36.1 C
Patiāla
Saturday, May 4, 2024

ਮੁਹਾਲੀ: ਆਪ ਦੇ ਸੂਬਾ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧਰਾਮ ਦਾ ਸਨਮਾਨ

Must read


ਦਰਸ਼ਨ ਸਿੰਘ ਸੋਢੀ
ਮੁਹਾਲੀ, 5 ਜੁਲਾਈ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਨਵੇਂ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ ਨੂੰ ਪਾਰਟੀ ਦੇ ਆਗੂਆਂ ਅਤੇ ਵਾਲੰਟੀਅਰਾਂ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਆਪ ਦੇ ਐੱਸਸੀ ਵਿੰਗ ਦੇ ਸੂਬਾ ਸੰਯੁਕਤ ਸਕੱਤਰ ਤੇ ਸਾਬਕਾ ਈਟੀਓ ਹਰਮੀਤ ਸਿੰਘ ਛਿੱਬਰ ਨੇ ਦੱਸਿਆ ਕਿ ਪਹਿਲੀ ਮਿਲਣੀ ਦੌਰਾਨ ‘ਆਪ’ ਵਾਲੰਟੀਅਰਾਂ ਨੇ ਨਵੇਂ ਪ੍ਰਧਾਨ ਨਾਲ ਖੁੱਲ੍ਹ ਕੇ ਦਿਲ ਦੀਆਂ ਗੱਲਾਂ ਕੀਤੀਆਂ ਅਤੇ ਪਾਰਟੀ ਦੀ ਮਜ਼ਬੂਤੀ ਲਈ ਵਿਚਾਰ ਚਰਚਾ ਕੀਤੀ।
ਇਸ ਮੌਕੇ ਪ੍ਰਿੰਸੀਪਲ ਬੁੱਧਰਾਮ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੀ ਖ਼ੁਸ਼ਹਾਲੀ ਅਤੇ ਵਿਕਾਸ ਲਈ ਬਹੁਤ ਮਿਹਨਤ ਨਾਲ ਕੰਮ ਕਰ ਰਹੇ ਹਨ ਅਤੇ ਨੇੜ ਭਵਿੱਖ ਵਿੱਚ ਪੰਜਾਬ ਤਰੱਕੀਆਂ ਨੂੰ ਛੂੰਹਦਾ ਹੁੰਦਾ ਹੋਇਆ ਨਜ਼ਰ ਆਵੇਗਾ। ਉਨ੍ਹਾਂ ਨੇ ਵਾਲੰਟੀਅਰਾਂ ਨੂੰ ਜ਼ੋਰ ਦੇ ਕੇ ਆਖਿਆ ਕਿ ਪਾਰਟੀ ਦੀ ਮਜ਼ਬੂਤੀ ਲਈ ਵੱਧ ਤੋਂ ਵੱਧ ਲੋਕਾਂ ਨੂੰ ਆਪ ਨਾਲ ਜੋੜਿਆ ਜਾਵੇ ਅਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਜਨ ਸੰਪਰਕ ਮੁਹਿੰਮ ਵਿੱਢੀ ਜਾਵੇ।
ਹਰਮੀਤ ਸਿੰਘ ਛਿੱਬਰ ਅਤੇ ਹੋਰਨਾਂ ਆਗੂਆਂ ਨੇ ਵਿਧਾਇਕ ਬੁੱਧ ਰਾਮ ਨੂੰ ਪੰਜਾਬ ਦੇ ਐਕਟਿੰਗ ਪ੍ਰਧਾਨ ਦੀ ਜ਼ਿੰਮੇਵਾਰੀ ਦੇਣ ਲਈ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ। ਇਸ ਮੌਕੇ ਐੱਸਸੀ ਵਿੰਗ ਦੇ ਸੂਬਾ ਪ੍ਰਧਾਨ ਅਮਰੀਕ ਸਿੰਘ ਬੰਗੜ, ਸਕੱਤਰ ਧਰਮਿੰਦਰ ਸਿੰਘ ਲਾਂਬਾ, ਚੇਅਰਮੈਨ ਬਲਜਿੰਦਰ ਸਿੰਘ ਚੌਂਦਾ ਅਤੇ ਜੱਸੀ ਸੋਹੀਆਂ ਵਾਲਾ ਸਮੇਤ ਵੱਡੀ ਗਿਣਤੀ ਵਿੱਚ ਅਹੁਦੇਦਾਰ ਅਤੇ ਸਰਗਰਮ



News Source link

- Advertisement -

More articles

- Advertisement -

Latest article