33.2 C
Patiāla
Thursday, May 9, 2024

ਬਦਫੈਲੀ ਮਾਮਲੇ ’ਚ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਤੇ ਜਿਮ ਮਾਲਕ ਸਣੇ ਪੰਜ ਖ਼ਿਲਾਫ਼ ਕੇਸ

Must read


ਪੱਤਰ ਪ੍ਰੇਰਕ

ਕਰਤਾਰਪੁਰ, 22 ਜੂਨ

ਇੱਥੇ ਇੱਕ ਜਿਮ ਮਾਲਕ ਵੱਲੋਂ ਨਬਾਲਗ ਨਾਲ ਬਦਫੈਲੀ ਕਰਨ ਦੇ ਮਾਮਲੇ ’ਚ ਪੁਲੀਸ ਡਿਵੀਜ਼ਨ ਨੰਬਰ-8 ਨੇ ਜਿਮ ਮਾਲਕ ਗਿਰੀਸ਼ ਅਗਰਵਾਲ ਅਤੇ ਇੰਪਰੂਵਮੈਂਟ ਟਰੱਸਟ ਕਰਤਾਰਪੁਰ ਦੇ ਸਾਬਕਾ ਚੇਅਰਮੈਨ ਨਿਤਿਨ ਅਗਰਵਾਲ ਸਮੇਤ 5 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੀੜਤ ਲੜਕੇ ਦੇ ਪਿਤਾ ਨੇ ਪੁਲੀਸ ਨੂੰ ਦੱਸਿਆ ਕਿ ਜਿਮ ਮਾਲਕ ਨੇ ਦਸੰਬਰ ਵਿੱਚ ਪਾਰਟੀ ਕਰਨ ਬਹਾਨੇ ਜਲੰਧਰ ਦੇ ਇਕ ਹੋਟਲ ਵਿੱਚ ਕਮਰਾ ਬੁੱਕ ਕਰਵਾਇਆ, ਜਿੱਥੇ ਉਨ੍ਹਾਂ ਦੇ ਲੜਕੇ ਨਾਲ ਬਦਫੈਲੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਹੁਣ ਕੁਝ ਦਿਨ ਪਹਿਲਾਂ ਮੁੜ ਉਸ ਨੇ ਉਨ੍ਹਾਂ ਦੇ ਲੜਕੇ ਨੂੰ ਸਬੰਧ ਬਣਾਉਣ ਲਈ ਕਿਹਾ। ਇਸ ਦੌਰਾਨ ਇੰਪਰੂਵਮੈਂਟ ਟਰੱਸਟ ਕਰਤਾਰਪੁਰ ਦੇ ਸਾਬਕਾ ਚੇਅਰਮੈਨ ਨਿਤਿਨ ਅਗਰਵਾਲ ਨੇ ਉਸ ਦੀ ਕੁੱਟਮਾਰ ਕਰ ਕੇ ਖਾਲੀ ਕਾਗਜ਼ਾਂ ’ਤੇ ਦਸਤਖ਼ਤ ਵੀ ਕਰਵਾਏ। ਇਸ ਸਬੰਧੀ ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਕਸ਼ਮੀਰ ਸਿੰਘ ਘੁੱਗਸ਼ੋਰ ਅਤੇ ਗੁਰਪ੍ਰੀਤ ਸਿੰਘ ਚੀਦਾ ਨੇ ਨਾਮਜ਼ਦ ਵਿਅਕਤੀਆਂ ਨੂੰ ਤੁਰੰਤ ਗ੍ਰਿਫਤਾਰ ਨਾ ਕਰਨ ’ਤੇ ਸੰਘਰਸ਼ ਵਿੱਢਣ ਦੀ ਚਿਤਾਵਨੀ ਦਿੱਤੀ ਹੈ।





News Source link

- Advertisement -

More articles

- Advertisement -

Latest article