29.6 C
Patiāla
Monday, April 29, 2024

ਧੂਰੀ: ਗੰਨੇ ਦੀ ਬਕਾਇਆ ਰਾਸ਼ੀ ਲੈਣ ਲਈ ਕਾਸ਼ਤਕਾਰਾਂ ਨੇ ਤਹਿਸੀਲ ਕੰਪਲੈਕਸ ’ਚ ਧਰਨਾ ਦਿੱਤਾ

Must read


ਹਰਦੀਪ ਸਿੰਘ ਸੋਢੀ

ਧੂਰੀ, 15 ਜੂਨ

ਇਥੋਂ ਦੀ ਸ਼ੂਗਰ ਮਿੱਲ ਤੋਂ ਬਕਾਇਆ ਰਾਸ਼ੀ ਲੈਣ ਲਈ ਗੰਨਾ ਸ਼ੰਘਰਸ਼ ਕਮੇਟੀ ਧੂਰੀ ਵੱਲੋਂ ਪ੍ਰਧਾਨ ਹਰਜੀਤ ਸਿੰਘ ਬੁਗਰਾ ਦੀ ਅਗਵਾਈ ਹੇਠ ਤਹਿਸੀਲ ਕੰਪਲੈਕਸ ਵਿਖੇ ਧਰਨਾ ਲਗਾਇਆ ਗਿਆ। ਇਸ ਮੌਕੇ ਹਰਜੀਤ ਬੁਗਰਾ ਨੇ ਕਿਹਾ ਕਿ ਲੰਮੇ ਸਮੇਂ ਤੋਂ ਗੰਨੇ ਦੀ ਬਕਾਇਆ ਰਾਸ਼ੀ ਲੈਣ ਲਈ ਧਰਨੇ ਲਾਉਣ ਤੋਂ ਇਲਾਵਾ ਸੰਘਰਸ਼ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ ਪਰ ਫਿਰ ਵੀ ਸਰਕਾਰ ਵੱਲੋਂ ਕਿਸਾਨਾਂ ਨੂੰ ਉਨ੍ਹਾਂ ਦੇ ਪੈਸੇ ਦਵਾਉਣ ਲਈ ਕੋਈ ਸਖਤ ਕਦਮ ਨਹੀਂ ਚੁੱਕਿਆ ਜਾ ਰਿਹਾ। ਸ਼ੂਗਰ ਮਿੱਲ ਵੱਲ ਗੰਨਾ ਕਾਸ਼ਤਕਾਰਾਂ ਦੀ ਕਰੋੜਾਂ ਰੁਪਏ ਦੀ ਅਦਾਇਗੀ ਬਕਾਇਆ ਹੈ। ਬਕਾਇਆ ਰਾਸ਼ੀ ਨਾ ਮਿਲਣ ਕਾਰਨ ਉਨ੍ਹਾਂ ਦੇ ਪਰਿਵਾਰ ਭੁੱਖੇ ਮਰਨ ਲਈ ਮਜਬੂਰ ਹਨ। ਉਨ੍ਹਾਂ ਕਿਹਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਹਲਕੇ ਧੂਰੀ ਵਿੱਚ ਕਿਸਾਨ ਅਪਣੀ ਫਸਲ ਦੇ ਪੈਸੇ ਲੈਣ ਲਈ ਸੜਕਾਂ ਤੇ ਉੱਤਰੇ ਹੋਏ ਹਨ ਪਰ ਵੀ ਉਨ੍ਹਾਂ ਦੀ ਸਾਰ ਨਹੀਂ ਲੈ ਰਿਹਾ। ਆਗੂਆਂ ਨੇ ਕਿਹਾ ਅਗਰ ਜਲਦ ਗੰਨੇ ਦੀ ਬਕਾਇਆ ਰਾਸ਼ੀ ਨਾ ਮਿਲੀ ਤਾਂ ਉਹ ਅਪਣੇ ਸੰਘਰਸ਼ ਨੂੰ ਹੋਰ ਤਿੱਖਾ ਕਰਨਗੇ। ਇਸ ਮੌਕੇ ਕਿਸਾਨ ਆਗੂ ਪ੍ਰੇਮਜੀਤ ਸਿੰਘ ਭੋਜੋਵਾਲੀ, ਰਣਜੋਧ ਸਿੰਘ ਬੱਬਨਪੁਰ ਅਤੇ ਸੁਖਵੰਤ ਸਿੰਘ ਸੰਧੂ ਚੌਂਦਾ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।



News Source link

- Advertisement -

More articles

- Advertisement -

Latest article