28.6 C
Patiāla
Wednesday, May 15, 2024

ਮੁੱਖ ਮੰਤਰੀ ਵੱਲੋਂ ਵੱਡੇ ਸ਼ਹਿਰਾਂ ’ਚ ਸ਼ਟਲ ਬੱਸ ਸੇਵਾ ਸ਼ੁਰੂ ਕਰਨ ਦਾ ਐਲਾਨ

Must read


ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 25 ਜੁਲਾਈ

ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਵੱਡੇ ਸ਼ਹਿਰਾਂ ’ਚ ਸ਼ਟਲ ਬੱਸ ਸੇਵਾ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਗੱਲ ਦਾ ਪ੍ਰਗਟਾਵਾ ਮੁੱਖ ਮੰਤਰੀ ਨੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਇਹ ਸ਼ਟਲ ਬੱਸ ਸੇਵਾ ਲੋਕਾਂ ਨੂੰ ਮਿਆਰੀ ਜਨਤਕ ਟਰਾਂਸਪੋਰਟ ਸਹੂਲਤ ਮੁਹੱਈਆ ਕਰਵਾਏਗੀ। ਇਹ ਬੱਸ ਸੇਵਾ ਪਾਇਲਟ ਪ੍ਰਾਜੈਕਟ ਵਜੋਂ ਮੁਹਾਲੀ ਤੋਂ ਸ਼ੁਰੂ ਕੀਤੀ ਜਾਵੇਗੀ। ਇਸ ਤੋਂ ਬਾਅਦ ਇਹ ਸੇਵਾ ਸੂਬੇ ਦੇ ਹੋਰ ਵੱਡੇ ਸ਼ਹਿਰਾਂ ਤੇ ਕਸਬਿਆਂ ’ਚ ਵੀ ਚਲਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸ਼ਟਲ ਬੱਸ ਸੇਵਾ ਨਾਲ ਟਰੈਫਿਕ ਜਾਮ ਤੋਂ ਇਲਾਵਾ ਵਾਤਾਵਰਨ ਪ੍ਰਦੂਸ਼ਣ ਦੀ ਸਮੱਸਿਆ ਵੀ ਘਟੇਗੀ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਸ ਸੇਵਾ ਬਾਰੇ ਸਾਰੀਆਂ ਲੋੜਾਂ ਜਲਦੀ ਪੂਰੀਆਂ ਕਰਨ ਤਾਂ ਕਿ ਇਸ ਨੂੰ ਛੇਤੀ ਤੋਂ ਛੇਤੀ ਸ਼ੁਰੂ ਕੀਤਾ ਜਾਵੇ। ਸ੍ਰੀ ਮਾਨ ਨੇ ਕਿਹਾ ਕਿ ਇਸ ਪ੍ਰਾਜੈਕਟ ’ਤੇ ਫੌਰੀ ਅਮਲ ਤੇ ਸਮਾਂਬੱਧ ਢੰਗ ਨਾਲ ਲਾਗੂ ਕਰਨ ਲਈ ਉਹ ਇਸ ਪ੍ਰਾਜੈਕਟ ਦੀ ਨਿੱਜੀ ਤੌਰ ’ਤੇ ਸਮੀਖਿਆ ਕਰਨਗੇ। ਮੀਟਿੰਗ ’ਚ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ ਵੇਨੂ ਪ੍ਰਸਾਦ ਤੇ ਹੋਰ ਹਾਜ਼ਰ ਸਨ।



News Source link
#ਮਖ #ਮਤਰ #ਵਲ #ਵਡ #ਸ਼ਹਰ #ਚ #ਸ਼ਟਲ #ਬਸ #ਸਵ #ਸ਼ਰ #ਕਰਨ #ਦ #ਐਲਨ

- Advertisement -

More articles

- Advertisement -

Latest article