23.9 C
Patiāla
Friday, May 3, 2024

ਵਿਜੀਲੈਂਸ ਨੇ ਫ਼ਾਜ਼ਿਲਕਾ ਦੇ ਏਐੱਸਆਈ ਤੇ ਸਿਪਾਹੀ ਨੂੰ 15000 ਰੁਪਏ ਰਿਸ਼ਵਤ ਲੈਂਦੇ ਕਾਬੂ ਕੀਤਾ

Must read


ਚੰਡੀਗੜ੍ਹ, 11 ਜੁਲਾਈ
ਪੰਜਾਬ ਵਿਜੀਲੈਂਸ ਬਿਊਰੋ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਸਿਟੀ ਥਾਣਾ-1 ਅਬੋਹਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ ਕ੍ਰਿਸ਼ਨ ਲਾਲ ਅਤੇ ਸਿਪਾਹੀ ਰਾਜ ਕੁਮਾਰ ਨੂੰ 15,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਨ੍ਹਾਂ ਮੁਲਾਜ਼ਮਾਂ ਨੂੰ ਭੀਮ ਸੈਨ ਵਾਸੀ ਪਿੰਡ ਬਾਜ਼ੀਦਪੁਰ ਕੱਟਿਆਂਵਾਲੀ, ਜ਼ਿਲ੍ਹਾ ਫ਼ਾਜ਼ਿਲਕਾ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਭੀਮ ਸੈਨ ਨੇ ਵਿਜੀਲੈਂਸ ਬਿਊਰੋ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਸ਼ਿਕਾਇਤ ਦਰਜ ਕਰਵਾਈ ਕਿ ਏਐੱਸਆਈ ਨੇ 17 ਮਾਰਚ ਨੂੰ ਉਸਦੇ ਮੋਬਾਈਲ ਫੋਨ ‘ਤੇ ਕਾਲ ਕੀਤੀ ਸੀ ਕਿ ਕਿਸੇ ਔਰਤ ਨੇ ਉਸ  ਖ਼ਿਲਾਫ਼ ਛੇੜਛਾੜ ਦੀ ਸ਼ਿਕਾਇਤ ਕੀਤੀ ਹੈ।ਅਗਲੇ ਦਨਿ ਸ਼ਿਕਾਇਤਕਰਤਾ ਆਪਣੇ ਪਿੰਡ ਬਾਜ਼ੀਦਪੁਰ ਕੱਟਿਆਂਵਾਲੀ ਦੇ ਵਸਨੀਕ ਸਿਪਾਹੀ ਰਾਜ ਕੁਮਾਰ ਨੂੰ ਨਾਲ ਲੈ ਕੇ ਸਿਟੀ ਥਾਣਾ -1, ਅਬੋਹਰ ਵਿਖੇ ਗਿਆ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਏਐੱਸਆਈ ਨੇ ਉਸ ਖ਼ਿਲਾਫ਼ ਆਈ ਛੇੜਛਾੜ ਦੀ ਸ਼ਿਕਾਇਤ ਦਾ ਨਿਬੇੜਾ ਕਰਨ ਅਤੇ ਰਾਜ਼ੀਨਾਮਾ ਕਰਵਾਉਣ ਬਦਲੇ 1 ਲੱਖ ਰੁਪਏ ਰਿਸ਼ਵਤ ਮੰਗੀ ਸੀ। ਵਾਰ-ਵਾਰ ਬੇਨਤੀ ਕਰਨ ‘ਤੇ ਏਐੱਸਆਈ 50,000 ਰੁਪਏ ਲੈਣ ਲਈ ਰਾਜ਼ੀ ਹੋ ਗਿਆ ਅਤੇ ਉਸੇ ਦਨਿ ਉਸ (ਭੀਮ ਸੈਨ) ਕੋਲੋਂ 20,000 ਰੁਪਏ ਲੈ ਲਏ। ਇਸ ਉਪਰੰਤ ਪੁਲੀਸ ਮੁਲਾਜ਼ਮਾਂ ਨੇ ਉਸਨੂੰ ਰਿਸ਼ਵਤ ਦੀ ਬਕਾਇਆ ਰਕਮ ਦੇਣ ਲਈ ਮਜਬੂਰ ਕਰਨਾ ਸ਼ੁਰੂ ਕਰ ਦਿੱਤਾ ਅਤੇ ਸ਼ਿਕਾਇਤਕਰਤਾ ਨੇ 26 ਮਾਰਚ ਨੂੰ ਕਾਂਸਟੇਬਲ ਰਾਜ ਕੁਮਾਰ ਦੇ ਮੋਬਾਈਲ ਨੰਬਰ ‘ਤੇ ਗੂਗਲ ਪੇਅ ਰਾਹੀਂ 15,000 ਰੁਪਏ ਹੋਰ ਅਦਾ ਕੀਤੇ, ਜਦੋਂ ਸ਼ਿਕਾਇਤਕਰਤਾ ਨੇ ਰਾਜ਼ੀਨਾਮੇ ਦੀ ਕਾਪੀ ਮੰਗੀ ਤਾਂ ਪੁਲੀਸ ਮੁਲਾਜ਼ਮਾਂ ਨੇ ਰਿਸ਼ਵਤ ਦੇ ਬਕਾਇਆ 15,000 ਰੁਪਏ ਦੀ ਮੰਗ ਲਏ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਯੂਨਿਟ ਫਾਜ਼ਿਲਕਾ ਦੀ ਟੀਮ ਨੇ ਏਐੱਸਆਈ ਅਤੇ ਸਿਪਾਹੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਰਿਸ਼ਵਤ ਲੈਂਦਿਆਂ ਮੌਕੇ ‘ਤੇ ਕਾਬੂ ਕਰ ਲਿਆ।ਇਸ ਸਬੰਧੀ ਥਾਣਾ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਰੇਂਜ ਵਿਖੇ ਏਐੱਸਆਈ ਅਤੇ ਕਾਂਸਟੇਬਲ ਖ਼ਿਲਾਫ਼ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।



News Source link

- Advertisement -

More articles

- Advertisement -

Latest article