29.6 C
Patiāla
Monday, April 29, 2024

ਹਿਮਾਚਲ ਪ੍ਰਦੇਸ਼ ’ਚ ਅੱਜ ਤੇ ਕੱਲ੍ਹ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਚਿਤਾਵਨੀ, ਹੜ੍ਹਾਂ ਤੇ ਢਿੱਗਾਂ ਡਿੱਗਣ ਦੇ ਖਤਰਿਆਂ ਬਾਰੇ ਚੌਕਸ ਕੀਤਾ – punjabitribuneonline.com

Must read


ਪੰਜਾਬੀ ਟ੍ਰਿਬਿਊਨ ਵੈੱਬ ਡੈਸਕ

ਚੰਡੀਗੜ੍ਹ, 26 ਜੁਲਾਈ

ਹਿਮਾਚਲ ਪ੍ਰਦੇਸ਼ ਦੇ ਸਥਾਨਕ ਮੌਸਮ ਵਿਭਾਗ ਨੇ 26 ਅਤੇ 27 ਜੁਲਾਈ ਨੂੰ 12 ਵਿੱਚੋਂ 8 ਜ਼ਿਲ੍ਹਿਆਂ ਵਿੱਚ ਕਈ ਥਾਵਾਂ ‘ਤੇ ਭਾਰੀ ਤੋਂ ਬਹੁਤ ਭਾਰੀ ਬਾਰਸ਼ ਲਈ  ਔਰੇਂਜ ਚਿਤਾਵਨੀ ਜਾਰੀ ਕੀਤੀ ਹੈ। ਇਸ ਦੇ ਨਾਲ ਮਹਿਕਮੇ ਨੇ ਢਿੱਗਾਂ ਡਿੱਗਣ ਤੇ ਅਚਾਨਕ ਹੜ੍ਹ ਆਉਣ ਬਾਰੇ ਵੀ ਕਿਹਾ ਹੈ। ਮੌਸਮ ਵਿਭਾਗ ਨੇ 28 ਜੁਲਾਈ ਨੂੰ ਭਾਰੀ ਮੀਂਹ ਦੀ ਯੈਲੋ ਚਿਤਾਵਨੀ ਵੀ ਜਾਰੀ ਕੀਤੀ ਹੈ ਅਤੇ 31 ਜੁਲਾਈ ਤੱਕ ਸੂਬੇ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਇਸ ਨੇ ਚੰਬਾ, ਕਾਂਗੜਾ, ਸਿਰਮੌਰ, ਸ਼ਿਮਲਾ, ਬਿਲਾਸਪੁਰ, ਹਮੀਰਪੁਰ, ਕੁੱਲੂ , ਮੰਡੀ ਅਤੇ ਕਿਨੌਰ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਤੇ ਹੜ੍ਹ ਦੀ ਚਿਤਾਵਨੀ ਦਿੱਤੀ ਹੈ। ਸਟੇਟ ਐਮਰਜੈਂਸੀ ਰਿਸਪਾਂਸ ਸੈਂਟਰ ਅਨੁਸਾਰ ਮੌਨਸੂਨ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਮੀਂਹ ਨਾਲ ਸਬੰਧਤ ਘਟਨਾਵਾਂ ਅਤੇ ਸੜਕ ਹਾਦਸਿਆਂ ਵਿੱਚ 168 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਅਤੇ ਰਾਜ ਨੂੰ 5,350 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਰਾਜ ਵਿੱਚ ਕੁੱਲ 566 ਸੜਕਾਂ ਵਾਹਨਾਂ ਦੀ ਆਵਾਜਾਈ ਲਈ ਬੰਦ ਹਨ।



News Source link

- Advertisement -

More articles

- Advertisement -

Latest article