26.6 C
Patiāla
Monday, April 29, 2024

ਪੰਜਾਬ ਵਿਧਾਨ ਸਭਾ ’ਚ ਸਿੱਖ ਗੁਰਦੁਆਰਾ ਸੋਧ ਬਿੱਲ 2023 ਪਾਸ: ਧਰਮ ’ਚ ਕਿਸੇ ਤਰ੍ਹਾਂ ਦਾ ਦਖ਼ਲ ਨਹੀਂ: ਮਾਨ

Must read


ਚੰਡੀਗੜ੍ਹ, 20 ਜੂਨ

ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ‘ਮੁਫ਼ਤ ਪ੍ਰਸਾਰਨ’ ਨੂੰ ਯਕੀਨੀ ਬਣਾਉਣ ਲਈ 16ਵੀਂ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਸਿੱਖ ਗੁਰਦੁਆਰਾ (ਸੋਧ) ਬਿੱਲ 2023 ਅੱਜ ਪਾਸ ਕਰ ਦਿੱਤਾ ਗਿਆ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਬੀਤੇ ਦਿਨ ਸਿੱਖ ਗੁਰਦੁਆਰਾ ਐਕਟ-1925 ਵਿੱਚ ਸੋਧ ਲਈ ਹਰੀ ਝੰਡੀ ਦੇ ਦਿੱਤੀ ਸੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿਧਾਨ ਸਭਾ ’ਚ ਸਿੱਖ ਗੁਰਦੁਅਰਾ ਸੋਧ ਬਿੱਲ-2023 ਦੇ ਸਮਰਥਨ ’ਚ ਕਿਹਾ ਕਿ ਸਦਨ ਵਿੱਚ ਮਿਲ-ਬੈਠ ਕੇ ਹੀ ਗੱਲਬਾਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਬੀਤੇ ਸਾਲ ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਆਪਣਾ ਚੈਨਲ ਸ਼ੁਰੂ ਕਰਨ ਲਈ ਕਿਹਾ ਸੀ ਪਰ ਅਜਿਹਾ ਨਹੀਂ ਹੋਇਆ। ਉਨ੍ਹਾਂ ਸਪਸ਼ਟ ਕੀਤਾ ਕਿ ਸਰਕਾਰ ਸਿੱਖ ਮਾਮਲਿਆਂ ’ਚ ਕਿਸੇ ਤਰ੍ਹਾਂ ਦਾ ਦਖ਼ਲ ਨਹੀਂ ਦੇ ਰਹੀ।

ਕੇਂਦਰ ਵੱਲੋਂ ਆਰੀਡੀਐੱਫ ਦੇ 3622 ਕਰੋੜ ਰੁਪਏ ਰੋਕਣ ਖ਼ਿਲਾਫ਼ ਮਤਾ ਪਾਸ

ਪੰਜਾਬ ਵਿਧਾਨ ਸਭਾ ਨੇ ਕੇਂਦਰ ਸਰਕਾਰ ਵੱਲੋਂ 3,622.40 ਕਰੋੜ ਰੁਪਏ ਦੇ ਪੇਂਡੂ ਵਿਕਾਸ ਫੰਡ (ਆਰਡੀਐੱਫ) ਨੂੰ ਰੋਕਣ ਵਿਰੁੱਧ ਮਤਾ ਪਾਸ ਕੀਤਾ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੇਤਾਵਨੀ ਦਿੱਤੀ ਕਿ ਜੇ ਹਫ਼ਤੇ ਵਿੱਚ ਰਾਸ਼ੀ ਜਾਰੀ ਨਾ ਕੀਤੀ ਗਈ ਤਾਂ ਸੂਬਾ ਸਰਕਾਰ ਸੁਪਰੀਮ ਕੋਰਟ ਵਿੱਚ ਜਾਵੇਗੀ।





News Source link

- Advertisement -

More articles

- Advertisement -

Latest article