31.6 C
Patiāla
Wednesday, May 1, 2024

ਅਮਨ ਅਰੋੜਾ ਵੱਲੋਂ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟਾਂ ਨੂੰ ‘ਸਫ਼ਲਤਾ ਲਈ ਹੌਸਲੇ ਬੁਲੰਦ ਰੱਖੋ’ ਦਾ ਮੰਤਰ

Must read


ਚੰਡੀਗੜ੍ਹ, 20 ਜੁਲਾਈ
ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਅੱਜ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਮੁਹਾਲੀ ਦੇ 12ਵੇਂ ਬੈਚ ਦੇ 14 ਕੈਡਿਟਾਂ ਦਾ 12ਵੀਂ ਜਮਾਤ ਦੀ ਛਿਮਾਹੀ ਪ੍ਰੀਖਿਆ ਵਿੱਚ 85 ਫੀਸਦ ਜਾਂ ਇਸ ਤੋਂ ਵੱਧ ਅੰਕ ਪ੍ਰਾਪਤ ਕਰਨ ‘ਤੇ “ਅਕੈਡਮਿਕ ਟਾਰਚ” ਨਾਲ ਸਨਮਾਨ ਕੀਤਾ। ਇਹ ਪਹਿਲ ਕੈਡਿਟਾਂ ਦੇ ਅੰਤਿਮ ਪ੍ਰੀਖਿਆਵਾਂ ਵਾਸਤੇ ਮਨੋਬਲ ਨੂੰ ਵਧਾਉਣ ਲਈ ਕੀਤੀ ਗਈ।

 


ਸ੍ਰੀ ਅਮਨ ਅਰੋੜਾ ਨੇ ਕੈਡਿਟਾਂ ਨਾਲ ਗੱਲਬਾਤ ਦੌਰਾਨ ਕੈਡਿਟਾਂ ਦੀ ਹੌਂਸਲਾਅਫ਼ਜਾਈ ਕਰਦਿਆਂ ਉਨ੍ਹਾਂ ਨੂੰ ਆਪਣੇ ਸੁਫ਼ਨਿਆਂ ਨੂੰ ਸਾਕਾਰ ਕਰਨ ਲਈ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਮੰਤਰੀ ਨੇ ਵਿਭਾਗ ਦੀ ਡਾਇਰੈਕਟਰ ਸ੍ਰੀਮਤੀ ਦੀਪਤੀ ਉੱਪਲ ਨਾਲ ਇੰਸਟੀਚਿਊਟ ਦਾ ਦੌਰਾ ਕੀਤਾ ਅਤੇ ਇੱਥੇ ਕੈਡਿਟਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਅਤੇ ਬੁਨਿਆਦੀ ਢਾਂਚੇ ਦਾ ਜਾਇਜ਼ਾ ਲਿਆ। ਇਸ ਦੌਰਾਨ ਸ਼ੂਟਿੰਗ ਰੇਂਜ, ਸਵੀਮਿੰਗ ਪੂਲ, ਟੈਨਿਸ ਕੋਰਟ ਅਤੇ ਹੋਰ ਖੇਡ ਮੈਦਾਨਾਂ ਸਮੇਤ ਬੁਨਿਆਦੀ ਢਾਂਚਾ ਸਹੂਲਤਾਂ ਦਾ ਮੁਆਇਨਾ ਕੀਤਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਜਿੱਥੇ ਵੀ ਲੋੜ ਹੋਵੇ, ਉੱਥੇ ਕੰਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰੱਖਿਆ ਸੇਵਾਵਾਂ ਵਿੱਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਦੀਆਂ ਖਾਹਿਸ਼ਾਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਮਹਾਰਾਜਾ ਰਣਜੀਤ ਸਿੰਘ ਏਐੱਫਪੀਆਈ ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐੱਚ. ਚੌਹਾਨ (ਸੇਵਾਮੁਕਤ) ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਇਸ ਸੰਸਥਾ ਦੇ ਕੁੱਲ 217 ਕੈਡਿਟ ਨੈਸ਼ਨਲ ਡਿਫੈਂਸ ਅਕੈਡਮੀ (ਐੱਨਡੀਏ) ਅਤੇ ਹੋਰ ਸਰਵਿਸ ਅਕੈਡਮੀਆਂ ਵਿੱਚ ਭਰਤੀ ਹੋ ਚੁੱਕੇ ਹਨ, ਜਿਨ੍ਹਾਂ ਵਿੱਚੋਂ 141 ਕੈਡਿਟ ਡਿਫੈਂਸ ਸਰਵਿਸਿਜ਼ (ਫ਼ੌਜ-109, ਜਲ ਸੈਨਾ-13 ਅਤੇ ਹਵਾਈ ਸੈਨਾ-19) ਵਿੱਚ ਕਮਿਸ਼ਨਡ ਅਫ਼ਸਰ ਵਜੋਂ ਨਿਯੁਕਤ ਹੋਏ ਹਨ। 52 ਫ਼ੀਸਦ ਦੀ ਚੋਣ ਦਰ ਨਾਲ, ਇਹ ਸੰਸਥਾ ਦੇਸ਼ ਭਰ ਵਿੱਚ ਆਪਣੀ ਕਿਸਮ ਦੀ ਸਭ ਤੋਂ ਸਫ਼ਲ ਸੰਸਥਾ ਹੈ। 38 ਕੈਡਿਟਾਂ ਨੇ ਐੱਨਡੀਏ-1, ਸੀਡੀਐੱਸ ਅਤੇ ਏਐੱਫਸੀਏਟੀ ਦੀਆਂ ਵੱਖ-ਵੱਖ ਯੂਪੀਐੱਸਸੀ ਪ੍ਰੀਖਿਆਵਾਂ ਪਾਸ ਕੀਤੀਆਂ ਹਨ। ਇਹ ਕੈਡਿਟ ਮੌਜੂਦਾ ਸਮੇਂ ਸਰਵਿਸਿਜ਼ ਸਿਲੈਕਸ਼ਨ ਬੋਰਡ (ਐੱਸਐੱਸਬੀ) ਅਧੀਨ ਹਨ। ਹੁਣ ਤੱਕ 7 ਕੈਡਿਟਾਂ ਨੇ ਐੱਸਐੱਸਬੀ ਕਲੀਅਰ ਕੀਤਾ ਹੈ ਜਦੋਂ ਕਿ ਬਾਕੀ ਕੈਡਿਟ ਐੱਸਐੱਸਬੀ ਤੋਂ ਕਾਲ ਦੀ ਉਡੀਕ ਕਰ ਰਹੇ ਹਨ।



News Source link
#ਅਮਨ #ਅਰੜ #ਵਲ #ਮਹਰਜ #ਰਣਜਤ #ਸਘ #ਪਰਪਰਟਰ #ਇਸਟਚਊਟ #ਦ #ਕਡਟ #ਨ #ਸਫ਼ਲਤ #ਲਈ #ਹਸਲ #ਬਲਦ #ਰਖ #ਦ #ਮਤਰ

- Advertisement -

More articles

- Advertisement -

Latest article