28.4 C
Patiāla
Monday, May 6, 2024

ਪਟਨਾ: ਸਾਲ 2024 ਦੀਆਂ ਲੋਕ ਸਭਾ ਚੋਣਾਂ ’ਚ ਮੋਦੀ ਤੇ ਭਾਜਪਾ ਨੂੰ ਟੱਕਰ ਦੇਣ ਲਈ ਵਿਰੋਧੀ ਧਿਰਾਂ ਅੱਜ ਕਰਨਗੀਆਂ ਚਰਚਾ

Must read


ਪਟਨਾ, 23 ਜੂਨ

ਸਾਲ 2024 ਦੀਆਂ ਲੋਕ ਸਭਾ ਚੋਣਾਂ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੀ ਪਾਰਟੀ ਨੂੰ ਸਖ਼ਤ ਚੁਣੌਤੀ ਦੇਣ ਲਈ ਕਈ ਪ੍ਰਮੁੱਖ ਵਿਰੋਧੀ ਸਿਆਸੀ ਪਾਰਟੀਆਂ ਦੇ ਆਗੂ ਅੱਜ ਇੱਥੇ ਮਜ਼ਬੂਤ ​​ਫਰੰਟ ਬਣਾਉਣ ਦੀ ਰਣਨੀਤੀ ‘ਤੇ ਵਿਚਾਰ ਕਰਨਗੇ। ਵਿਰੋਧੀ ਧਿਰ ਦੇ ਨੇਤਾਵਾਂ ਦੇ ਸਲਾਹ-ਮਸ਼ਵਰੇ ਦੌਰਾਨ ਲੀਡਰਸ਼ਿਪ ਨਾਲ ਜੁੜੇ ਸਵਾਲਾਂ ਨੂੰ ਛੱਡ ਕੇ ਇਕੱਠੇ ਲੜਨ ਦੀ ਰਣਨੀਤੀ ‘ਤੇ ਧਿਆਨ ਦਿੱਤਾ ਜਾਵੇਗਾ। राजनीतिक रूप से सबसे ज्यादा महत्वपूर्ण राज्य उत्तर प्रदेश से सपा इस बैठक में शामिल हो रही है। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ, ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ, ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ, ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ, ਸਮਾਜਵਾਦੀ ਪਾਰਟੀ (ਸਪਾ) ਦੇ ਮੁਖੀ ਅਖਿਲੇਸ਼ ਯਾਦਵ, ਸ਼ਿਵ ਸੈਨਾ (ਯੂਬੀਟੀ) ਦੇ ਮੁਖੀ ਊਧਵ ਠਾਕਰੇ, ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨਸੀਪੀ) ਦੇ ਪ੍ਰਧਾਨ ਸ਼ਰਦ ਪਵਾਰ ਅਤੇ ਕਈ ਹੋਰ ਵਿਰੋਧੀ ਨੇਤਾ ਬੈਠਕ ‘ਚ ਸ਼ਾਮਲ ਹੋਣ ਵਾਲੇ ਹਨ। ਮੀਟਿੰਗ ਲਈ ਬਹੁਜਨ ਸਮਾਜ ਪਾਰਟੀ (ਬਸਪਾ) ਨੂੰ ਸੱਦਾ ਨਹੀਂ ਦਿੱਤਾ ਗਿਆ ਸੀ। ਰਾਸ਼ਟਰੀ ਲੋਕ ਦਲ (ਆਰਐੱਲਡੀ) ਦੇ ਪ੍ਰਧਾਨ ਜਯੰਤ ਚੌਧਰੀ ਕਿਸੇ ਪਰਿਵਾਰਕ ਪ੍ਰੋਗਰਾਮ ਕਾਰਨ ਮੀਟਿੰਗ ਵਿੱਚ ਸ਼ਾਮਲ ਨਹੀਂ ਹੋ ਸਕਣਗੇ। ਬੈਠਕ ਦੀ ਮੇਜ਼ਬਾਨੀ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਅਤੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਕਰ ਰਹੇ ਹਨ। ਇਹ ਮੀਟਿੰਗ ਮੁੱਖ ਮੰਤਰੀ ਦੀ ਰਿਹਾਇਸ਼ ‘1 ਐਨੀ ਮਾਰਗ’ ‘ਤੇ ਹੋ ਰਹੀ ਹੈ।



News Source link

- Advertisement -

More articles

- Advertisement -

Latest article