24.6 C
Patiāla
Wednesday, May 1, 2024

ਚਮਕੌਰ ਸਾਹਬਿ: ਜਲ ਸਰੋਤ ਮੰਤਰੀ ਮੀਤ ਹੇਅਰ ਨੇ ਸਿਸਵਾਂ ਤੇ ਬੁਧਕੀ ਨਦੀਆਂ ਦਾ ਦੌਰਾ ਕੀਤਾ

Must read


ਸੰਜੀਵ ਬੱਬੀ
ਚਮਕੌਰ ਸਾਹਬਿ, 12 ਜੁਲਾਈ
ਪੰਜਾਬ ਦੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਲਾਕੇ ਵਿਚੋਂ ਲੰਘਦੀਆਂ ਸਿਸਵਾਂ ਤੇ ਬੁੱਧਕੀ ਨਦੀਆਂ ਵਿਚ ਆਏ ਪਾਣੀ ਕਾਰਨ ਹੋਏ ਨੁਕਸਾਨ ਤੇ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਪਹਾੜੀ ਇਲਾਕਿਆਂ ਦੇ ਨਾਲ-ਨਾਲ ਪੰਜਾਬ ਵਿੱਚ ਭਾਰੀ ਮੀਂਹ ਪੈਣ ਕਾਰਨ ਬਹੁਤ ਸਾਲਾਂ ਬਾਅਦ ਪੰਜਾਬ ਦੀ ਇਹ ਸਥਿਤੀ ਹੋਈ ਹੈ। ਦਰਿਆਵਾਂ ਵਿੱਚ ਸਮਰਥਾਂ ਨਾਲੋਂ ਵੱਧ ਪਾਣੀ ਆਉਣ ਕਾਰਨ ਓਵਰਫਲੋਅ ਹੋ ਕੇ ਪੰਜਾਬ ਦੇ ਬਹੁਤ ਸਾਰੇ ਇਲਾਕਿਆਂ ਨੂੰ ਪਾਣੀ ਦੀ ਮਾਰ ਝੱਲਣੀ ਪਈ। ਵਿਭਾਗ ਵੱਲੋਂ ਪੂਰੀ ਤਿਆਰੀ ਕੀਤੀ ਹੋਈ ਹੈ ਸਥਿਤੀ ਨੂੰ ਪੂਰੀ ਤਰ੍ਹਾਂ ਕੰਟਰੋਲ ਵਿੱਚ ਅਤੇ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਫਤਨ ਫੰਡ ਵਿੱਚੋਂ 33.50 ਕਰੋੜ ਰੁਪਏ ਪਹਿਲਾਂ ਹੀ ਜਾਰੀ ਕੀਤੇ ਗਏ ਅਤੇ 71 ਕਰੋੜ ਰੁਪਏ ਹੋਰ ਜਾਰੀ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਆਪੋ-ਆਪਣੇ ਡਿਪਟੀ ਕਮਿਸ਼ਨਰ ਦਫਤਰ ਨਾਲ ਸੰਪਰਕ ਕਰਨ ਤਾਂ ਜੋ ਕਿਸੇ ਵੀ ਐਮਰਜੰਸੀ ਸਥਿਤੀ ਵਿੱਚ ਉਨ੍ਹਾਂ ਨੂੰ ਬਾਹਰ ਕੱਢਿਆ ਜਾ ਸਕੇ। ਉਨ੍ਹਾਂ ਨੇੜਲੇ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ। ਇਸ ਮੌਕੇ ਵਿਧਾਇਕ ਐਡਵੋਕੇਟ ਦਨਿੇਸ਼ ਚੱਢਾ, ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਐੱਸਐੱਸਪੀ ਵਿਵੇਕਸ਼ੀਲ ਸੋਨੀ ਅਤੇ ਚਮਕੌਰ ਸਾਹਬਿ ਦੇ ਐੱਸਡੀਐੱਮ ਅਮਰੀਕ ਸਿੰਘ ਸਿੱਧੂ ਹਾਜ਼ਰ ਸਨ।



News Source link

- Advertisement -

More articles

- Advertisement -

Latest article