32 C
Patiāla
Saturday, May 4, 2024

ਹੁਣ ਤੋਂ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦਾ ਨਾਂ ਲੈਣਾ ਲਾਜ਼ਮੀ ਕਰਾਰ

Must read


ਚੰਡੀਗੜ੍ਹ, 27 ਜੂਨ

ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਅਧਿਕਾਰਤ ਤੌਰ ਉਤੇ ਕੀਤੇ ਜਾਣ ਵਾਲੇ ਕਿਸੇ ਵੀ ਕੰਮ-ਕਾਜ ਤੇ ਪੱਤਰ ਵਿਹਾਰ ਲਈ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਿਜ਼ ਯੂਨੀਵਰਸਿਟੀ, ਲੁਧਿਆਣਾ ਨੂੰ ਹਮੇਸ਼ਾ ਇਸ ਦੇ ਪੂਰੇ ਨਾਮ ਨਾਲ ਹੀ ਦਰਜ ਕੀਤਾ ਜਾਵੇ। ਗੁਰੂ ਅੰਗਦ ਦੇਵ ਜੀ ਦੇ ਨਾਂ ‘ਤੇ ਸਥਾਪਤ ਕੀਤੀ ਇਸ ਯੂਨੀਵਰਸਿਟੀ ਲਈ ਸੰਖੇਪ ਨਾਂ ਦੀ ਵਰਤੋਂ ਕਰਨ ਦੇ ਰੁਝਾਨ ਦਾ ਸਖ਼ਤ ਨੋਟਿਸ ਲੈਂਦਿਆਂ ਮੰਤਰੀ ਨੇ ਇਸ ਸਬੰਧੀ ਪ੍ਰਮੁੱਖ ਸਕੱਤਰ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਅਤੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੂੰ ਪੱਤਰ ਭੇਜਿਆ ਹੈ। ਉਨ੍ਹਾਂ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ ਅਤੇ ਵਾਈਸ ਚਾਂਸਲਰ ਡਾ. ਇੰਦਰਜੀਤ ਸਿੰਘ ਨੂੰ ਕਿਹਾ ਕਿ ਇਸ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਹੁਣ ਤੋਂ ਕੋਈ ਵੀ ਵਿਅਕਤੀ ਲਿਖਤੀ ਜਾਂ ਜ਼ੁਬਾਨੀ ਤੌਰ ਅਧਿਕਾਰਤ ਕੰਮ-ਕਾਜ ਜਾਂ ਹੋਰ ਪੱਤਰ ਵਿਹਾਰ ਲਈ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਸੰਖੇਪ ਨਾਮ ਦੀ ਵਰਤੋਂ ਨਹੀਂ ਕਰੇਗਾ। ਕੈਬਨਿਟ ਮੰਤਰੀ ਨੇ ਪ੍ਰਮੁੱਖ ਸਕੱਤਰ ਅਤੇ ਵੀਸੀ ਨੂੰ ਕਿਹਾ ਕਿ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਹਰ ਪੱਧਰ ‘ਤੇ ਯਕੀਨੀ ਬਣਾਇਆ ਜਾਵੇ।





News Source link

- Advertisement -

More articles

- Advertisement -

Latest article