45.7 C
Patiāla
Saturday, May 18, 2024

ਜਲ ਸਰੋਤ ਮੰਤਰੀ ਵਲੋਂ ਘੱਗਰ ਦਰਿਆ ’ਚ ਪਾਣੀ ਦੇ ਪੱਧਰ ਦਾ ਜਾਇਜ਼ਾ – punjabitribuneonline.com

Must read


ਗੁਰਦੀਪ ਸਿੰਘ ਲਾਲੀ/ਕਰਮਵੀਰ ਸੈਣੀ
ਸੰਗਰੂਰ/ਮੂਨਕ, 9 ਜੁਲਾਈ
ਪੰਜਾਬ ਦੇ ਜਲ ਸਰੋਤ ਵਿਭਾਗ ਦੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਜ਼ਿਲ੍ਹੇ ਦੇ ਖਨੌਰੀ-ਮੂਨਕ ਖੇਤਰ ’ਚੋਂ ਲੰਘਦੇ ਵਿਖੇ ਘੱਗਰ ਦਰਿਆ ਦਾ ਦੌਰਾ ਕੀਤਾ ਅਤੇ ਮੂਨਕ-ਟੋਹਾਣਾ ਪੁਲ ਅਤੇ ਮਕਰੌੜ ਸਾਹਿਬ ਦਾ ਦੌਰਾ ਕਰਦਿਆਂ ਜ਼ਮੀਨੀ ਪੱਧਰ ’ਤੇ ਘੱਗਰ ਦਰਿਆ ਵਿਚ ਪਾਣੀ ਦੇ ਪੱਧਰ ਦਾ ਜਾਇਜ਼ਾ ਲਿਆ। ਜਲ ਸਰੋਤ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਪਹਾੜੀ ਸਥਾਨਾਂ ਤੇ ਪੰਜਾਬ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਜਲ ਭੰਡਾਰਾਂ ’ਚ ਵਧੇ ਪਾਣੀ ਦੇ ਪੱਧਰ ਕਾਰਨ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਜਲ ਸਰੋਤ ਵਿਭਾਗ ਵੱਲੋਂ ਪੂਰੀ ਤਿਆਰੀ ਕਸੀ ਗਈ ਹੈ। ਸਥਿਤੀ ਪੂਰੀ ਤਰ੍ਹਾਂ ਕੰਟਰੋਲ ਵਿੱਚ ਹੈ ਅਤੇ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ। ਉਨ੍ਹਾਂ ਕਿਹਾ ਕਿ ਜਿੱਥੇ ਸਾਰੇ ਵਿਭਾਗ ਦੇ ਅਧਿਕਾਰੀ/ਕਰਮਚਾਰੀ ਫੀਲਡ ਵਿੱਚ ਤਾਇਨਾਤ ਹਨ ਉੱਥੇ ਉਹ ਖ਼ੁਦ ਜ਼ਮੀਨੀ ਪੱਧਰ ਉਤੇ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ।



News Source link

- Advertisement -

More articles

- Advertisement -

Latest article