30.2 C
Patiāla
Monday, April 29, 2024

ਮਨੀਪੁਰ ਘਟਨਾ: ਬੁੱਧੀਜੀਵੀ ਵਰਗ ਵੱਲੋਂ ਰੋਸ ਪ੍ਰਦਰਸ਼ਨ

Must read


ਪੱਤਰ ਪ੍ਰੇਰਕ

ਅੰਮ੍ਰਿਤਸਰ, 24 ਜੁਲਾਈ

ਇੱਥੇ ਅੱਜ ਫੋਕਲੋਰ ਰਿਸਰਚ ਅਕਾਦਮੀ, ਪ੍ਰਗਤੀਸ਼ੀਲ ਲੇਖਕ ਸੰਘ ਅੰਮ੍ਰਿਤਸਰ, ਕਿਰਤੀ ਕਿਸਾਨ ਯੂਨੀਅਨ ਪੰਜਾਬ, ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ, ਨਾਰੀ ਚੇਤਨਾ ਮੰਚ ਅਤੇ ਏਆਈਟੀਯੂਸੀ ਵੱਲੋਂ ਮਨੀਪੁਰ ਘਟਨਾਵਾਂ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਭੰਡਾਰੀ ਪੁਲ ’ਤੇ ਇਕੱਠ ਦੌਰਾਨ ਜਥੇਬੰਦੀਆਂ ਦੇ ਬੁਲਾਰਿਆਂ ਡਾ. ਰੁਪਿੰਦਰ ਕੌਰ ਗਿੱਲ, ਸੁਖਰਾਜ ਸਿੰਘ ਸਰਕਾਰੀਆ, ਕਮਲ ਗਿੱਲ, ਰਮੇਸ਼ ਯਾਦਵ, ਗੁਰਬਾਜ ਸਿੰਘ ਛੀਨਾ, ਦਸਵਿੰਦਰ ਕੌਰ, ਅਸ਼ਵਨੀ ਅਵਸਥੀ, ਡਾ. ਇੰਦਰਾ ਵਿਰਕ, ਡਾ. ਹਰਜਿੰਦਰ ਪਾਲ ਕੌਰ ਕੰਗ, ਪਰਮਿੰਦਰਪਾਲ ਸਿੰਘ ਪੱਪੀ ਕੈਨੇਡਾ, ਜਗੀਰ ਕੌਰ ਮੀਰਾਂਕੋਟ ਨੇ ਮਨੀਪੁਰ ’ਚ ਅਮਨ-ਸ਼ਾਂਤੀ ਦੀ ਬਹਾਲੀ ਲਈ ਜ਼ੋਰ ਦਿੱਤਾ। ਬੁਲਾਰਿਆਂ ਨੇ ਮਨੀਪੁਰ ਤੇ ਕੇਂਦਰ ਸਰਕਾਰ ਦੀ ਨਿਖੇਧੀ ਕੀਤੀ ਹੈ। ਇਸ ਮੌਕੇ ਅਕਾਦਮੀ ਦੇ ਪ੍ਰਧਾਨ ਰਮੇਸ਼ ਯਾਦਵ, ਧਰਵਿੰਦਰ ਸਿੰਘ ਔਲਖ, ਧਨਵੰਤ ਸਿੰਘ ਆਦਿ ਹਾਜ਼ਰ ਸਨ।

ਸੁਲਤਾਨਪੁਰ ਲੋਧੀ (ਨਿੱਜੀ ਪੱਤਰ ਪ੍ਰੇਰਕ): ਸੰਯੁਕਤ ਕਿਸਾਨ ਮੋਰਚਾ ਸੁਲਤਾਨਪੁਰ ਲੋਧੀ ਵੱਲੋਂ ਮਨੀਪੁਰ ਹਿੰਸਾ ਦਾ ਸ਼ਿਕਾਰ ਹੋਈਆਂ ਔਰਤਾਂ ਨੂੰ ਇਨਸਾਫ਼ ਦਿਵਾਉਣ ਲਈ ਪ੍ਰਦਰਸ਼ਨ ਕੀਤਾ ਗਿਆ। ਇਸ ਦੀ ਪ੍ਰਧਾਨਗੀ ਬੀਬੀ ਕੁਲਵੰਤ ਕੌਰ ਅਤੇ ਕੁਲਵਿੰਦਰ ਕੰਵਲ ਵੱਲੋਂ ਕੀਤੀ ਗਈ। ਇਸ ਮੌਕੇ ਜਥੇਬੰਦੀਆਂ ਆਗੂਆਂ ਵੱਲੋਂ ਕੇਂਦਰ ਸਰਕਾਰ ਅਤੇ ਭਾਜਪਾ ਪਾਰਟੀ ਦੀਆਂ ਫ਼ਿਰਕੂ ਨੀਤੀਆਂ ਦੀ ਨਿਖੇਧੀ ਕੀਤੀ।

