28.1 C
Patiāla
Sunday, May 12, 2024

ਫਾਜ਼ਿਲਕਾ ਵਿੱਚ 20 ਕਿਲੋ ਹੈਰੋਇਨ ਬਰਾਮਦ; ਦੋ ਨਸ਼ਾ ਤਸਕਰ ਗ੍ਰਿਫ਼ਤਾਰ

Must read


ਪਰਮਜੀਤ ਸਿੰਘ
ਫਾਜ਼ਿਲਕਾ, 23 ਜੁਲਾਈ

ਪੰਜਾਬ ਪੁਲੀਸ ਨੇ ਸਰਹੱਦ ਪਾਰ ਤੋਂ ਨਸ਼ਾ ਤਸਕਰੀ ਦੀ ਕੋਸ਼ਿਸ਼ ਨੂੰ ਨਾਕਾਮ ਕਰਦਿਆਂ ਦੋ ਵਿਅਕਤੀਆਂ ਨੂੰ 20 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ।
ਮੁਲਜ਼ਮਾਂ ਦੀ ਪਛਾਣ ਫਾਜ਼ਿਲਕਾ ਦੇ ਪਿੰਡ ਲਖਮੀਰ ਕੇ ਉਤਾੜ ਮਮਦੋਟ (ਫ਼ਿਰੋਜ਼ਪੁਰ) ਵਾਸੀ ਸੁਬੇਗ ਸਿੰਘ ਅਤੇ ਫਾਜ਼ਿਲਕਾ ਦੇ ਪਿੰਡ ਮਨਸਾ ਦੇ ਸੰਦੀਪ ਸਿੰਘ ਉਰਫ ਸੀਪਾ ਵਜੋਂ ਹੋਈ ਹੈ। ਫਾਜ਼ਿਲਕਾ ਦੇ ਉੱਚ ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਸਟੇਟ ਸਪੈਸ਼ਲ ਓਪਰੇਸ਼ਨ ਸੈੱਲ (ਐੱਸਐੱਸਓਸੀ) ਫਾਜ਼ਿਲਕਾ ਦੀਆਂ ਪੁਲੀਸ ਟੀਮਾਂ ਨੇ ਫਾਜ਼ਿਲਕਾ ਦੇ ਪਿੰਡ ਰਾਣਾ ਨੇੜੇ ਹਸਤਾ ਕਲਾ ਰੋਡ ’ਤੇ ਨਾਕਾ ਲਾਇਆ ਹੋਇਆ ਸੀ। ਇਸ ਦੌਰਾਨ ਦੋ ਮੋਟਰਸਾਈਕਲ ਸਵਾਰਾਂ ਨੇ ਪੁਲੀਸ ਨੂੰ ਦੇਖ ਕੇ ਭੱਜਣ ਦੀ ਕੋਸ਼ਿਸ਼ ਕੀਤੀ। ਪੁਲੀਸ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ ਅਤੇ ਉਨ੍ਹਾਂ ਕੋਲੋਂ ਹੈਰੋਇਨ ਦੇ 10 ਪੈਕਟ ਬਰਾਮਦ ਕੀਤੇ। ਇਸ ਮਾਮਲੇ ਸਬੰਧੀ ਥਾਣਾ ਐੱਸਐੱਸਓਸੀ ਫਾਜ਼ਿਲਕਾ ਵਿੱਚ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਉਧਰ, ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕੀਤਾ, ‘‘ਗ੍ਰਿਫ਼ਤਾਰ ਵਿਅਕਤੀਆਂ ਨੇ ਹਸਤ ਕਲਾਂ ਪਿੰਡ ਤੋਂ ਨਸ਼ੇ ਦੀ ਖੇਪ ਚੁੱਕੀ, ਜੋ ਸਰਹੱਦ ਪਾਰ ਤੋਂ ਡਰੋਨ ਦੀ ਮਦਦ ਨਾਲ ਸੁੱਟੀ ਗਈ ਸੀ।’’ -ਪੀਟੀਆਈ



News Source link

- Advertisement -

More articles

- Advertisement -

Latest article