20.5 C
Patiāla
Thursday, May 2, 2024

ਪ੍ਰੀਖਿਆ ਕੇਂਦਰਾਂ ਦੁਆਲੇ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ

Must read


ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 1 ਜਲਾਈ
ਜ਼ਿਲ੍ਹਾ ਮੈਜਿਸਟਰੇਟ ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਦੰਡ ਸੰਘਤਾ 1973 (2 ਆਫ 1974) ਦੀ ਧਾਰਾ 144 ਅਧੀਨ ਹੁਕਮ ਜਾਰੀ ਕਰਦੇ ਹੋਏ ਅੱਠਵੀਂ ਜਮਾਤ ਦੇ ਰੀ-ਅਪੀਅਰ ਸੰਚਾਲਨ ਲਈ ਜ਼ਿਲ੍ਹੇ ਵਿੱਚ ਬਣਾਏ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 300 ਮੀਟਰ ਦੇ ਘੇਰੇ ਵਿੱਚ ਪ੍ਰੀਖਿਆ ਵਾਲੇ ਦਿਨ 4 ਜੁਲਾਈ ਤੋਂ 15 ਜੁਲਾਈ ਤੱਕ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ ਲਗਾਈ ਹੈ।
ਉਨ੍ਹਾਂ ਕਿਹਾ ਕਿ ਅਜਿਹਾ ਇਸ ਲਈ ਕੀਤਾ ਗਿਆ ਹੈ ਕਿਉਂਕਿ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਬੱਚਿਆਂ ਦੇ ਮਾਪੇ ਜਾਂ ਰਿਸ਼ਤੇਦਾਰ ਇਕੱਠੇ ਹੋ ਜਾਂਦੇ ਹਨ ਜਿਸ ਨਾਲ ਕਿਸੇ ਵੀ ਤਰ੍ਹਾਂ ਦਾ ਝਗੜਾ ਹੋਣ ਦਾ ਡਰ ਬਣਿਆ ਰਹਿੰਦਾ ਹੈ ਅਤੇ ਇਸ ਦਾ ਮਾਹੌਲ ’ਤੇ ਵੀ ਮਾੜਾ ਅਸਰ ਪੈਂਦਾ ਹੈ, ਇਸ ਲਈ ਸਾਫ ਸੁਥਰੇ ਮਾਹੌਲ ਵਿਚ ਸੁਚੱਜੇ ਢੰਗ ਨਾਲ ਪ੍ਰੀਖਿਆ ਕਰਵਾਉਣ ਵਾਸਤੇ ਇਹ ਜ਼ਰੂਰੀ ਹੈ ਕਿ ਪ੍ਰੀਖਿਆ ਕੇਂਦਰਾਂ ਦੇ ਆਲੇ- ਦੁਆਲੇ ਇਹ ਪਾਬੰਦੀ ਲਗਾਈ ਜਾਵੇ। ਜ਼ਿਲ੍ਹੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਮਲੋਹ, ਗੁਰ ਸ਼ਕਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਖਮਾਣੋਂ ਅਤੇ ਬਾਬਾ ਜ਼ੋਰਾਵਰ ਸਿੰਘ ਬਾਬਾ ਫ਼ਤਹਿ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਫ਼ਤਹਿਗੜ੍ਹ ਸਾਹਿਬ ’ਚ ਬਣਾਏ ਪ੍ਰੀਖਿਆ ਕੇਂਦਰਾਂ ਦੁਆਲੇ ਇਹ ਹੁਕਮ ਲਾਗੂ ਹੋਣਗੇ।



News Source link

- Advertisement -

More articles

- Advertisement -

Latest article