29.1 C
Patiāla
Saturday, May 4, 2024

ਪ੍ਰਨੀਤ ਕੌਰ ਨੇ ਮੋਦੀ ਨੂੰ ਪੱਤਰ ਭੇਜ ਕੇ ਪੰਜਾਬ ’ਚ ਹੜ੍ਹਾਂ ਨਾਲ ਪ੍ਰਭਾਵਿਤ ਲੋਕਾਂ ਲਈ ਰਾਹਤ ਦੀ ਮੰਗ ਕੀਤੀ – punjabitribuneonline.com

Must read


ਸਰਬਜੀਤ ਸਿੰਘ ਭੰਗੂ

ਪਟਿਆਲਾ, 28 ਜੁਲਾਈ

ਸਾਬਕਾ ਵਿਦੇਸ਼ ਮੰਤਰੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪੰਜਾਬ ਦੇ ਹੜ੍ਹਾਂ ਕਾਰਨ ਬੁਰੀ ਤਰ੍ਹਾਂ ਪ੍ਰਭਾਵਿਤ ਲੋਕਾਂ ਲਈ ਰਾਹਤ ਦੀ ਮੰਗ ਕੀਤੀ ਹੈ। ਪ੍ਰਧਾਨ ਮੰਤਰੀ ਨੂੰ ਲਿਖੀ ਆਪਣੀ ਚਿੱਠੀ ਵਿੱਚ ਸੰਸਦ ਮੈਂਬਰ ਪਟਿਆਲਾ ਨੇ ਲਿਖਿਆ, ‘ਜਿਵੇਂ ਤੁਸੀਂ ਜਾਣਦੇ ਹੋ, ਲਗਾਤਾਰ ਆਏ ਹੜ੍ਹਾਂ ਨੇ ਪੰਜਾਬ ਦੇ 19 ਜ਼ਿਲ੍ਹਿਆਂ ਵਿੱਚ ਤਬਾਹੀ ਮਚਾਈ ਹੈ, ਜਿਸ ਵਿੱਚ ਮੇਰਾ ਹਲਕਾ ਪਟਿਆਲਾ ਵੀ ਸ਼ਾਮਲ ਹੈ, ਜੋ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ। 500 ਪਿੰਡ ਤੇ 1.25 ਲੱਖ ਏਕੜ ਖੇਤਾਂ ਵਿੱਚ ਪਾਣੀ ਨੇ ਮਾਰ ਕੀਤੀ। ਪਟਿਆਲਾ ਸ਼ਹਿਰ, ਕਈ ਕਸਬੇ ਅਤੇ ਹਲਕੇ ਦੀ ਵੱਡੀ ਗਿਣਤੀ ਬਸਤੀਆਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਈਆਂ ਹਨ। ਸਾਉਣੀ ਦੀ ਫਸਲ ਪੂਰੀ ਤਰ੍ਹਾਂ ਤਬਾਹ ਹੋ ਗਈ ਹੈ, ਘੱਗਰ ਨਦੀ ਦੁਆਰਾ ਲਿਆਂਦੀ ਗਈ ਤਿੰਨ ਫੁੱਟ ਤੋਂ ਵੱਧ ਰੇਤ ਅਤੇ ਗਾਦ ਸਾਰੇ ਖੇਤਾਂ ਵਿੱਚ ਜਮ੍ਹਾਂ ਹੋ ਗਈ, ਜਿਸ ਨਾਲ ਝੋਨੇ ਅਤੇ ਹੋਰ ਫਸਲਾਂ ਦੀ ਦੁਬਾਰਾ ਬਿਜਾਈ ਦੇ ਬਹੁਤ ਘੱਟ ਮੌਕੇ ਬਚੇ ਹਨ। ਘਰਾਂ ਅਤੇ ਪਸ਼ੂਆਂ ਦੇ ਨੁਕਸਾਨ ਨੇ ਇਨ੍ਹਾਂ ਲੋਕਾਂ ਦੀ ਨਿਰਾਸ਼ਾ ਨੂੰ ਹੋਰ ਵਧਾ ਦਿੱਤਾ ਹੈ। ਜਿੱਥੇ ਮੈਂ ਆਫ਼ਤ ਨਾਲ ਨਜਿੱਠਣ ਲਈ ਵੱਖ-ਵੱਖ ਉਪਾਅ ਕਰਨ ਲਈ ਪੰਜਾਬ ਰਾਜ ਨੂੰ 218.40 ਕਰੋੜ ਰੁਪਏ ਭੇਜਣ ਲਈ ਤੁਹਾਡਾ ਅਤੇ ਕੇਂਦਰ ਸਰਕਾਰ ਦਾ ਧੰਨਵਾਦ ਕਰਦੀ ਹਾਂ ਉਥੇ ਸੁਝਾਅ ਵੀ ਦਿੰਦੀ ਹਾਂ ਕਿ ਕਿਸਾਨਾਂ ਨੂੰ ਵਿਸ਼ੇਸ਼ ਯਕਮੁਸ਼ਤ ਸਹਾਇਤਾ ਸਿੱਧੀ ਦਿੱਤੀ ਜਾਵੇ ਜੋ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਰਾਹੀਂ ਜਾਰੀ ਕੀਤੀ ਜਾ ਸਕਦੀ ਹੈ। ਖੇਤ ਮਜ਼ਦੂਰਾਂ ਅਤੇ ਆਬਾਦੀ ਦੇ ਹੋਰ ਕਮਜ਼ੋਰ ਵਰਗਾਂ ਲਈ ਵੀ ਇਸੇ ਤਰ੍ਹਾਂ ਦੀ ਵਿਵਸਥਾ ‘ਤੇ ਵਿਚਾਰ ਕੀਤਾ ਜਾ ਸਕਦਾ ਹੈ, ਜਿਨ੍ਹਾਂ ਨੇ ਆਪਣਾ ਘਰ ਅਤੇ ਘਰ ਅੰਦਰ ਦਾ ਸਾਰਾ ਸਾਮਾਨ ਪੂਰੀ ਤਰ੍ਹਾਂ ਗੁਆ ਦਿੱਤਾ ਹੈ।’



News Source link

- Advertisement -

More articles

- Advertisement -

Latest article