 ਜੂਨ

ਇਥੇ ਭਾਰਤੀ ਮੂਲ ਦੇ 38 ਸਾਲਾ ਵਿਅਕਤੀ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਪਿਛਲੇ ਤਿੰਨ ਦਿਨਾਂ ਵਿਚ ਚਾਕੂ ਨਾਲ ਕੀਤੇ ਹਮਲੇ ਦੀ ਇਹ ਅਜਿਹੀ ਦੂਜੀ ਘਟਨਾ ਹੈ। ਇਸ ਤੋਂ ਪਹਿਲਾਂ ਯੂਕੇ ਵਿੱਚ ਬਰਤਾਨਵੀ-ਭਾਰਤੀ ਗੱਭਰੂ ਤੇ ਹੈਦਰਾਬਾਦ ਨਾਲ ਸਬੰਧਤ ਵਿਦਿਆਰਥਣ ਤੇਜਸਵਿਨੀ ਕੋਨਥਾਮ ਦਾ ਵੀ ਇਸੇ ਤਰ੍ਹਾਂ ਚਾਕੂ ਮਾਰ ਕੇ ਕਤਲ ਕੀਤਾ ਗਿਆ ਸੀ। ਮੈਟਰੋਪਾਲਿਟਨ ਪੁਲੀਸ ਨੇ ਕਿਹਾ ਕਿ ਭਾਰਤੀ ਮੂਲ ਦੇ ਵਿਅਕਤੀ ਦੀ ਪਛਾਣ ਅਰਵਿੰਦ ਸਸੀਕੁਮਾਰ ਵਜੋਂ ਹੋਈ ਹੈ। ਪੁਲੀਸ ਨੂੰ ਕੈਂਬਰਵੈੱਲ ਵਿੱਚ ਇਕ ਘਰ ’ਚੋਂ ਪੀੜਤ ਜ਼ਖ਼ਮੀ ਹਾਲਤ ਵਿੱਚ ਮਿਲਿਆ ਸੀ ਤੇ ਉਸ ਦੇ ਸਰੀਰ ’ਤੇ ਚਾਕੂ ਦੇ ਕਈ ਜ਼ਖ਼ਮ ਸਨ। ਪੁਲੀਸ ਮੁਤਾਬਕ ਪੀੜਤ ਦੀ ਸ਼ੁੱਕਰਵਾਰ ਵੱਡੇ ਤੜਕੇ ਮੌਕੇ ’ਤੇ ਹੀ ਮੌਤ ਹੋ ਗਈ। ਪੁਲੀਸ ਨੇ ਮੁਲਜ਼ਮ ਸਲਮਾਨ ਸਲੀਮ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਨੂੰ ਕੋਰਟ ਵਿੱਚ ਪੇਸ਼ ਕਰਕੇ 20 ਜੂਨ ਤੱਕ ਪੁਲੀਸ ਰਿਮਾਂਡ ਹਾਸਲ ਕਰ ਲਿਆ ਹੈ। ਸਸੀਕੁਮਾਰ ਦੇ ਪਰਿਵਾਰ ਨੂੰ ਘਟਨਾ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ। -ਪੀਟੀਆਈ





News Source link

- Advertisement -

More articles

- Advertisement -

Latest article