38.5 C
Patiāla
Monday, May 6, 2024

ਮਨੀਪੁਰ: ਔਰਤਾਂ ਦੀ ਨਗਨ ਪਰੇਡ ਕਰਵਾਉਣ ਦੇ ਮਾਮਲੇ ਵਿੱਚ ਨਾਬਾਲਗ ਸਣੇ ਦੋ ਹੋਰ ਗ੍ਰਿਫ਼ਤਾਰ

Must read


ਇੰਫਾਲ, 22 ਜੁਲਾਈ
ਮਨੀਪੁਰ ਪੁਲੀਸ ਨੇ ਚਾਰ ਮਈ ਨੂੰ ਸੂਬੇ ਦੇ ਕਾਂਗਪੋਕਪੀ ਜ਼ਿਲ੍ਹੇ ਵਿੱਚ ਦੋ ਔਰਤਾਂ ਦੀ ਨਗਨ ਪਰੇਡ ਕਰਵਾਉਣ ਦੇ ਮਾਮਲੇ ਵਿੱਚ ਅੱਜ ਇੱਕ ਨਾਬਾਲਗ ਸਮੇਤ ਦੋ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ਵਿੱਚ ਹੁਣ ਤੱਕ ਛੇ ਜਣਿਆਂ ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ। ਇਨ੍ਹਾਂ ਵਿੱਚ ਉਹ ਵਿਅਕਤੀ ਵੀ ਸ਼ਾਮਲ ਹੈ ਜੋ ਵਾਇਰਲ ਹੋਈ ਵੀਡੀਓ ਵਿੱਚ ਬੀ. ਫਾਈਨੋਮ ਪਿੰਡ ਵਿੱਚ ਇੱਕ ਔਰਤ ਨੂੰ ਘਸੀਟਦਾ ਹੋਇਆ ਨਜ਼ਰ ਆ ਰਿਹਾ ਸੀ। ਪੁਲੀਸ ਨੇ ਕਿਹਾ ਕਿ ਬਾਕੀਆਂ ਦੀ ਗ੍ਰਿਫ਼ਤਾਰੀ ਲਈ ਛਾਪੇ ਮਾਰੇ ਜਾ ਰਹੇ ਹਨ। ਉਧਰ, ਮਨੀਪੁਰ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੇ ਇੱਕ ਗਰੁੱਪ ਨੇ ਅਧਿਕਾਰੀਆਂ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਉੱਤਰ ਪੂਰਬੀ ਸੂਬਿਆਂ ਵਿੱਚ ਮੌਜੂਦਾ ਸਥਿਤੀ ਕਾਰਨ ਉਨ੍ਹਾਂ ਨੂੰ ਹੋਰ ਕੇਂਦਰੀ ਯੂਨੀਵਰਸਿਟੀਆਂ ਵਿੱਚ ਤਬਦੀਲ ਕੀਤਾ ਜਾਵੇ। ਕਾਂਗਰਸ ਦੀ ਦਿੱਲੀ ਇਕਾਈ ਦੇ ਪ੍ਰਮੁੱਖ ਅਨਿਲ ਕੁਮਾਰ ਨੇ ਅੱਜ ਕੌਮੀ ਰਾਜਧਾਨੀ ਦਿੱਲੀ ਵਿੱਚ ਇਹ ਜਾਣਕਾਰੀ ਦਿੱਤੀ। ਦਿੱਲੀ ਵਿੱਚ ਰਹਿ ਰਹੇ ਅਤੇ ਦੇਸ਼ ਦੇ ਵੱਖ ਵੱਖ ਹਿੱਸਿਆਂ ਤੋਂ ਆਏ 99 ਵਿਦਿਆਰਥੀਆਂ ਦੇ ਗਰੁੱਪ ਨੇ ਅੱਜ ਕਾਂਗਰਸ ਦੇ ਸੂਬਾਈ ਪ੍ਰਧਾਨ ਨਾਲ ਮੁਲਾਕਾਤ ਕੀਤੀ ਅਤੇ ਆਪਣੀਆਂ ਚਿੰਤਾਵਾਂ ਬਾਰੇ ਜਾਣੂ ਕਰਵਾਇਆ। -ਪੀਟੀਆਈ



News Source link

- Advertisement -

More articles

- Advertisement -

Latest article