30.5 C
Patiāla
Thursday, May 2, 2024

ਪ੍ਰਸ਼ਾਸਨ ਨੇ ਈਸੜੂ ’ਚ 86 ਏਕੜ ਜ਼ਮੀਨ ਤੋਂ ਕਬਜ਼ਾ ਛੁਡਵਾਇਆ

Must read


ਦੇਵਿੰਦਰ ਸਿੰਘ ਜੱਗੀ

ਪਾਇਲ, 27 ਜੂਨ

ਪੰਜਾਬ ਸਰਕਾਰ ਵੱਲੋਂ ਪੰਚਾਇਤੀ ਜ਼ਮੀਨਾਂ ’ਤੇ ਕੀਤੇ ਨਾਜਾਇਜ਼ ਕਬਜ਼ੇ ਹਟਾਉਣ ਲਈ ਵਿੱਢੀ ਗਈ ਮੁਹਿੰਮ ਤਹਿਤ ਅੱਜ ਈਸੜੂ ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕਰੀਬ 86 ਏਕੜ ਜ਼ਮੀਨ ਕਾਬਜ਼ਕਾਰਾਂ ਕੋਲੋਂ ਛੁਡਵਾਈ ਹੈ। ਇਸ ਮੌਕੇ ਪੰਚਾਇਤ ਵਿਭਾਗ ਦੇ ਜੁਆਇੰਟ ਡਾਇਰੈਕਟਰ ਜਗਵਿੰਦਰਜੀਤ ਸਿੰਘ, ਸਹਾਇਕ ਕਮਿਸ਼ਨਰ ਲੁਧਿਆਣਾ ਮੈਡਮ ਅਪਰਨਾ, ਡੀਡੀਪੀਓ ਲੁਧਿਆਣਾ ਨਵਦੀਪ ਕੌਰ, ਤਹਿਸੀਲਦਾਰ ਨਵਦੀਪ ਭੋਗਲ, ਨਾਇਬ ਤਹਿਸੀਲਦਾਰ ਗੁਰਪ੍ਰੀਤ ਕੌਰ ਚੀਮਾ ਤੇ ਪੁਲੀਸ ਦੇ ਉੱਚ ਅਧਿਕਾਰੀ ਹਾਜ਼ਰ ਸਨ।

ਪੰਚਾਇਤ ਵਿਭਾਗ ਦੇ ਜੁਆਇੰਟ ਡਾਇਰੈਕਟਰ ਜਗਵਿੰਦਰ ਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅੱਜ ਪਿੰਡ ਈਸੜੂ ਵਿੱਚ 86 ਏਕੜ ਜ਼ਮੀਨ ਦਾ ਕਬਜ਼ਾ ਲਿਆ ਗਿਆ ਹੈ ਤੇ 14 ਏਕੜ ਪੰਚਾਇਤੀ ਜ਼ਮੀਨ ਪਹਿਲਾਂ ਹੀ ਕਬਜ਼ਾਧਾਰੀਆਂ ਨੇ ਰਜ਼ਾਮੰਦੀ ਨਾਲ ਛੱਡ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਿਛਲੇ ਇੱਕ ਸਾਲ ਦੇ ਅੰਦਰ ਲਗਪਗ ਗਿਆਰਾਂ ਹਜ਼ਾਰ ਏਕੜ ਪੰਚਾਇਤੀ ਜ਼ਮੀਨ ਤੋਂ ਕਬਜ਼ੇ ਛੁਡਵਾਏ ਗਏ ਹਨ। ਡੀਡੀਪੀਓ ਲੁਧਿਆਣਾ ਨਵਦੀਪ ਕੌਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਚਾਇਤੀ ਜ਼ਮੀਨਾਂ ਖ਼ੁਦ ਹੀ ਛੱਡ ਦੇਣ ਨਹੀਂ ਤਾਂ ਵਿਭਾਗ ਨੂੰ ਮਜਬੂਰਨ ਕਾਰਵਾਈ ਕਰਨੀ ਪਵੇਗੀ।

