35.3 C
Patiāla
Thursday, May 2, 2024

ਕਾਂਝਲਾ ਦੇ ਨੌਜਵਾਨ ਦੀ ਭੇਤਭਰੀ ਮੌਤ ਦਾ ਮਾਮਲਾ: ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਐੱਸਐੱਸਪੀ ਦਫ਼ਤਰ ਅੱਗੇ ਪੱਕੇ ਧਰਨੇ ’ਤੇ ਡਟੇ ਲੋਕ

Must read


ਗੁਰਦੀਪ ਸਿੰਘ ਲਾਲੀ
ਸੰਗਰੂਰ, 22 ਜੁਲਾਈ
ਪਿੰਡ ਕਾਂਝਲਾ ਦੇ ਨੌਜਵਾਨ ਲਖਵਿੰਦਰ ਸਿੰਘ ਉਰਫ਼ ਕਾਕਾ ਦੀ ਭੇਤਭਰੀ ਹਾਲਤ ਮੌਤ ਦਾ ਮਾਮਲਾ ਗਰਮਾ ਗਿਆ ਹੈ। ਅੱਜ ਕਿਸਾਨ ਜਥੇਬੰਦੀਆਂ ਤੇ ਇਲਾਕੇ ਦੇ ਸੈਂਕੜੇ ਲੋਕਾਂ ਵਲੋਂ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਐੱਸਐੱਸਪੀ ਦਫ਼ਤਰ ਅੱਗੇ ਅਣਮਿਥੇ ਸਮੇਂ ਲਈ ਰੋਸ ਧਰਨਾ ਲਗਾ ਕੇ ਪੰਜਾਬ ਸਰਕਾਰ ਅਤੇ ਪੁਲੀਸ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਧਰਨੇ ਨੂੰ ਭਾਕਿਯੂ ਏਕਤਾ ਡਕੌਂਦਾ-ਧਨੇਰ ਦੇ ਪ੍ਰਧਾਨ ਮਨਜੀਤ ਸਿੰਘ ਧਨੇਰ, ਮੀਤ ਪ੍ਰਧਾਨ ਜਗਰਾਜ ਸਿੰਘ ਹਰਦਾਸਪੁਰਾ, ਦਰਸ਼ਨ ਸਿੰਘ ਕਾਤਰੋਂ, ਸਾਹਿਬ ਸਿੰਘ ਬਡਬਰ ਤੋਂ ਇਲਾਵਾ ਨੌਜਵਾਨ ਆਗੂ ਲੱਖਾ ਸਿਧਾਣਾ ਨੇ ਵੀ ਸੰਬੋਧਨ ਕੀਤਾ।
ਮ੍ਰਿਤਕ ਦੇ ਪਿਤਾ ਮਲਕੀਤ ਸਿੰਘ ਅਤੇ ਭਰਾ ਰਾਜਵਿੰਦਰ ਸਿੰਘ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੇ ਲੜਕੇ ਦਾ ਕਤਲ ਕੀਤਾ ਗਿਆ ਹੈ, ਜਿਸ ਲਈ ਮਹਿਲਾ ਪੁਲੀਸ ਮੁਲਾਜ਼ਮ ਅਤੇ ਪੁਲੀਸ ਅਧਿਕਾਰੀ ਜ਼ਿੰਮੇਵਾਰ ਹੈ। ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਪੁਲੀਸ ਵਲੋਂ ਬਿਨ੍ਹਾਂ ਕੋਈ ਜਾਂਚ ਕੀਤੇ ਖੁਦਕੁਸ਼ੀ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੋ ਵਾਰ ਪੁਲੀਸ ਚੌਕੀ ਬਡਰੁੱਖਾਂ ਅੱਗੇ ਸੈਂਕੜੇ ਲੋਕਾਂ ਵਲੋਂ ਧਰਨਾ ਲਗਾਇਆ ਪਰ ਪੁਲੀਸ ਵਲੋਂ ਸਿਰਫ਼ ਡੀਡੀਆਰ ਕੱਟ ਕੇ ਸਾਰ ਦਿੱਤਾ ਗਿਆ ਹੈ, ਜਦੋਂ ਕਿ ਪੀੜ੍ਹਤ ਪਰਿਵਾਰ ਪੁਲੀਸ ਕੇਸ ਦਰਜ ਕਰਨ ਦੀ ਮੰਗ ਰਿਹਾ ਹੈ।
ਯੂਨੀਅਨ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਕਿਹਾ ਕਿ ਜਿਥੇ ਵੀ ਵਾਹ ਪੈਂਦਾ ਹੈ ਤਾਂ ਸਾਹਮਣੇ ਵਾਲਾ ਬਹੁਤ ਤਾਕਤਵਰ ਹੁੰਦਾ ਹੈ। ਉਨ੍ਹਾਂ ਕਿਹਾ ਕਿ ਏਕੇ ਅਤੇ ਸ਼ਾਂਤੀ ਨਾਲ ਲੜੇ ਸੰਘਰਸ਼ਾਂ ਦੀ ਹਮੇਸ਼ਾ ਜਿੱਤ ਹੁੰਦੀ ਹੈ ਅਤੇ ਪੀੜਤ ਪਰਿਵਾਰ ਨੂੰ ਹਰ ਹਾਲਤ ਵਿਚ ਇਨਸਾਫ਼ ਦਿਵਾ ਕੇ ਰਹਾਂਗੇ। ਲੱਖਾ ਸਿਧਾਣਾ ਨੇ ਕਿਹਾ ਕਿ ਨੌਜਵਾਨ ਕਤਲ ਕੀਤੇ ਜਾ ਰਹੇ ਹਨ ਅਤੇ ਨਸ਼ਿਆਂ ਨਾਲ ਮਰ ਰਹੇ ਹਨ ਪਰ ਸਰਕਾਰ ਇਨ੍ਹਾਂ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਭਟਕਾਉਣ ਲਈ ਵਿਰੋਧੀਆਂ ਨੂੰ ਭੰਡਣ ’ਤੇ ਲੱਗੀ ਹੈ। ਉਨ੍ਹਾਂ ਕਿਹਾ ਕਿ ਕਤਲਾਂ, ਨਸ਼ਿਆਂ ਅਤੇ ਜਬਰ ਜ਼ੁਲਮ ਦੇ ਖ਼ਿਲਾਫ਼ ਇੱਕਜੁੱਟ ਦੀ ਲੋੜ ਹੈ।



News Source link

- Advertisement -

More articles

- Advertisement -

Latest article