40.7 C
Patiāla
Sunday, May 12, 2024

ਪੰਜਾਬ ਸਰਕਾਰ ਨੇ ਹੜ੍ਹ ਪੀੜਤਾਂ ਲਈ ਕੇਂਦਰ ਤੋਂ 1500 ਕਰੋੜ ਰੁਪਏ ਮੰਗੇ – punjabitribuneonline.com

Must read


ਚੰਡੀਗੜ੍ਹ: ਹੜ੍ਹਾਂ ਕਾਰਨ ਪੰਜਾਬ ਦੇ 19 ਜ਼ਿਲ੍ਹਿਆਂ ਵਿੱਚ 1475 ਪਿੰਡ ਪ੍ਰਭਾਵਿਤ ਹੋਏ ਹਨ ਜਿੱਥੇ ਵੱਡੀ ਗਿਣਤੀ ਵਿੱਚ ਲੋਕਾਂ ਦਾ ਆਰਥਿਕ ਤੌਰ ’ਤੇ ਨੁਕਸਾਨ ਹੋਇਆ ਹੈ। ਪੰਜਾਬ ਸਰਕਾਰ ਨੇ ਸੂਬੇ ਦੇ ਹੜ੍ਹ ਪੀੜਤਾਂ ਦੇ ਨੁਕਸਾਨ ਬਾਰੇ ਕੇਂਦਰ ਸਰਕਾਰ ਨੂੰ ਚਿੱਠੀ ਲਿਖ ਕੇ ਮੁਆਵਜ਼ੇ ਦੀ ਮੰਗ ਕੀਤੀ ਹੈ। ਉੱਧਰ, ਸਰਕਾਰ ਨੇ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਅੰਦਾਜ਼ਾ ਲਾਉਣ ਲਈ 15 ਅਗਸਤ ਤੱਕ ਵਿਸ਼ੇਸ਼ ਗਿਰਦਾਵਰੀ ਕਰਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਸੂਬਾ ਸਰਕਾਰ ਨੇ ਹੜ੍ਹਾਂ ਕਾਰਨ ਪੰਜਾਬ ’ਚ 1500 ਕਰੋੜ ਰੁਪਏ ਦੇ ਕਰੀਬ ਨੁਕਸਾਨ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਇਸ ਲਈ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੇ ਕੇਂਦਰੀ ਗ੍ਰਹਿ ਮੰਤਰਾਲੇ ਤੋਂ ਬਣਦਾ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ। ਇਸ ਦੀ ਪੁਸ਼ਟੀ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੀਤੀ ਹੈ। -ਟਨਸ



News Source link

- Advertisement -

More articles

- Advertisement -

Latest article