23.9 C
Patiāla
Tuesday, April 30, 2024

ਸਜ਼ਾ ਵਿਰੁੱਧ ਅਪੀਲ ਦਾਇਰ ਕਰਨ ਦੇ ਇੱਛੁਕ ਕੈਦੀਆਂ ਲਈ ਵਿਸ਼ੇਸ਼ ਮੁਹਿੰਮ ਸ਼ੁਰੂ

Must read


ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 2 ਜੁਲਾਈ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੁਹਾਲੀ ਵੱਲੋਂ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੁਹਿੰਮ ਤਹਿਤ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਜ਼ਿਲ੍ਹਾ ਮੁਹਾਲੀ ਨਾਲ ਸਬੰਧਤ ਉਨ੍ਹਾਂ ਕੈਦੀਆਂ ਦੀ ਸ਼ਨਾਖ਼ਤ ਕੀਤੀ ਜਾਵੇਗੀ, ਜਿਹਡ਼ਕੇ ਕਿ ਕਿਸੇ ਕਾਰਨ ਤੋਂ ਸਜ਼ਾਵਾਂ ਵਿਰੁੱਧ ਉੱਚ ਅਦਾਲਤ ਵਿੱਚ ਕੋਈ ਅਪੀਲ ਦਾਇਰ ਨਹੀਂ ਕਰ ਸਕੇ। ਇਸ ਮੁਹਿੰਮ ਤਹਿਤ ਉਨ੍ਹਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਇਹ ਮੁਹਿੰਮ 31 ਜੁਲਾਈ ਤੱਕ ਜਾਰੀ ਰਹੇਗੀ। ਇੱਥੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਸਕੱਤਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਇਸ ਮੁਹਿੰਮ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵੱਲੋਂ ਲੀਗਲ ਏਡ ਡਿਫੈਂਸ ਕੌਂਸਲ, ਪੈਨਲ ਦੇ ਵਕੀਲ ਅਤੇ ਪੈਰਾ ਲੀਗਲ ਵਾਲੰਟੀਅਰਾਂ ਦੀ ਡਿਊਟੀ ਲਗਾਈ ਗਈ ਹੈ, ਜੋ ਕਿ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਮਿਲ ਕੇ ਉਨ੍ਹਾਂ ਕੈਦੀਆਂ ਦੀ ਸ਼ਨਾਖ਼ਤ ਕਰਨਗੇ ਜਿਹੜੇ ਕਿ ਸਜ਼ਾ ਵਿਰੁੱਧ ਉੱਚ ਅਦਾਲਤਾਂ ਵਿੱਚ ਅਪੀਲ ਦਾਇਰ ਕਰਨੀ ਚਾਹੁੰਦੇ ਹਨ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਕੈਦੀਆਂ, ਹਵਾਲਾਤੀਆਂ ਤੇ ਹਰ ਉਸ ਵਿਅਕਤੀ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ ਜੋ ਕਿ ਆਰਥਿਕ ਜਾਂ ਕਿਸੇ ਹੋਰ ਕਾਰਨ ਤੋਂ ਵਕੀਲ ਦੀ ਫੀਸ ਅਦਾ ਨਹੀਂ ਕਰ ਸਕਦਾ।



News Source link

- Advertisement -

More articles

- Advertisement -

Latest article