ਇਸ ਬਾਰੇ ਸਾਬਕਾ ਸਰਪੰਚ ਜਥੇਦਾਰ ਅਮਰੀਕ ਸਿੰਘ ਈਸੜੂ ਨੇ ਕਿਹਾ ਕਿ ਇਸ ਜ਼ਮੀਨ ’ਤੇ ਪਿਛਲੇ ਲੰਬੇ ਸਮੇਂ ਤੋਂ ਕਿਸਾਨ ਕਾਬਜ਼ ਸਨ, ਪਰ ਪੰਜਾਬ ਸਰਕਾਰ ਹੁਣ ਉਨ੍ਹਾਂ ਨਾਲ ਧੱਕਾ ਕਰ ਰਹੀ ਹੈ। ਕਿਸਾਨਾਂ ਨੇ ਅੱਜ ਸਰਕਾਰ ਦੇ ਇਸ ਫ਼ੈਸਲੇ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਕਿਸਾਨਾਂ ਤੇ ਮੌਜੂਦਾ ਸਰਪੰਚ ਗੁਰਬਿੰਦਰ ਸਿੰਘ ਵਿੱਚਕਾਰ ਤਕਰਾਰਬਾਜ਼ੀ ਵੀ ਹੋਈ।  

ਸਰਕਾਰੀ ਜ਼ਮੀਨ ’ਤੇ ਕਿਸੇ ਨੂੰ ਕਬਜ਼ਾ ਨਹੀਂ ਕਰਨ ਦਿੱਤਾ ਜਾਵੇਗਾ: ਲਾਲਜੀਤ ਭੁੱਲਰ

ਸੂਬੇ ਦੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਇਥੇ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਸਰਕਾਰ ਵੱਲੋਂ ਅੱਜ ਪਿੰਡ ਈਸੜੂ ਦੀ ਕਰੀਬ 86 ਏਕੜ ਜ਼ਮੀਨ ਤੋਂ ਕਬਜ਼ਾ ਹਟਾਇਆ ਗਿਆ ਹੈ, ਜਿਸ ਦੀ ਬਾਜ਼ਾਰ ਵਿੱਚ ਕੀਮਤ ਲਗਪਗ 40 ਕਰੋੜ ਰੁਪਏ ਬਣਦੀ ਹੈ। ਉਨ੍ਹਾਂ ਦੱਸਿਆ ਕਿ ਪਿੰਡ ਦੀ ਪੰਚਾਇਤ ਵੱਲੋਂ ਇਸ ਸਬੰਧੀ ਪਿਛਲੇ ਸਾਲ 30 ਮਈ ਨੂੰ ਡੀਡੀਪੀਓ ਲੁਧਿਆਣਾ ਦੀ ਅਦਾਲਤ ਵਿੱਚ ਕੇਸ ਦਾਇਰ ਕੀਤਾ ਗਿਆ ਸੀ, ਜਿਸ ਦਾ ਫ਼ੈਸਲਾ ਪੰਚਾਇਤ ਦੇ ਹੱਕ ਵਿੱਚ ਆਇਆ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਛੁਡਵਾਉਣ ਲਈ ਵਚਨਬੱਧ ਹੈ। ਉਨ੍ਹਾਂ ਸੂਬੇ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਅੱਗੇ ਆਉਣ ਅਤੇ ਕਬਜ਼ੇ ਹੇਠਲੀ ਸਰਕਾਰੀ ਜ਼ਮੀਨ ਸਵੈ-ਇੱਛਾ ਨਾਲ ਖਾਲੀ ਕਰ ਦੇਣ। ਇਸ ਮੌਕੇ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਤੇ ਏਡੀਸੀਡੀ ਸੰਦੀਪ ਕੁਮਾਰ ਵੀ ਹਾਜ਼ਰ ਸਨ।





News Source link

- Advertisement -

More articles

- Advertisement -

Latest article