27 C
Patiāla
Thursday, May 9, 2024

ਔਰਤਾਂ ਨੂੰ ਮਾਂ ਮੰਨਦੇ ਨੇ ਮਨੀਪੁਰ ਦੇ ਲੋਕ, ਘਟਨਾ ਨੇ ਸੂਬੇ ਨੂੰ ਦਾਗ਼ਦਾਰ ਕੀਤਾ: ਬੀਰੇਨ ਸਿੰਘ

Must read


ਇੰਫਾਲ, 21 ਜੁਲਾਈ
ਮਨੀਪੁਰ ਦੇ ਮੁੱਖ ਮੰਤਰੀ ਐੱਨ. ਬੀਰੇਨ ਸਿੰਘ ਨੇ ਅੱਜ ਕਿਹਾ ਕਿ ਸੂਬੇ ਦੇ ਲੋਕ ਔਰਤਾਂ ਨੂੰ ‘ਮਾਂ’ ਮੰਨਦੇ ਹਨ, ਪਰ ਸਮਾਜ ਵਿਰੋਧੀ ਅਨਸਰਾਂ ਨੇ ਇਸ ਦੀ ਦਿੱਖ ਨੂੰ ਦਾਗ਼ਦਾਰ ਕਰ ਦਿੱਤਾ। ਹਥਿਆਰਬੰਦ ਲੋਕਾਂ ਦੇ ਇੱਕ ਸਮੂਹ ਵੱਲੋਂ ਮਈ ਵਿੱਚ ਆਦਿਵਾਸੀ ਔਰਤਾਂ ਨੂੰ ਨਗਨ ਕਰ ਕੇ ਘੁਮਾਏ ਜਾਣ ਦੀ ਵੀਡੀਓ ਵਾਇਰਲ ਹੋਣ ਮਗਰੋਂ ਇਸ ਘਟਨਾ ਨੂੰ ਲੈ ਕੇ ਦੇਸ਼ ਭਰ ਵਿੱਚ ਥੂ-ਥੂ ਹੋ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਘਟਨਾ ਦੇ ਵਿਰੋਧ ਵਿੱਚ ਉੱਤਰ-ਪੂਰਬੀ ਸੂਬੇ ਵਿੱਚ ਪ੍ਰਦਰਸ਼ਨ ਸ਼ੁਰੂ ਹੋ ਗਏ ਹਨ। ਇਸ ਘਟਨਾ ਸਬੰਧੀ ਚਾਰ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਬੀਰੇਨ ਸਿੰਘ ਨੇ ਕਿਹਾ ਕਿ ਲੋਕ ਮੰਗ ਕਰ ਰਹੇ ਹਨ ਕਿ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ।
ਪੀਟੀਆਈ



News Source link

- Advertisement -

More articles

- Advertisement -

Latest article