41.8 C
Patiāla
Wednesday, May 15, 2024

ਹੜ੍ਹ ਦੀ ਮਾਰ: ਅੱਖਾਂ ਤੇ ਚਮੜੀ ਦੇ ਰੋਗ ਫੈਲੇ

Must read


ਪੱਤਰ ਪ੍ਰੇਰਕ/ਪੀਟੀਆਈ
ਨਵੀਂ ਦਿੱਲੀ, 17 ਜੁਲਾਈ
ਦਿੱਲੀ ਦੇ ਸਿਹਤ ਮੰਤਰੀ ਸੌਰਭ ਭਾਰਦਵਾਜ ਨੇ ਅੱਜ ਕਿਹਾ ਕਿ ਸ਼ਹਿਰ ਦੇ ਸਾਰੇ ਸਰਕਾਰੀ ਵਿਭਾਗਾਂ ਨੂੰ ਹੜ੍ਹ ਤੋਂ ਬਾਅਦ ਦੀ ਸਥਿਤੀ ‘ਤੇ ਲਗਾਤਾਰ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ। ਪੂਰਬੀ ਦਿੱਲੀ ਦੇ ਸਵਾਮੀ ਦਯਾਨੰਦ ਹਸਪਤਾਲ ਦੇ ਨਿਰੀਖਣ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਇਹ ਵੀ ਕਿਹਾ ਕਿ ਦਿੱਲੀ ਦੇ ਵੱਖ-ਵੱਖ ਹਿੱਸਿਆਂ ਵਿੱਚ ਸਥਾਪਤ ਹੜ੍ਹ ਰਾਹਤ ਕੈਂਪਾਂ ਵਿੱਚੋਂ ਵੱਡੀ ਗਿਣਤੀ ਵਿੱਚ ਅੱਖਾਂ ਅਤੇ ਚਮੜੀ ਦੀ ਲਾਗ ਦੇ ਕੇਸ ਆ ਰਹੇ ਹਨ। ਉਨ੍ਹਾਂ ਕਿਹਾ ਕਿ ਪੂਰਬੀ ਦਿੱਲੀ ਅਤੇ ਉੱਤਰ-ਪੂਰਬੀ ਦਿੱਲੀ ਦੇ ਇਲਾਕੇ ਹੜ੍ਹਾਂ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ। ਹੜ੍ਹਾਂ ਤੋਂ ਬਾਅਦ ਡੇਂਗੂ, ਚਿਕਨਗੁਨੀਆ ਅਤੇ ਮਲੇਰੀਆ ਵਰਗੀਆਂ ਮੱਛਰਾਂ ਨਾਲ ਫੈਲਣ ਵਾਲੀਆਂ ਬਿਮਾਰੀਆਂ ਦੇ ਮਾਮਲੇ ਵਧਣ ਦੀ ਸੰਭਾਵਨਾ ਹੈ ਪਰ ਫਿਲਹਾਲ ਇਹ ਰੁਝਾਨ ਦੇਖਣ ਨੂੰ ਨਹੀਂ ਮਿਲ ਰਿਹਾ। ਰਾਹਤ ਕੈਂਪਾਂ ਤੋਂ ਅੱਖਾਂ ਅਤੇ ਚਮੜੀ ਦੀ ਐਲਰਜੀ ਦੇ ਜ਼ਿਆਦਾ ਮਾਮਲੇ ਸਾਹਮਣੇ ਆ ਰਹੇ ਹਨ। ਦਿੱਲੀ ‘ਚ ਯਮੁਨਾ ਨਦੀ ਦੇ ਪਾਣੀ ਦੇ ਪੱਧਰ ‘ਚ ਫਿਰ ਤੋਂ ਮਾਮੂਲੀ ਵਾਧੇ ਬਾਰੇ ਸ੍ਰੀ ਭਾਰਦਵਾਜ ਨੇ ਕਿਹਾ ਕਿ ਪਿਛਲੇ ਦੋ ਦਿਨਾਂ ‘ਚ ਉੱਤਰ ਭਾਰਤ ਦੇ ਕੁਝ ਹਿੱਸਿਆਂ ‘ਚ ਮੀਂਹ ਪਿਆ ਹੈ ਅਤੇ ਹੁਣ ਨਾਲਿਆਂ ਦਾ ਪਾਣੀ ਵੀ ਨਦੀਆਂ ‘ਚ ਜਾ ਰਿਹਾ ਹੈ, ਇਸ ਲਈ ਇਸ ਦੇ ਪਾਣੀ ਦਾ ਪੱਧਰ ਵਧ ਗਿਆ ਹੈ। ਉਨ੍ਹਾਂ ਕਿਹਾ ਕਿ ਯਮੁਨਾ ਨਦੀ ਵਿੱਚ ਪਾਣੀ ਦਾ ਪੱਧਰ 205.5 ਮੀਟਰ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵਿਭਾਗ ਨੇ ਹਥਨੀਕੁੰਡ ਬੈਰਾਜ ਤੋਂ ਅੰਕੜੇ ਮੰਗ ਹਨ। ਜ਼ਿਕਰਯੋਗ ਹੈ ਕਿ ਇਸ ਨਦੀ ਵਿੱਚ ਪਿਛਲੇ ਹਫ਼ਤੇ ਤੋਂ ਹੜ੍ਹ ਆਇਆ ਹੈ, ਜਿਸ ਨੇ ਦਿੱਲੀ ਵਿੱਚ ਕਾਫ਼ੀ ਤਬਾਹੀ ਮਚਾਈ ਹੈ।
ਟਰੌਮਾ ਸੈਂਟਰ ’ਚ ਆਈਸੀਯੂ ਸੇਵਾਵਾਂ ਬਹਾਲ
ਨਵੀਂ ਦਿੱਲੀ (ਪੱਤਰ ਪ੍ਰੇਰਕ): ਹੜ੍ਹ ਦੀ ਮਾਰ ਹੇਠ ਆਏ ਸੁਸ਼ਰੁਤ ਟਰੌਮਾ ਸੈਂਟਰ ਵਿੱਚ ਆਈਸੀਯੂ ਸੁਵਿਧਾ ਮੁੜ ਸ਼ੁਰੂ ਹੋ ਗਈ ਹੈ। ਇਸ ਸੈਂਟਰ ਨੂੰ ਹੜ੍ਹ ਕਾਰਨ ਬੰਦ ਕਰ ਦਿੱਤਾ ਸੀ ਤੇ ਇੱਥੇ ਕੱਲ੍ਹ ਤੋਂ ਐਮਰਜੈਂਸੀ ਸੇਵਾਵਾਂ ਸ਼ੁਰੂ ਹਨ। ਵੀਰਵਾਰ ਨੂੰ ਯਮੁਨਾ ਦਾ ਪਾਣੀ ਇਸ ਦੀ ਹੇਠਲੀ ਮੰਜ਼ਿਲ ‘ਤੇ ਭਰ ਜਾਣ ਕਾਰਨ ਲਗਭਗ 40 ਮਰੀਜ਼ਾਂ ਨੂੰ ਹਸਪਤਾਲ ਤੋਂ ਬਚਾਉਣਾ ਪਿਆ ਸੀ। ਜ਼ਿਕਰਯੋਗ ਹੈ ਕਿ ਮੈਟਕਾਫ ਹਾਊਸ, ਸਿਵਲ ਲਾਈਨਜ਼ ਵਿੱਚ ਸਥਿਤ ਇਹ ਸਹੂਲਤ ਰਾਜ ਸਰਕਾਰ ਅਧੀਨ ਚਲਾਇਆ ਜਾ ਰਿਹਾ ਇਕਲੌਤਾ ਟਰਾਮਾ ਸੈਂਟਰ ਹੈ। ਹਸਪਤਾਲ ਪ੍ਰਸ਼ਾਸਨ ਲੋਕ ਨਾਇਕ ਹਸਪਤਾਲ ਦੇ ਅਧੀਨ ਆਉਂਦਾ ਹੈ। ਲੋਕ ਨਾਇਕ ਹਸਪਤਾਲ ਦੇ ਮੈਡੀਕਲ ਡਾਇਰੈਕਟਰ ਡਾ. ਸੁਰੇਸ਼ ਕੁਮਾਰ ਨੇ ਕਿਹਾ ਕਿ ਹਾਦਸੇ ਵਾਪਰਨ ਕਾਰਨ ਐਮਰਜੈਂਸੀ ਸੇਵਾਵਾਂ ਨੂੰ ਮੁੜ ਚਾਲੂ ਕਰਨਾ ਪਿਆ।



News Source link

- Advertisement -

More articles

- Advertisement -

Latest article