25.1 C
Patiāla
Friday, May 3, 2024

ਸੰਗਰੂਰ: ਬਡਰੁੱਖਾਂ ’ਚ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਰਾਜ ਪੱਧਰੀ ਸਮਾਗਮ

Must read


ਗੁਰਦੀਪ ਸਿੰਘ ਲਾਲੀ

ਸੰਗਰੂਰ, 29 ਜੂਨ

ਸਿੱਖ ਕੌਮ ਦੇ ਮਹਾਨ ਜਰਨੈਲ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਿੰਡ ਬਡਰੁੱਖਾਂ ਵਿਖੇ ਪੰਜਾਬ ਸਰਕਾਰ ਵਲੋਂ ਕਰਵਾਏ ਸੂਬਾ ਪੱਧਰੀ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਦਾ ਰਸਮੀ ਉਦਘਾਟਨ ਕਰਦਿਆਂ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਭਾਵੇਂ ਸਮਾਗਮ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਾਮਲ ਹੋਣਾ ਸੀ ਪਰ ਕਿਸੇ ਰੁਝੇਵਿਆਂ ਕਾਰਨ ਨਹੀਂ ਪੁੱਜੇ। ਸ੍ਰੀ ਅਰੋੜਾ ਵਲੋਂ ਮੁੱਖ ਮੰਤਰੀ ਦੀ ਤਰਫ਼ੋਂ ਮਹਾਰਾਜਾ ਰਣਜੀਤ ਸਿੰਘ ਦੇ ਨਾਨਕੇ ਪਿੰਡ ਬਡਰੁੱਖਾਂ ਦੇ ਵਿਕਾਸ ਕਾਰਜਾਂ ਲਈ ਇੱਕ ਕਰੋੜ ਰੁਪਏ ਦੇਣ ਦਾ ਐਲਾਨ ਕੀਤਾ। ਸ੍ਰੀ ਅਰੋੜਾ ਨੇ ਕਿਹਾ ਕਿ ਭਾਵੇਂ ਪਿਛਲੀਆਂ ਸਰਕਾਰਾਂ ਵਲੋਂ ਕਿਸ ਤਰੀਕੇ ਨਾਲ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦਾ ਨਾਮ ਵਰਤ ਕੇ ਪੰਜਾਬ ਦੇ ਲੋਕਾਂ ਨੂੰ ਉਨ੍ਹਾਂ ਦੇ ਰਾਜ ਵਰਗਾ ਰਾਜ ਦੇਣ ਦੇ ਵੱਡੇ ਵੱਡੇ ਵਾਅਦੇ ਕੀਤੇ ਪਰ ਕਿਹੋ ਜਿਹਾ ਪੰਜਾਬ ਆਪਾਂ ਨੂੰ ਵਿਰਸੇ ‘ਚ ਮਿਲਿਆ, ਪੰਜਾਬ ਦੇ ਲੋਕ ਭਲੀ ਭਾਂਤ ਜਾਣਦੇ ਹਨ।

ਸ਼ੇਰ-ਏ-ਪੰਜਾਬ ਇਕੱਲਾ ਪੰਜਾਬ ਜਾਂ ਕੌਮ ਦਾ ਨਹੀਂ ਸੀ, ਸਗੋਂ ਪੂਰੀ ਦੂਨੀਆਂ ਦਾ ਸੀ। ਸ਼ੇਰ-ਏ-ਪੰਜਾਬ ਦੇ ਪੂਰਨਿਆਂ ‘ਤੇ ਚੱਲ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਨਸਾਫ਼ ਦਾ ਰਾਜ ਸਥਾਪਤ ਕਰ ਰਹੀ ਹੈ। ਸ੍ਰੀ ਅਰੋੜਾ ਨੇ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਮਿਲ ਰਹੀ ਪੂਰੀ ਬਿਜਲੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਬਿਜਲੀ ਅਸਮਾਨ ਤੋਂ ਖਰੀਦ ਕੇ ਨਹੀਂ ਲਿਆਏ, ਸਿਰਫ਼ ਨੀਅਤ ਤੇ ਨੀਤੀ ‘ਚ ਫਰਕ ਹੈ। ਥਰਮਲ ਪਲਾਂਟਾਂ ‘ਚ 26 ਦਿਨਾਂ ਦਾ ਕੋਲਾ ਹੋਣ ਦੀ ਸ਼ਰਤ ਹੈ ਪਰ ਥਰਮਲਾਂ ਵਿਚ 42 ਦਿਨਾਂ ਦਾ ਕੋਲਾ ਹੈ, ਜਿਸ ਕਰਕੇ ਕਿਸਾਨਾਂ ਨੂੰ ਕੋਈ ਫ਼ਿਕਰ ਕਰਨ ਦੀ ਲੋੜ ਨਹੀਂ। ਮੰਤਰੀ ਨੇ ਕਿਹਾ ਕਿ ਉਹ ਖੁ਼ਦ ਵੀ ਸ਼ੇਰ-ਏ-ਪੰਜਾਬ ਦੇ ਨਾਨਕਾ ਪਿੰਡ ਬਡਰੁੱਖਾਂ ਦੇ ਹੀ ਜੰਮਪਲ ਹਨ ਅਤੇ ਪਿੰਡ ਦੇ ਵਿਕਾਸ ਲਈ ਕੋਈ ਕਮੀ ਨਹੀਂ ਆਉਣ ਦੇਣਗੇ।



News Source link

- Advertisement -

More articles

- Advertisement -

Latest article