32.2 C
Patiāla
Sunday, May 19, 2024

ਪੰਜਾਬ ’ਚ ਹਾਲਾਤ ਗੰਭੀਰ,ਪਟਿਆਲਾ ’ਚ ਫੌਜ ਸੱਦੀ – punjabitribuneonline.com

Must read


ਚੰਡੀਗੜ੍ਹ, 10 ਜੁਲਾਈ
ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ ਵਿੱਚ ਅੱਜ ਲਗਾਤਾਰ ਤੀਸਰੇ ਦਨਿ ਮੀਂਹ ਪੈ ਰਿਹਾ ਹੈ। ਪਟਿਆਲਾ ‘ਚ ਹਾਲਾਤ ਗੰਭੀਰ ਹੋਣ ਕਾਰਨ ਫੌਜ ਸੱਦੀ ਗਈ ਹੈ। ਪੰਜਾਬ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਪੈਣ ਕਾਰਨ ਰਾਜਪੁਰਾ ਕਸਬੇ ਵਿੱਚ ਸਤਲੁਜ ਯਮੁਨਾ ਲਿੰਕ (ਐੱੱਸਵਾਈਐਲ) ਨਹਿਰ ਵਿੱਚ ਪਾੜ ਪੈਣ ਕਾਰਨ ਪਾਣੀ ਓਵਰਫਲੋਅ ਹੋਣ ਤੋਂ ਬਾਅਦ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਫੌਜ ਦੀ ਮਦਦ ਮੰਗੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਪੰਜਾਬ ਦੇ ਕੁਝ ਹੋਰ ਹਿੱਸਿਆਂ ਵਿੱਚ ਫੌਜ ਨੂੰ ਅਲਰਟ ‘ਤੇ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਰਾਜਪੁਰਾ ਵਿੱਚ ਨਿੱਜੀ ਹਸਪਤਾਲ ਵਿੱਚ ਪਾਣੀ ਦਾਖਲ ਹੋ ਗਿਆ ਅਤੇ ਮਰੀਜ਼ਾਂ ਨੂੰ ਦੋ ਹੋਰ ਹਸਪਤਾਲਾਂ ਵਿੱਚ ਭੇਜ ਦਿੱਤਾ ਗਿਆ। ਪੰਜਾਬ ‘ਚ ਕਈ ਥਾਵਾਂ ‘ਤੇ ਰਜਬਾਹਿਆਂ ਅਤੇ ਛੋਟੀਆਂ ਨਹਿਰਾਂ ‘ਚ ਪਾੜ ਪੈ ਗਏ। ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ ਵਿੱਚ ਖੇਤਾਂ ਵਿੱਚ ਪਾਣੀ ਭਰ ਗਿਆ, ਜਿਸ ਕਾਰਨ ਫਸਲਾਂ ਦਾ ਨੁਕਸਾਨ ਹੋਇਆ। ਸਤਲੁਜ ਅਤੇ ਘੱਗਰ ਦਰਿਆ ਦੇ ਨੇੜੇ ਜ਼ਮੀਨਾਂ ਪਾਣੀ ਵਿਚ ਡੁੱਬ ਗਈਆਂ। ਪੰਜਾਬ ‘ਚ ਕਈ ਥਾਵਾਂ ‘ਤੇ ਪਾਣੀ ਘਰਾਂ ‘ਚ ਵੜ ਗਿਆ ਅਤੇ ਕਈ ਥਾਵਾਂ ‘ਤੇ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਭਾਰੀ ਮੌਨਸੂਨ ਮੀਂਹ ਕਾਰਨ ਦੋਵਾਂ ਰਾਜਾਂ ਵਿੱਚ ਮੁੱਖ ਸੜਕਾਂ ‘ਤੇ ਆਵਾਜਾਈ ਵਿੱਚ ਵਿਘਨ ਪੈ ਰਿਹਾ ਹੈ। ਪੰਜਾਬ ਪੁਲੀਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਪਹਿਲਾਂ ਕਿਹਾ ਸੀ ਕਿ ਸੰਭਾਵੀ ਹੜ੍ਹਾਂ ਕਾਰਨ ਪੈਦਾ ਹੋਣ ਵਾਲੀ ਕਿਸੇ ਵੀ ਤਰ੍ਹਾਂ ਦੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ। ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (ਐੱਨਡੀਆਰਐੱਫ) ਦੀਆਂ ਕਈ ਟੀਮਾਂ ਵੀ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤੀਆਂ ਗਈਆਂ ਹਨ, ਜਨਿ੍ਹਾਂ ਵਿੱਚ ਮੁਹਾਲੀ, ਰੂਪਨਗਰ ਅਤੇ ਫਤਹਿਗੜ੍ਹ ਸਾਹਿਬ ਤੇ ਪਟਿਆਲਾ ਸ਼ਾਮਲ ਹਨ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਨਿ ਦੇ ਆਪਣੇ ਸਾਰੇ ਪ੍ਰੋਗਰਾਮਾਂ ਨੂੰ ਰੱਦ ਕਰ ਦਿੱਤਾ ਅਤੇ ਗ੍ਰਹਿ, ਆਫ਼ਤ ਪ੍ਰਬੰਧਨ ਅਤੇ ਸ਼ਹਿਰੀ ਸਥਾਨਕ ਸੰਸਥਾਵਾਂ ਸਮੇਤ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਦੀ ਹੰਗਾਮੀ ਮੀਟਿੰਗ ਬੁਲਾਈ। ਸ੍ਰੀ ਖੱਟਰ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਬਾਅਦ ਵਿੱਚ ਮੀਟਿੰਗ ਵੀ ਕਰਨਗੇ।



News Source link

- Advertisement -

More articles

- Advertisement -

Latest article