35.6 C
Patiāla
Friday, May 3, 2024

ਪਾਕਿਸਤਾਨ: ਤਿੰਨ ਮੰਜ਼ਿਲਾ ਇਮਾਰਤ ’ਚ ਗੈਸ ਸਿਲੰਡਰ ਫਟਣ ਕਾਰਨ 6 ਹਲਾਕ, 10 ਜ਼ਖ਼ਮੀ

Must read


ਇਸਲਾਮਬਾਦ, 9 ਜੁਲਾਈ
ਪਾਕਿਸਤਾਨ ਦੇ ਸੂਬਾ ਪੰਜਾਬ ਵਿੱਚ ੲਿੱਕ ਤਿੰਨ ਮੰਜ਼ਿਲਾ ਇਮਾਰਤ ’ਚ ਇੱਕ ਗੈਸ ਸਿਲੰਡਰ ਫਟਣ ਕਾਰਨ ਹੋਏ ਧਮਾਕੇ ਘੱਟੋ ਘੱਟ ਛੇ ਜਣੇ ਹਲਾਕ ਅਤੇ 10 ਹੋਰ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਜੇਹਲਮ ਇਲਾਕੇ ’ਚ ਗਰੈਂਡ ਟਰੰਕ ਰੋਡ ’ਤੇ ਸਥਿਤ ਇਮਾਰਤ ਦੀ ਰਸੋਈ ਵਿੱਚ ਗੈਸ ਸਿਲੰਡਰ ਫਟਿਆ ਜਿਸ ਮਗਰੋਂ ਇਮਾਰਤ ਢਹਿ ਗਈ। ਜੇਹਲਮ ਦੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਘਟਨਾ ’ਚ 6 ਲੋਕਾਂ ਦੀ ਮੌਤ ਹੋ ਗਈ ਜਦਕਿ 10 ਹੋਰ ਜ਼ਖ਼ਮੀ ਹੋਏ ਹਨ। ਜ਼ਖ਼ਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਰਿਪੋਰਟਾਂ ਮੁਤਾਬਕ 5 ਜਣੇ ਹਾਲੇ ਵੀ ਮਲਬੇ ਹੇਠ ਫਸੇ ਹੋਏ ਹਨ ਅਤੇ ਬਚਾਅ ਕਾਰਜ ਜਾਰੀ ਹਨ।



News Source link

- Advertisement -

More articles

- Advertisement -

Latest article