28.3 C
Patiāla
Friday, May 10, 2024

ਪੰਜਾਬ ਵਿਧਾਨ ਸਭਾ ਦਾ ਸੈਸ਼ਨ ਸ਼ੁਰੂ: ਵਿਛੜਿਆਂ ਨੂੰ ਸ਼ਰਧਾਂਜਲੀਆਂ ਦਿੱਤੀਆਂ

Must read


ਆਤਿਸ਼ ਗੁਪਤਾ

ਚੰਡੀਗੜ੍ਹ, 19 ਜੂਨ

16ਵੀਂ ਪੰਜਾਬ ਵਿਧਾਨ ਸਭਾ ਦਾ ਚੌਥਾ ਸੈਸ਼ਨ ਅੱਜ ਬਾਅਦ ਦੁਪਹਿਰ 2 ਵਜੇ ਵਿਛੜਿਆਂ ਨੂੰ ਸ਼ਰਧਾਂਜਲੀਆਂ ਦੇਣ ਨਾਲ ਸ਼ੁਰੂ ਹੋਇਆ। ਇਸ ਮੌਕੇ ਜਿਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਉਨ੍ਹਾਂ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਕੈਬਨਿਟ ਮੰਤਰੀ ਚੌਧਰੀ ਸਵਰਨਾ ਰਾਮ, ਸਾਬਕਾ ਡਿਪਟੀ ਸਪੀਕਰ ਜਸਵੰਤ ਸਿੰਘ, ਸਾਬਕਾ ਵਿਧਾਇਕ ਰੁਮਾਲ ਚੰਦ, ਸੁਤੰਤਰਤਾ ਸੈਨਾਨੀ ਉਜਾਗਰ ਸਿੰਘ, ਕਾਂਸਟੇਬਲ ਮਨਦੀਪ ਸਿੰਘ ਅਤੇ ਖਿਡਾਰੀ ਕੌਰ ਸਿੰਘ ਸ਼ਾਮਲ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉੜੀਸਾ ਰੇਲ ਹਾਦਸੇ ਦੇ ਪੀੜਤਾਂ ਨੂੰ ਵੀ ਸ਼ਰਧਾਂਜਲੀ ਦਿੱਤੀ ਜਾਣੀ ਚਾਹੀਦੀ ਹੈ।

ਇਸ ਤੋਂ ਬਾਅਦ ਸਦਨ ਭਲਕੇ 20 ਜੂਨ ਸਵੇਰੇ ਗਿਆਰਾਂ ਵਜੇ ਤਕ ਮੁਲਤਵੀ ਕਰ ਦਿੱਤਾ ਗਿਆ। ਦੂਜੇ ਪਾਸੇ ਭਾਜਪਾ ਨੇ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਬਾਈਕਾਟ ਕੀਤਾ। ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਖੁਸ਼ ਕਰਨ ਲਈ ਦੋ ਦਿਨ ਦਾ ਵਿਸ਼ੇਸ਼ ਸੈਸ਼ਨ ਸੱਦਿਆ ਹੈ। ਅਜਿਹੇ ਸੈਸ਼ਨ ਦਾ ਭਾਜਪਾ ਹਿੱਸਾ ਨਹੀਂ ਬਣੇਗੀ।





News Source link

- Advertisement -

More articles

- Advertisement -

Latest article