36.9 C
Patiāla
Sunday, April 28, 2024

ਥਲ ਸੈਨਾ ਮੁਖੀ ਜਨਰਲ ਮਨੋਜ ਪਾਂਡੇ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

Must read


ਟ੍ਰਿਬਿਊਨ ਨਿਊਜ਼ ਸਰਵਿਸ

ਅੰਮ੍ਰਿਤਸਰ, 25 ਜੂਨ

ਥਲ ਸੈਨਾ ਮੁਖੀ ਜਨਰਲ ਮਨੋਜ ਪਾਂਡੇ ਨੇ ਅੱਜ ਇਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਸਮੇਂ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਅਰਚਨਾ ਪਾਂਡੇ ਅਤੇ ਬ੍ਰਿਗੇਡੀਅਰ ਸੀਬੀਕੇ ਬੈਨਰਜੀ ਵੀ ਮੌਜੂਦ ਸਨ। ਜਨਰਲ ਮਨੋਜ ਪਾਂਡੇ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ਼ਾਹਬਾਜ਼ ਸਿੰਘ ਅਤੇ ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਮਰਯਾਦਾ, ਸਿੱਖ ਪ੍ਰੰਪਰਾਵਾਂ ਅਤੇ ਇਥੇ ਸਥਿਤ ਅਸਥਾਨਾਂ ਦੇ ਇਤਿਹਾਸ ਤੋਂ ਜਾਣੂ ਕਰਵਾਇਆ। ਉਨ੍ਹਾਂ ਨੇ ਕੁਝ ਸਮੇਂ ਲਈ ਗੁਰਬਾਣੀ ਕੀਰਤਨ ਸਰਵਣ ਕੀਤਾ ਅਤੇ ਸ੍ਰੀ ਅਕਾਲ ਤਖ਼ਤ ਵਿਖੇ ਜਾ ਕੇ ਵੀ ਸ਼ਰਧਾ ਪ੍ਰਗਟਾਈ। ਇਸ ਦੌਰਾਨ ਫ਼ੌਜ ਮੁਖੀ ਨੂੰ ਸ਼੍ਰੋਮਣੀ ਕਮੇਟੀ ਦੇ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਹਰਜਾਪ ਸਿੰਘ ਸੁਲਤਾਨਵਿੰਡ, ਓਐਸਡੀ ਸਤਬੀਰ ਸਿੰਘ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸਤਨਾਮ ਸਿੰਘ ਮਾਂਗਾਸਰਾਏ ਨੇ ਸਾਂਝੇ ਤੌਰ ’ਤੇ ਸਨਮਾਨਿਤ ਕੀਤਾ। ਸਨਮਾਨ ਵਿਚ ਉਨ੍ਹਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ, ਲੋਈ ਅਤੇ ਧਾਰਮਿਕ ਪੁਸਤਕਾਂ ਦਿੱਤੀਆਂ ਗਈਆਂ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਫ਼ੌਜ ਮੁਖੀ ਦਾ ਧਿਆਨ ਕੁਝ ਸਿੱਖ ਮਸਲਿਆਂ ਵੱਲ ਵੀ ਦਿਵਾਇਆ। ਥਲ ਸੈਨਾ ਮੁਖੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਮੌਕੇ ਦੀਆਂ ਆਪਣੀਆਂ ਭਾਵਨਾਵਾਂ ਨੂੰ ਯਾਤਰੂ ਕਿਤਾਬ ਵਿਚ ਦਰਜ ਕਰਦਿਆਂ ਲਿਖਿਆ, “ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਅਤੇ ਪਰਮਾਤਮਾ ਦਾ ਅਸ਼ੀਰਵਾਦ ਲੈਣ ਦਾ ਸੁਭਾਗ ਪ੍ਰਾਪਤ ਹੋਇਆ।’’ ਉਨ੍ਹਾਂ ਗੁਰੂ ਘਰ ਵਿੱਚ ਅਰਦਾਸ ਕੀਤੀ ਕਿ ਪਰਮਾਤਮਾ ਭਾਰਤੀ ਫ਼ੌਜ ਦੇ ਸਾਰੇ ਕਰਮਚਾਰੀਆਂ ਨੂੰ ਚੰਗੀ ਸਿਹਤ ਅਤੇ ਖੁਸ਼ੀਆਂ ਬਖ਼ਸ਼ਣ।





News Source link

- Advertisement -

More articles

- Advertisement -

Latest article