40.3 C
Patiāla
Sunday, May 5, 2024

ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਖ਼ਿਲਾਫ਼ ਪੰਜਾਬ ਭਰ ’ਚ ਚੱਲ ਰਹੀ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ – punjabitribuneonline.com

Must read


ਜਗਮੋਹਨ ਸਿੰਘ

ਰੂਪਨਗਰ, 27 ਜੁਲਾਈ

ਹਲਕਾ ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਤਹਿਸੀਲਦਾਰ ਦਫ਼ਤਰ ਰੂਪਨਗਰ ਦੀ ਚੈਕਿੰਗ ਦੇ ਮਾਮਲੇ ’ਤੇ ਪੰਜਾਬ ਭਰ ਦੇ ਡੀਸੀ, ਐੱਸਡੀਐੱਮ,ਤਹਿਸੀਲ ਅਤੇ ਸਬ ਤਹਿਸੀਲ ਦਫਤਰਾਂ ਵਿੱਚ ਚੱਲ ਰਹੀ ਹੜਤਾਲ ਅੱਜ ਖਤਮ ਹੋ ਗਈ ਹੈ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਸੂਬਾ ਪ੍ਰਧਾਨ ਤਜਿੰਦਰ ਸਿੰਘ,ਜਨਰਲ ਸਕੱਤਰ ਨਰਿੰਦਰ ਸਿੰਘ ਚੀਮਾ ਤੇ ਵਿੱਤ ਸਕੱਤਰ ਕਰਵਿੰਦਰ ਸਿੰਘ ਚੀਮਾ ਨੇ ਦੱਸਿਆ ਕਿ ਹਲਕਾ ਵਿਧਾਇਕ ਰੂਪਨਗਰ ਦਿਨੇਸ਼ ਚੱਢਾ ਵੱਲੋਂ ਤਹਿਸੀਲ ਦਫਤਰ ਰੂਪਨਗਰ ਜਾ ਕੇ ਤਹਿਸੀਲ ਵਿੱਚ ਤਾਇਨਾਤ ਕਰਮਚਾਰੀਆਂ ਨਾਲ ਕਥਿਤ ਦੁਰਵਿਵਹਾਰ ਕਰਕੇ ਦਫ਼ਤਰ ਦੇ ਕੰਮ ਵਿੱਚ ਰੁਕਾਵਟ ਪਾਉਣ, ਆਪਣੇ ਅਧਿਕਾਰਾਂ ਤੋਂ ਬਾਹਰ ਜਾ ਕੇ ਕਰਮਚਾਰੀ ਨੂੰ ਫ਼ੋਨ ਕਰਕੇ ਸਰਕਾਰੀ ਦਫ਼ਤਰੀ ਰਿਕਾਰਡ ਆਪਣੇ ਦਫ਼ਤਰ ਮੰਗਵਾਉਣ ਅਤੇ ਨਾਲ ਹੀ ਕਰਮਚਾਰੀਆਂ ਤੇ ਬਗੈਰ ਸਬੂਤਾਂ ਦੇ ਭ੍ਰਿਸ਼ਟਾਚਾਰ ਦੇ ਇਲਜ਼ਾਮ ਲਗਾ ਕੇ ਸੋਸ਼ਲ ਮੀਡੀਆ ਤੇ ਲਾਈਵ ਕਰਨ ਨਾਲ ਕਰਮਚਾਰੀਆਂ ਦੇ ਸਨਮਾਨ ਨੂੰ ਸੱਟ ਮਾਰੀ ਗਈ ਸੀ। ਇਸ ਕਾਰਨ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਵੱਲੋਂ ਸੂਬੇ ਵਿੱਚ ਕਲਮਛੋੜ ਹੜਤਾਲ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਹਲਕਾ ਵਿਧਾਇਕ ਰੂਪਨਗਰ ਨੇ ਫੇਸਬੁੱਕ ਪੋਸਟ ਰਾਹੀਂ ਗ਼ਲਤੀ ਦਾ ਅਹਿਸਾਸ ਕਰ ਲਿਆ ਹੈ। ਇਸ ਕਾਰਨ ਯੂਨੀਅਨ ਸੂਬੇ ਵਿੱਚ ਹੜ੍ਹਾਂ ਦੀ ਸਥਿਤੀ ਅਤੇ ਸੂਬਾ ਵਾਸੀਆਂ ਦੇ ਸਰਕਾਰੀ ਦਫ਼ਤਰੀ ਕੰਮਾਂ ਵਿੱਚ ਆ ਰਹੀ ਪ੍ਰੇਸ਼ਾਨੀ ਨੂੰ ਮੁੱਖ ਰੱਖਦੇ ਹੋਏ ਪੰਜਾਬ ਭਰ ਦੇ ਡੀਸੀ ਦਫ਼ਤਰਾਂ, ਐੱਸਡੀਐੱਮ ਦਫ਼ਤਰਾਂ, ਤਹਿਸੀਲ ਅਤੇ ਸਬ ਤਹਿਸੀਲ ਦਫ਼ਤਰਾਂ ਵਿੱਚ ਚੱਲ ਰਹੀ ਕਲਮਛੋੜ ਹੜਤਾਲ ਖ਼ਤਮ ਕਰ ਦਿੱਤੀ ਗਈ ਹੈ।



News Source link

- Advertisement -

More articles

- Advertisement -

Latest article