30 C
Patiāla
Monday, April 29, 2024

ਵੋਟਾਂ ਦੀ ਸੁਧਾਈ ਲਈ ਅਧਿਆਪਕਾਂ ਦੀ ਡਿਊਟੀ ਲਾਉਣ ਦਾ ਵਿਰੋਧ

Must read


ਪੱਤਰ ਪ੍ਰੇਰਕ

ਮਾਨਸਾ, 24 ਜੁਲਾਈ

ਪੰਜਾਬ ਦੇ ਸਕੂਲਾਂ ਵਿੱਚ ਪੜ੍ਹਾਉਂਦੇ ਸੈਂਕੜੇ ਅਧਿਆਪਕਾਂ ਤੇ ਇਨ੍ਹਾਂ ਸਕੂਲਾਂ ਵਿੱਚ ਪੜ੍ਹਨ ਵਾਲੇ ਵਿਦਿਆਰਥੀਆਂ ਦੇ ਮਾਪਿਆਂ ਵੱਲੋਂ ਵੋਟਾਂ ਦੀ ਸੁਧਾਈ ਪ੍ਰਕਿਰਿਆ ਵਿੱਚ ਅਧਿਆਪਕਾਂ ਦੀ ਡਿਊਟੀ ਲਗਾਏ ਜਾਣ ਦਾ ਵਿਰੋਧ ਕੀਤਾ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਲਿਖ ਕੇ ਦੱਸਿਆ ਗਿਆ ਹੈ ਕਿ ਪਹਿਲੀ ਜਨਵਰੀ 2024 ਦੇ ਆਧਾਰ ’ਤੇ ਫੋਟੋ ਵੋਟਰ ਸੂਚੀਆਂ ਦਾ ਸਪੈਸ਼ਲ ਸਮਰੀ ਰਿਵੀਜ਼ਨ ਪ੍ਰੋਗਰਾਮ 21 ਜੁਲਾਈ ਤੋਂ ਸ਼ੁਰੂ ਹੋ ਰਿਹਾ ਹੈ, ਜਿਸ ਵਿੱਚ ਨਿਯੁਕਤ ਕੀਤੇ ਗਏ ਬੀਐੱਲਓ ਘਰ-ਘਰ ਜਾ ਕੇ ਵੈਰੀਫਿਕੇਸ਼ਨ ਦਾ ਕੰਮ ਕਰਨਗੇ।

ਇਸ ਮੌਕੇ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਆਗੂ ਅਮੋਲਕ ਡੇਲੂਆਣਾ, ਪਰਮਿੰਦਰ ਸਿੰਘ ਨੇ ਕਿਹਾ ਕਿ ਅਧਿਆਪਕਾਂ ਤੋਂ ਸਿੱਖਿਆ ਬਾਹਰੀ ਹੋਰ ਕੋਈ ਕੰਮ ਨਾਲ ਲੈਣ ਦਾ ਦਾਅਵਾ ਕਰਨ ਵਾਲੀ ਸਰਕਾਰ ਹੁਣ ਪਹਿਲੀਆਂ ਸਰਕਾਰਾਂ ਵਾਂਗ ਪੇਸ਼ ਆ ਰਹੀ ਹੈ। ਉਨ੍ਹਾਂ ਕਿਹਾ ਕਿ ਬੇਸ਼ੱਕ ਵੋਟਾਂ ਦੀ ਸੁਧਾਈ ਦਾ ਕੰਮ ਅਹਿਮ ਹੈ, ਪਰ ਇਸ ਲਈ ਅਧਿਆਪਕਾਂ ਦੀ ਡਿਊਟੀ ਲਗਾਉਣਾ ਗ਼ਲਤ ਹੈ। ਦੂਜੇ ਪਾਸੇ ਈਟੀਟੀ ਟੀਚਰਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਜਗਸੀਰ ਸਹੋਤਾ ਨੇ ਦੱਸਿਆ ਕਿ ਬੇਸ਼ੱਕ ਅਧਿਆਪਕਾਂ ਤੇ ਮਾਪਿਆਂ ਦੇ ਵਿਰੋਧ ਮਗਰੋਂ ਹਫ਼ਤੇ ’ਚ ਤਿੰਨ ਦਿਨ ਸਕੂਲ, ਤਿੰਨ ਦਿਨ ਵੋਟਾਂ ਦੀ ਵੈਰੀਫਿਕੇਸ਼ਨ ਦਾ ਨਵਾਂ ਫੁਰਮਾਨ ਜਾਰੀ ਹੋਇਆ ਹੈ, ਪਰ ਇਹ ਵੀ ਮਸਲੇ ਦਾ ਹੱਲ ਨਹੀਂ। ਉਧਰ ਮਾਨਸਾ ਦੇ ਡਿਪਟੀ ਡੀਈਓ ਗੁਰਲਾਭ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਚੋਣ ਕਮਿਸ਼ਨ ਪੰਜਾਬ ਅਤੇ ਸਿੱਖਿਆ ਵਿਭਾਗ ਪੰਜਾਬ ਵੱਲੋਂ ਜੋ ਹਦਾਇਤਾਂ ਆਉਂਦੀਆਂ ਹਨ, ਉਹ ਉਨ੍ਹਾਂ ਨੂੰ ਮੰਨਣ ਲਈ ਪਾਬੰਦ ਹਨ।



News Source link

- Advertisement -

More articles

- Advertisement -

Latest article