ਤਰਕਸ਼ੀਲ ਸੁਸਾਇਟੀ ਦੀ ਅਗਵਾਈ ’ਚ ਮੁਜ਼ਾਹਰਾ

ਫਗਵਾੜਾ (ਪੱਤਰ ਪ੍ਰੇਰਕ): ਮਨੀਪੁਰ ’ਚ ਘਟਨਾਵਾਂ ਦੇ ਰੋਸ ਵਜੋਂ ਤਰਕਸ਼ੀਲ ਸੁਸਾਇਟੀ ਦੀ ਅਗਵਾਈ ’ਚ ਰੋਸ ਮੁਜ਼ਾਹਰਾ ਕਰ ਕੇ ਸਰਕਾਰ ਦਾ ਪੁਤਲਾ ਸੜਿਆ ਗਿਆ। ਇਸ ਮੌਕੇ ਕਮੇਟੀ ਮੈਂਬਰ ਜਸਵਿੰਦਰ ਸਿੰਘ, ਜ਼ੋਨ ਆਗੂ ਸੁਖਦੇਵ ਸਿੰਘ, ਡਾ. ਐਸਐਲ ਵਿਰਦੀ, ਤਾਰਾ ਸਿੰਘ ਆਗੀ, ਪ੍ਰੋ. ਜਸਕਰਨ ਸਿੰਘ, ਸੀਤਲ ਰਾਮ, ਸਤੀਸ਼, ਸੁਰਿੰਦਰਪਾਲ, ਸਾਧੂ ਸਿੰਘ ਜੱਸਲ, ਮਲਕੀਤ ਸਿੰਘ, ਹਰਭਜਨ ਸੁਮਨ, ਰਾਮ ਲਾਲ ਖਲਵਾੜਾ ਆਦਿ ਨੇ ਕਿਹਾ ਕਿ ਕੇਂਦਰ ਦੇ ਮਨੀਪੁਰ ਦੀ ਸੂਬਾ ਸਰਕਾਰ ਔਰਤਾਂ ਦੀ ਰਾਖੀ ਕਰਨ ਵਿੱਚ ਅਸਫ਼ਲ ਰਹੀਆਂ ਹਨ। ਉਨ੍ਹਾਂ ਦੋਸ਼ੀਆਂ ਲਈ ਸਖ਼ਤ ਸਜ਼੍ਹਾ ਦੀ ਮੰਗ ਕੀਤੀ ਹੈ।

ਜਨਤਕ ਜਥੇਬੰਦੀਆਂ ਨੇ ਕੇਂਦਰ ਸਰਕਾਰ ਦੇ ਪੁਤਲੇ ਫੂਕੇ

ਜਲੰਧਰ (ਪੱਤਰ ਪ੍ਰੇਰਕ): ਪੇਂਡੂ ਮਜ਼ਦੂਰ ਯੂਨੀਅਨ ਪੰਜਾਬ, ਕਿਰਤੀ ਕਿਸਾਨ ਯੂਨੀਅਨ, ਪੰਜਾਬ ਸਟੂਡੈਂਟਸ ਯੂਨੀਅਨ, ਡੈਮੋਕ੍ਰੈਟਿਕ ਟੀਚਰਜ਼ ਫਰੰਟ, ਇਸਤਰੀ ਜਾਗ੍ਰਿਤੀ ਮੰਚ, ਤਰਕਸ਼ੀਲ ਸੁਸਾਇਟੀ ਪੰਜਾਬ ਅਤੇ ਡੈਮੋਕ੍ਰੇਟਿਕ ਆਸ਼ਾ ਵਰਕਰਜ਼ ਯੂਨੀਅਨ ਵਲੋਂ ਸਾਂਝੇ ਤੌਰ ਉੱਤੇ ਮਣੀਪੁਰ ਘਟਨਾਵਾਂ ਖ਼ਿਲਾਫ਼ ਬੀ.ਐੱਮ.ਸੀ. ਚੌਕ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫ਼ੂਕ ਕੇ ਨਾਅਰੇਬਾਜ਼ੀ ਕੀਤੀ। ਇਸ ਤੋਂ ਪਹਿਲਾਂ ਪ੍ਰਦਰਸ਼ਨਕਾਰੀ ਦੇਸ਼ ਭਗਤ ਯਾਦਗਾਰ ਹਾਲ ਵਿੱਚ ਇਕੱਠੇ ਹੋਏ। ਇਸ ਮੌਕੇ ਰਾਸ਼ਟਰਪਤੀ ਦੇ ਨਾਂ ਡੀਸੀ ਨੂੰ ਮੰਗ ਪੱਤਰ ਦਿੱਤਾ ਗਿਆ ਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਇਸ ਮੌਕੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ, ਸੂਬਾ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ, ਜ਼ਿਲ੍ਹਾ ਪ੍ਰਧਾਨ ਹੰਸ ਰਾਜ ਪੱਬਵਾਂ, ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਸੰਤੋਖ ਸਿੰਘ ਸੰਧੂ, ਜ਼ਿਲ੍ਹਾ ਆਗੂ ਸੁਰਿੰਦਰ ਸਿੰਘ, ਤਰਕਸ਼ੀਲ ਸੁਸਾਇਟੀ ਪੰਜਾਬ ਦੇ ਆਗੂ, ਪੰਜਾਬ ਸਟੂਡੈਂਟਸ ਯੂਨੀਅਨ ਦੇ ਮੰਗਲਜੀਤ ਪੰਡੋਰੀ, ਡੀਟੀਐੱਫ ਦੇ ਸੂਬਾਈ ਆਗੂ ਮਾਸਟਰ ਕੁਲਵਿੰਦਰ ਸਿੰਘ ਜੋਸ਼ਨ, ਡੈਮੋਕ੍ਰੇਟਿਕ ਆਸ਼ਾ ਵਰਕਰਜ਼ ਯੂਨੀਅਨ ਦੀ ਆਗੂ ਆਸ਼ਾ ਗੁਪਤਾ ਤੇ ਇਸਤਰੀ ਜਾਗ੍ਰਿਤੀ ਮੰਚ ਦੀ ਆਗੂ ਅਨੀਤਾ ਸੰਧੂ ਤੇ ਜਸਵੀਰ ਕੌਰ ਜੱਸੀ ਆਦਿ ਨੇ ਸੰਬੋਧਨ ਕੀਤਾ।



News Source link

- Advertisement -

More articles

- Advertisement -

Latest article