29.2 C
Patiāla
Sunday, April 28, 2024

ਰਾਵੀ ਦਰਿਆ ਤੋਂ ਪਾਰ ਫਸੇ 150 ਵਿਅਕਤੀ ਸੁਰੱਖਿਅਤ ਵਾਪਸ ਲਿਆਂਦੇ

Must read


ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 10 ਜੁਲਾਈ
ਅੰਮ੍ਰਿਤਸਰ ਜ਼ਿਲ੍ਹੇ ਦੇ ਆਖਰੀ ਪਿੰਡ ਘੋਨੇਵਾਲ, ਜਿਸ ਦੇ ਲਗਪਗ 300 ਵਾਸੀ ਰਾਵੀ ਦਰਿਆ ਤੋਂ ਪਾਰ ਆਪਣੇ ਖੇਤਾਂ ਵਿੱਚ ਕੰਮ ਕਰਨ ਗਏ ਸਨ, ਪਰ ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ ਵੱਧਣ ਕਾਰਨ ਉਥੇ ਹੀ ਫਸ ਗਏ, ਨੂੰ ਫੌਜ ਦੀ ਮਦਦ ਨਾਲ ਕੁਝ ਹੀ ਘੰਟਿਆਂ ਬਾਅਦ ਸੁਰੱਖਿਅਤ ਕੱਢ ਲਿਆ ਗਿਆ ਹੈ।
ਸ਼ਾਮ ਢਲਦੇ ਜਦੋਂ ਇਹ ਜਾਣਕਾਰੀ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਮਿਲੀ ਤਾਂ ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਦੀ ਮਦਦ ਨਾਲ ਫੌਜ ਨਾਲ ਸੰਪਰਕ ਕੀਤਾ। ਫੌਜ ਨੇ ਤੁਰੰਤ ਹਰਕਤ ਵਿੱਚ ਆਉਂਦੇ ਆਪਣੇ ਜਵਾਨਾਂ ਨੂੰ ਚਾਰ ਕਿਸ਼ਤੀਆਂ ਨਾਲ ਮੌਕੇ ਉਤੇ ਭੇਜਿਆ, ਜਨਿ੍ਹਾਂ ਨੇ ਇਹ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਦੇਰ ਰਾਤ ਤੱਕ 150 ਦੇ ਕਰੀਬ ਵਿਅਕਤੀਆਂ ਨੂੰ ਵਾਪਸ ਲਿਆਂਦਾ ਜਾ ਚੁੱਕਾ ਹੈ, ਜਦਕਿ ਬਾਕੀਆਂ ਦੀ ਵਾਪਸੀ ਲਈ ਲਗਾਤਾਰ ਮੁਹਿੰਮ ਜਾਰੀ ਹੈ। ਫੌਜ ਦੀ ਸਹਾਇਤਾ ਨਾਲ ਚੱਲ ਰਹੀ ਮੁਹਿੰਮ ਸਮੇਂ ਪੁੱਜੇ ਕੈਬਨਿਟ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਰਾਵੀ ਦਰਿਆ ਤੋਂ ਪਾਰ ਅਜੇ ਨਾ ਜਾਣ, ਕਿਉਂਕਿ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰੰਜਾਬ ਸਰਕਾਰ ਇਸ ਮੌਕੇ ਰਾਜ ਦੇ ਸੰਕਟ ਨਾਲ ਨਜਿੱਠਣ ਲਈ ਸਰਗਰਮ ਹੈ, ਪਰ ਇਹ ਸੰਕਟ ਤੁਹਾਡੇ ਸਾਰਿਆਂ ਦੇ ਸਾਥ ਬਨਿਾਂ ਹੱਲ ਨਹੀਂ ਹੋਣਾ। ਤੁਸੀਂ ਜਿੱਥੇ ਆਪਣੀ ਜਾਨ ਮਾਲ ਦੀ ਰੱਖਿਆ ਕਰੋ, ਉਥੇ ਦਰਿਆ ਦੇ ਬੰਨ੍ਹ ਉਤੇ ਵੀ ਨਿਗਾਹ ਰੱਖੋ ਤਾਂ ਜੋ ਕਿਧਰੇ ਕੋਈ ਸੰਕਟ ਨਾ ਆਵੇ। ਇਸ ਮੌਕੇ ਹੜ੍ਹ ਦੇ ਪਾਣੀ ਵਿੱਚੋਂ ਕੱਢੇ ਪਿੰਡ ਵਾਸੀਆਂ ਨੇ ਦੱਸਿਆ ਕਿ ਉਹ ਰੋਜ਼ ਦੀ ਤਰ੍ਹਾਂ ਖੇਤਾਂ ਵਿੱਚ ਆਪਣੇ ਕੰਮਾਂ ਲਈ ਗਏ ਸਨ ਪਰ ਵਾਪਸੀ ਵੇਲੇ ਫਸ ਗਏ। ਉਨ੍ਹਾਂ ਸ੍ਰੀ ਧਾਲੀਵਾਲ ਨਾਲ ਸੰਪਰਕ ਕੀਤਾ, ਜੋ ਕੁਝ ਹੀ ਮਿੰਟਾਂ ਵਿੱਚ ਆਪਣੇ ਅਮਲੇ ਨਾਲ ਆ ਪੁੱਜੇ ਤੇ ਉਨ੍ਹਾਂ ਨੂੰ ਸੁਰੱਖਿਅਤ ਕੱਢਿਆ।



News Source link
#ਰਵ #ਦਰਆ #ਤ #ਪਰ #ਫਸ #ਵਅਕਤ #ਸਰਖਅਤ #ਵਪਸ #ਲਆਦ

- Advertisement -

More articles

- Advertisement -

Latest article