37.4 C
Patiāla
Sunday, May 12, 2024

ਪੰਜਾਬ ਵਿੱਚ ਹੜ੍ਹ ਕਾਰਨ 1,457 ਪਿੰਡ ਪ੍ਰਭਾਵਿਤ – punjabitribuneonline.com

Must read


ਚੰਡੀਗੜ੍ਹ, 22 ਜੁਲਾਈ
ਪੰਜਾਬ ਵਿੱਚ ਹਾਲ ਹੀ ਵਿੱਚ ਪਏ ਮੀਂਹ ਦੌਰਾਨ ਆਏ ਹੜ੍ਹ ਕਾਰਨ ਹਾਲੇ ਵੀ 1,457 ਪਿੰਡ ਪ੍ਰਭਾਵਿਤ ਹਨ। ਅਧਿਕਾਰੀਆਂ ਨੇ ਅੱਜ ਦੱਸਿਆ ਕਿ ਤਰਨ ਤਾਰਨ, ਫਿਰੋਜ਼ਪੁਰ, ਫਤਹਿਗੜ੍ਹ ਸਾਹਿਬ, ਫਰੀਦਕੋਟ, ਹੁਸ਼ਿਆਰਪੁਰ, ਰੂਪਨਗਰ, ਕਪੂਰਥਲਾ, ਪਟਿਆਲਾ, ਮੋਗਾ, ਲੁਧਿਆਣਾ, ਮੁਹਾਲੀ, ਜਲੰਧਰ, ਸੰਗਰੂਰ, ਨਵਾਂ ਸ਼ਹਿਰ, ਫਾਜ਼ਿਲਕਾ, ਗੁਰਦਾਸਪੁਰ, ਮਾਨਸਾ, ਬਠਿੰਡਾ ਅਤੇ ਪਠਾਨਕੋਟ ਸਮੇਤ ਪੰਜਾਬ ਦੇ 19 ਜ਼ਿਲ੍ਹੇ ਹੜ੍ਹ ਨਾਲ ਪ੍ਰਭਾਵਿਤ ਹਨ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਕੁੱਲ 27,221 ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਮੇਂ 170 ਰਾਹਤ ਕੈਂਪ ਲਗਾਏ ਗਏ ਹਨ, ਜਿਨ੍ਹਾਂ ਵਿੱਚ 4900 ਲੋਕਾਂ ਨੇ ਸ਼ਰਨ ਲਈ ਹੋਈ ਹੈ। ਮਾਲ ਵਿਭਾਗ ਮੁਤਾਬਕ ਸੂਬੇ ਵਿੱਚ ਹੜ੍ਹ ਕਾਰਨ 40 ਜਾਨਾਂ ਜਾ ਚੁੱਕੀਆਂ ਹਨ ਅਤੇ 15 ਲੋਕ ਜ਼ਖ਼ਮੀ ਹੋ ਗਏ। -ਪੀਟੀਆਈ



News Source link

- Advertisement -

More articles

- Advertisement -

Latest article