32.3 C
Patiāla
Sunday, May 5, 2024

ਡੇਂਗੂ ਤੇ ਮਲੇਰੀਆ ਤੋਂ ਬਚਾਅ ਲਈ ਜਾਗਰੂਕਤਾ ਪੈਂਫਲਿਟ ਵੰਡੇ

Must read


ਪੱਤਰ ਪ੍ਰੇਰਕ
ਭੁੱਚੋ ਮੰਡੀ, 3 ਜੁਲਾਈ
ਨਗਰ ਕੌਂਸਲ ਵੱਲੋਂ ਪ੍ਰਧਾਨ ਜੋਨੀ ਬਾਂਸਲ, ਈਓ ਨਰਿੰਦਰ ਕੁਮਾਰ ਅਤੇ ਜੇਈ ਗੁਰਜੰਟ ਸਿੰਘ ਦੀ ਅਗਵਾਈ ਵਿੱਚ ਸੈਨੇਟਰੀ ਇੰਚਾਰਜ਼ ਸਤੀਸ਼ ਚੰਦਰ ਨੇ ਸ਼ਹਿਰ ਵਿੱਚ ਦੁਕਾਨਦਾਰਾਂ ਅਤੇ ਮਜ਼ਦੂਰਾਂ ਨੂੰ ਬਰਸਾਤੀ ਮੌਸਮ ਵਿੱਚ ਹੋਣ ਵਾਲੀਆਂ ਡੇਂਗੂ ਅਤੇ ਮਲੇਰੀਆ ਆਦਿ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕ ਕੀਤਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਲੇ ਦੁਆਲੇ ਪਾਣੀ ਜਮ੍ਹਾ ਨਾ ਹੋਣ ਦੇਣ ਅਤੇ ਆਲਾ ਦੁਆਲਾ ਸਾਫ਼ ਰੱਖਣ ਅਤੇ ਆਪਣੇ ਸਰੀਰ ਨੂੰ ਚੰਗੀ ਤਰਾਂ ਢੱਕ ਕੇ ਰੱਖਣ ਦੀ ਅਪੀਲ ਕੀਤੀ। ਇਸ ਮੌਕੇ ਲੋਕਾਂ ਨੂੰ ਜਾਗਰੂਕਤਾ ਪੈਂਫਲਿਟ ਵੰਡੇ ਗਏ।

ਦਸਤ ਰੋਕੂ ਪੰਦਰਵਾੜਾ ਅੱਜ ਤੋਂ ਸ਼ੁਰੂ
ਮਾਨਸਾ (ਪੱਤਰ ਪ੍ਰੇਰਕ): ਮਾਨਸਾ ਦੇ ਸਿਵਲ ਸਰਜਨ ਡਾ. ਅਸ਼ਵਨੀ ਕੁਮਾਰ ਅਗਵਾਈ ਹੇਠ ਗਰਮੀਆਂ ਅਤੇ ਬਰਸਾਤ ਦੇ ਮੌਸਮ ਦੇ ਮੱਦੇਨਜ਼ਰ 4 ਤੋਂ 17 ਜੁਲਾਈ ਤੱਕ ਤੀਬਰ ਦਸਤ ਰੋਕੂ ਪੰਦਰਵਾੜਾ ਮਨਾਇਆ ਜਾ ਰਿਹਾ ਹੈ, ਜਿਸ ਦੌਰਾਨ ਆਸ਼ਾ ਵਰਕਰ ਆਸ਼ਾ ਫੈਸਿਲੀਟੇਟਰ, ਆਂਗਨਵਾੜੀ ਵਰਕਰਾਂ ਦੇ ਸਹਿਯੋਗ ਨਾਲ ਘਰ-ਘਰ ਜਾਕੇ ਦਸਤ ਵਾਲੇ ਮਰੀਜ਼ਾਂ ਨੂੰ ਓ.ਆਰ.ਐਸ ਦੇ ਪੈਕੇਟ ਅਤੇ ਜ਼ਿੰਕ ਦੀਆਂ ਗੋਲੀਆਂ ਵੰਡੀਆਂ ਜਾਣਗੀਆਂ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਸੰਸਥਾਵਾਂ ਦੇ ਇੰਚਾਰਜਾਂ ਨੂੰ ਹਦਾਇਤ ਕੀਤੀ ਹਰ ਸੰਸਥਾ ਵਿਚ ਇਕ ਕਾਰਨਰ ਬਣਾਇਆ ਜਾਵੇ।



News Source link

- Advertisement -

More articles

- Advertisement -

Latest article