35.6 C
Patiāla
Friday, May 3, 2024

ਐੱਨਆੲੀਏ ਨੇ ਅੰਮ੍ਰਿਤਸਰ ਦੇ ਦੋ ਭਰਾਵਾਂ ਦੀ ਜਾਇਦਾਦਾ ਕੁਰਕ ਕੀਤੀ

Must read


ਨਵੀਂ ਦਿੱਲੀ, 4 ਜੁਲਾਈ
ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਨਸ਼ੀਲੇ ਪਦਾਰਥਾਂ ਦੇ ਅਤਿਵਾਦ ਦੇ ਮਾਮਲੇ ਵਿੱਚ ਮੁਲਜ਼ਮ ਦੋ ਭਰਾਵਾਂ ਦੇ ਘਰ ਨੂੰ ਕੁਰਕ ਕਰ ਲਿਆ ਹੈ। ਇਹ ਮਾਮਲਾ ਪਾਕਿਸਤਾਨ ਤੋਂ ਭਾਰਤ ਵਿੱਚ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਲਈ ਨਾਰਕੋ ਟੈਰਰ ਮਾਡਿਊਲ ਦੁਆਰਾ ਰਚੀ ਗਈ ਸਾਜ਼ਿਸ਼ ਨਾਲ ਸਬੰਧਤ ਹੈ। ਦੋਵੇਂ ਭਰਾਵਾਂ ਬਿਕਰਮਜੀਤ ਸਿੰਘ ਉਰਫ਼ ਬਿਕਰਮ ਸਿੰਘ ਅਤੇ ਮਨਿੰਦਰ ਸਿੰਘ ਉਰਫ਼ ਮਨੀ ਦੀ ਰਿਹਾਇਸ਼ੀ ਜਾਇਦਾਦ ਨੂੰ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੀ ਧਾਰਾ 25 (1) ਦੇ ਤਹਿਤ ਅਤਿਵਾਦ ਦੀ ਕਮਾਈ ਵਜੋਂ ਕੁਰਕ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਦੋਵਾਂ ਨੂੰ ਪਹਿਲਾਂ ਐੱਨਆਈਏ ਦੁਆਰਾ ਗ੍ਰਿਫ਼ਤਾਰ ਕੀਤਾ ਜਾ ਚੁੱਕਿਆ ਹੈ। ਸਰਹੱਦ ਪਾਰ ਤੋਂ ਦਰਾਮਦ ਕੀਤੇ ਨਮਕ ਦੇ ਓਹਲੇ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕੀਤੀ ਜਾ ਰਹੀ ਸੀ। ਤਸਕਰੀ ਕੀਤੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਦੀ ਕਮਾਈ ਪੰਜਾਬ ਵਿੱਚ ਚੱਲ ਅਤੇ ਅਚੱਲ ਜਾਇਦਾਦ ਬਣਾਉਣ ਲਈ ਵਰਤੀ ਜਾ ਰਹੀ ਸੀ। ਇਸ ਤੋਂ ਇਲਾਵਾ ਕਸ਼ਮੀਰ ਘਾਟੀ ਵਿੱਚ ਹਿਜ਼ਬ-ਉਲ-ਮੁਜਾਹਿਦੀਨ ਦੇ ਅਤਿਵਾਦੀਆਂ ਨੂੰ ਫੰਡ ਦਿੱਤਾ ਜ ਰਿਹਾ ਸੀ। ੲੇਜੰਸੀ ਵੱਲੋਂ ਇਸ ਤੋਂ ਪਹਿਲਾਂ 60 ਕਨਾਲ 10 ਮਰਲੇ ਜ਼ਮੀਨ, 6 ਵਾਹਨ ਅਤੇ 6,35,000 ਰੁਪਏ ਵੀ ਜ਼ਬਤ ਕੀਤੇ ਗਏ ਹਨ।



News Source link

- Advertisement -

More articles

- Advertisement -

Latest article