41.1 C
Patiāla
Monday, May 13, 2024

ਹੁਣ 22 ਭਾਸ਼ਾਵਾਂ ’ਚ ਪੜ੍ਹਨਗੇ ਸੀਬੀਐੱਸਈ ਦੇ ਵਿਦਿਆਰਥੀ

Must read


ਭੁਵਨੇਸ਼ਨਵਰ: ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੇ ਕਿਹਾ ਕਿ ਦੇਸ਼ ਭਰ ’ਚ ਸੀਬੀਐੱਸਈ ਤਹਿਤ ਪੜ੍ਹਨ ਵਾਲੇ ਸਕੂਲੀ ਵਿਦਿਆਰਥੀ ਹੁਣ ਉੜੀਆ ਸਮੇਤ 22 ਭਾਸ਼ਾਵਾਂ ’ਚ ਪੜ੍ਹਾਈ ਕਰ ਸਕਣਗੇ। ਇਸ ਤੋਂ ਪਹਿਲਾਂ ਸੀਬੀਐੱਸਈ ਦੇ ਸਕੂਲਾਂ ਵਿੱਚ ਪੜ੍ਹਾਈ ਦਾ ਮਾਧਿਅਮ ਅੰਗਰੇਜ਼ੀ ਤੇ ਹਿੰਦੀ ਹੀ ਸੀ। ਕੇਂਦਰੀ ਮੰਤਰੀ ਨੇ ਕਿਹਾ ਕਿ ਸੀਬੀਐੱਸਈ ਨੇ ਇਸ ਸਬੰਧੀ ਲੰਘੇ ਸ਼ੁੱਕਰਵਾਰ ਨੂੰ ਨੋਟਿਸ ਜਾਰੀ ਕੀਤਾ ਸੀ ਅਤੇ ਸਕੂਲਾਂ ’ਚ ਹੋਰਨਾਂ ਭਾਸ਼ਾਵਾਂ ਨੂੰ ਪੜ੍ਹਾਈ ਦਾ ਮਾਧਿਅਮ ਬਣਾਉਣ ਦੀਆਂ ਹਦਾਇਤਾਂ ਕੀਤੀਆਂ ਸਨ। ਉਨ੍ਹਾਂ ਕਿਹਾ ਕਿ ਨਵੀਂ ਸਿੱਖਿਆ ਨੀਤੀ ਤਹਿਤ ਪਹਿਲੀ ਤੋਂ 12ਵੀਂ ਕਲਾਸ ਤੱਕ ਨਵੇਂ ਮਾਧਿਅਮਾਂ ਬਾਰੇ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਵਿਦਿਆਰਥੀ ਆਪਣੀ ਮਾਂ-ਬੋਲੀ ਵਿੱਚ ਪੜ੍ਹਾਈ ਕਰਨਗੇ ਤਾਂ ਵਿਸ਼ਿਆਂ ਨੂੰ ਅੰਗਰੇਜ਼ੀ ਜਾਂ ਹਿੰਦੀ ਮੁਕਾਬਲੇ ਬਿਹਤਰ ਢੰਗ ਨਾਲ ਸਮਝਣਗੇ। ਉਨ੍ਹਾਂ ਕਿਹਾ ਕਿ ਸਕੂਲ ਇਨ੍ਹਾਂ ਭਾਸ਼ਾਵਾਂ ’ਚ ਪੜ੍ਹਾਈ ਕਰਵਾਉਣ ਲਈ ਬੰਦੋਬਸਤ ਕਰਨਗੇ ਅਤੇ ਐੱਨਸੀਈਆਰਟੀ ਨੂੰ ਇਨ੍ਹਾਂ ਭਾਸ਼ਾਵਾਂ ਅਨੁਸਾਰ ਪਾਠ ਪੁਸਤਕਾਂ ਤਿਆਰ ਕਰਨ ਲਈ ਕਿਹਾ ਗਿਆ ਹੈ। -ਪੀਟੀਆਈ



News Source link

- Advertisement -

More articles

- Advertisement -

Latest article